ਹੈਦਰਾਬਾਦ: ਤੇਜ਼ੀ ਨਾਲ ਬਦਲਦੀ ਜੀਵਨਸ਼ੈਲੀ ਕਰਕੇ ਲੋਕ ਕਈ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਸ਼ੂਗਰ ਵੀ ਇਨ੍ਹਾਂ ਸਮੱਸਿਆਵਾਂ 'ਚੋ ਇੱਕ ਹੈ। ਇਸ ਸਮੱਸਿਆ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸ਼ੂਗਰ ਦੀ ਸਮੱਸਿਆ ਦਾ ਕੋਈ ਇਲਾਜ ਨਹੀਂ ਹੁੰਦਾ, ਪਰ ਜੀਵਨਸ਼ੈਲੀ 'ਚ ਸੁਧਾਰ ਕਰਕੇ ਤੁਸੀਂ ਇਸ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ। ਕੁਝ ਪੱਤੀਆਂ ਦੀ ਮਦਦ ਨਾਲ ਵੀ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਸ਼ੂਗਰ ਕੰਟਰੋਲ ਕਰਨ ਲਈ ਪੱਤੀਆਂ:
ਕੜ੍ਹੀ ਪੱਤਾ: ਕੜ੍ਹੀ ਪੱਤਾ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੋ ਸਕਦਾ ਹੈ। ਕੜ੍ਹੀ ਪੱਤੇ ਨੂੰ ਤੁਸੀਂ ਆਪਣੀ ਖੁਰਾਕ 'ਚ ਸ਼ਾਮਲ ਕਰਕੇ ਬਲੱਡ ਸ਼ੂਗਰ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰ ਸਕਦੇ ਹੋ।
ਕਰੇਲੇ ਦੀਆਂ ਪੱਤੀਆਂ: ਕਰੇਲਾ ਸਵਾਦ 'ਚ ਕੌੜਾ ਹੁੰਦਾ ਹੈ। ਇਸ ਲਈ ਕਈ ਲੋਕ ਕਰੇਲੇ ਤੋਂ ਪਰਹੇਜ਼ ਕਰਦੇ ਹਨ। ਪਰ ਕਰੇਲਾ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਪੁਦੀਨਾ: ਪੁਦੀਨੇ 'ਚ ਮੈਗਨੀਜ਼, ਫੋਲੇਟ ਅਤੇ ਵਿਟਾਮਿਨ-ਏ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੋ ਸਕਦੇ ਹਨ। ਇਸ ਨਾਲ ਸਰੀਰ ਨੂੰ ਠੰਡਕ ਪਹੁੰਚਾਉਣ 'ਚ ਵੀ ਮਦਦ ਮਿਲਦੀ ਹੈ ਅਤੇ ਤੁਸੀਂ ਸ਼ੂਗਰ ਨੂੰ ਕੰਟਰੋਲ ਕਰ ਸਕਦੇ ਹੋ।
ਪਾਲਕ: ਪਾਲਕ 'ਚ ਆਈਰਨ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸਨੂੰ ਖਾਣ ਨਾਲ ਸਰੀਰ 'ਚ ਆਈਰਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ ਅਤੇ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
- ਬਦਬੂ ਕਾਰਨ ਪਿਆਜ ਖਾਣ ਤੋਂ ਕਰਦੇ ਹੋ ਪਰਹੇਜ਼, ਤਾਂ ਇੱਥੇ ਜਾਣ ਲਓ ਗਰਮੀਆਂ 'ਚ ਸਿਹਤ ਨੂੰ ਮਿਲਣ ਵਾਲੇ ਲਾਭ - Onion Benefits
- ਜਾਣੋ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਪਾਚਨ ਸਿਹਤ ਦਿਵਸ, ਪਾਚਨ ਨੂੰ ਸਿਹਤਮੰਦ ਰੱਖਣ ਲਈ ਇੱਥੇ ਦੇਖੋ ਖੁਰਾਕ - World Digestive Health Day 2024
- ਸਾਵਧਾਨ! ਰਾਤ ਨੂੰ ਆਈਸਕ੍ਰੀਮ ਖਾਣਾ ਇਨ੍ਹਾਂ 5 ਸਿਹਤ ਸਮੱਸਿਆਵਾਂ ਦਾ ਬਣ ਸਕਦੈ ਕਾਰਨ - Disadvantages of Ice Cream at Night
ਨਿੰਮ ਦੀਆਂ ਪੱਤੀਆਂ: ਨਿੰਮ ਦੀਆਂ ਪੱਤੀਆਂ ਸਿਹਤ ਲਈ ਫਾਇਦੇਮੰਦ ਹੋ ਸਕਦੀਆਂ ਹਨ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਹੋਰ ਵੀ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਮਦਦ ਮਿਲ ਸਕਦੀ ਹੈ।
ਅਸ਼ਵਗੰਧਾ: ਸਰਦੀਆਂ 'ਚ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਅਸ਼ਵਗੰਧਾ ਮਦਦਗਾਰ ਹੋ ਸਕਦਾ ਹੈ। ਇਸ ਨਾਲ ਟਾਈਪ-2 ਸ਼ੂਗਰ ਦੇ ਮਰੀਜ਼ਾਂ ਨੂੰ ਵੀ ਲਾਭ ਮਿਲ ਸਕਦਾ ਹੈ।
ਨੋਟ: ਇੱਥੇ ਦਿੱਤੀ ਸਾਰੀ ਸਿਹਤ ਜਾਣਕਾਰੀ ਅਤੇ ਸੁਝਾਅ ਸਿਰਫ਼ ਤੁਹਾਡੀ ਸਮਝ ਲਈ ਹਨ। ਇਨ੍ਹਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਆਪਣੇ ਨਿੱਜੀ ਡਾਕਟਰ ਦੀ ਸਲਾਹ ਜ਼ਰੂਰ ਲਓ।