ਹੈਦਰਾਬਾਦ: ਕੱਦੂ ਦੇ ਬੀਜਾਂ ਨੂੰ ਖੁਰਾਕ 'ਚ ਸ਼ਾਮਲ ਕਰਕੇ ਤੁਸੀਂ ਕਈ ਸਿਹਤ ਲਾਭ ਪਾ ਸਕਦੇ ਹੋ। ਇਸ ਲਈ ਇਨ੍ਹਾਂ ਨੂੰ ਸੁੱਟਣ ਦੀ ਗਲਤੀ ਨਾ ਕਰਕੇ ਆਪਣੀ ਖੁਰਾਕ 'ਚ ਸ਼ਾਮਲ ਕਰੋ। ਕੱਦੂ ਦੇ ਬੀਜ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਦਿਲ ਤੋਂ ਲੈ ਕੇ ਬਲੱਡ ਸ਼ੂਗਰ ਤੱਕ ਕਈ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਮਦਦ ਮਿਲ ਸਕਦੀ ਹੈ।
ਕੱਦੂ ਬੀਜ ਦੇ ਫਾਇਦੇ:
ਸ਼ੂਗਰ ਨੂੰ ਕੰਟਰੋਲ: ਕੱਦੂ ਦੇ ਬੀਜ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ, ਤਾਂ ਰੋਜ਼ਾਨਾ ਆਪਣੀ ਖੁਰਾਕ 'ਚ ਕੱਦੂ ਦੇ ਬੀਜਾਂ ਨੂੰ ਸ਼ਾਮਲ ਕਰ ਸਕਦੇ ਹੋ।
ਪਾਚਨ 'ਚ ਸੁਧਾਰ: ਕੱਦੂ ਦੇ ਬੀਜਾਂ 'ਚ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਪਾਚਨ ਨੂੰ ਸੁਧਾਰਨ 'ਚ ਮਦਦ ਮਿਲ ਸਕਦੀ ਹੈ। ਕੱਦੂ ਦੇ ਬੀਜਾਂ ਨੂੰ ਖੁਰਾਕ 'ਚ ਸ਼ਾਮਲ ਕਰਕੇ ਤੁਸੀਂ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ।
ਇਮਿਊਨ ਸਿਸਟਮ ਮਜ਼ਬੂਤ: ਕੱਦੂ ਦੇ ਬੀਜਾਂ 'ਚ ਪੌਲੀਫੇਨੌਲ, ਪ੍ਰੀ-ਬਾਇਓਟਿਕਸ ਅਤੇ ਅਜਿਹੇ ਫੈਟੀ ਐਸਿਡ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਮਿਲਦੀ ਹੈ।
ਦਿਲ ਲਈ ਫਾਇਦੇਮੰਦ: ਕੱਦੂ ਦੇ ਬੀਜਾਂ ਨੂੰ ਫਾਈਬਰ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ 'ਚ ਮੌਜ਼ੂਦ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਦੇ ਨਾਲ-ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।
ਵਧੀਆਂ ਨੀਦ: ਅੱਜ ਦੇ ਸਮੇਂ 'ਚ ਲੋਕ ਨੀਂਦ ਨਾ ਆਉਣ ਵਰਗੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੱਦੂ ਦੇ ਬੀਜਾਂ ਨੂੰ ਸ਼ਾਮਲ ਕਰ ਸਕਦੇ ਹੋ। ਇਸ 'ਚ ਟ੍ਰਿਪਟੋਫੈਨ ਨਾਮ ਦਾ ਇੱਕ ਅਮੀਨੋ ਐਸਿਡ ਪਾਇਆ ਜਾਂਦਾ ਹੈ, ਜੋ ਸੇਰੋਟੋਨਿਨ ਅਤੇ ਮੇਲਾਟੋਨਿਨ ਵਰਗੇ ਹਾਰਮੋਨ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਹ ਹਾਰਮੋਨ ਚੰਗੀ ਨੀਂਦ ਨੂੰ ਉਤਸ਼ਾਹਿਤ ਕਰਦੇ ਹਨ।