ETV Bharat / health

ਅੱਜ ਮਨਾਇਆ ਜਾ ਰਿਹਾ ਹੈ ਵਿਸ਼ਵ ਵਾਤਾਵਰਣ ਦਿਵਸ, ਇੱਥੇ ਜਾਣੋ ਇਸ ਦਿਨ ਦਾ ਇਤਿਹਾਸ - World Environment Day 2024

World Environment Day 2024: ਹਰ ਸਾਲ 5 ਜੂਨ ਨੂੰ ਦੁਨੀਆ ਭਰ 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਪਹਿਲਾ ਵਿਸ਼ਵ ਵਾਤਾਵਰਣ ਦਿਵਸ 1973 ਨੂੰ ਮਨਾਇਆ ਗਿਆ ਸੀ।

World Environment Day 2024
World Environment Day 2024 (Getty Images)
author img

By ETV Bharat Health Team

Published : Jun 5, 2024, 11:39 AM IST

ਹੈਦਰਾਬਾਦ: ਹਰ ਸਾਲ 5 ਜੂਨ ਨੂੰ ਵਾਤਾਵਰਣ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਵਾਤਾਵਰਣ ਸੁਰੱਖਿਆ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਵਾਤਾਵਰਣ ਦੇਣ ਦੀ ਦਿਸ਼ਾ 'ਚ ਅਹਿਮ ਕਦਮ ਹੈ। ਇਸ ਦਿਨ ਵਾਤਾਵਰਣ ਦੇ ਖਤਰਿਆਂ ਬਾਰੇ ਅਤੇ ਇਸ ਤੋਂ ਹੋਣ ਵਾਲੇ ਨੁਕਸਾਨਾਂ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਵਿਸ਼ਵ ਵਾਤਾਵਰਣ ਦਿਵਸ ਦਾ ਇਤਿਹਾਸ: ਵਿਸ਼ਵ ਵਾਤਾਵਰਣ ਦਿਵਸ ਸਾਲ 1972 ਵਿੱਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਮਨੁੱਖੀ ਵਾਤਾਵਰਣ 'ਤੇ ਸਟਾਕਹੋਮ ਕਾਨਫਰੰਸ ਦੌਰਾਨ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦਾ ਪ੍ਰਸਤਾਵ ਦਿੱਤਾ ਸੀ, ਜਿਸ ਤੋਂ ਬਾਅਦ ਹਰ ਸਾਲ ਇਹ ਦਿਨ ਮਨਾਇਆ ਜਾਣ ਲੱਗਾ। ਪਹਿਲਾ ਵਿਸ਼ਵ ਵਾਤਾਵਰਣ ਦਿਵਸ ਸਾਲ 1973 'ਚ 'ਸਿਰਫ਼ ਇੱਕ ਧਰਤੀ' ਥੀਮ 'ਤੇ ਮਨਾਇਆ ਗਿਆ ਸੀ।

ਵਿਸ਼ਵ ਵਾਤਾਵਰਣ ਦਿਵਸ 2024 ਦਾ ਥੀਮ: ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਇੱਕ ਥੀਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਇਹ ਦਿਨ 'ਜ਼ਮੀਨ ਦੀ ਬਹਾਲੀ, ਮਾਰੂਥਲੀਕਰਨ ਅਤੇ ਸੋਕਾ ਸਹਿਣਸ਼ੀਲਤਾ' ਥੀਮ 'ਤੇ ਮਨਾਇਆ ਜਾ ਰਿਹਾ ਹੈ।

ਵਿਸ਼ਵ ਵਾਤਾਵਰਣ ਦਿਵਸ ਦਾ ਮਹੱਤਵ: ਭਾਰਤ ਸਮੇਤ ਪੂਰੀ ਦੁਨੀਆ ਵਿੱਚ ਪ੍ਰਦੂਸ਼ਣ ਤੇਜ਼ੀ ਨਾਲ ਫੈਲ ਰਿਹਾ ਹੈ। ਵਧਦੇ ਪ੍ਰਦੂਸ਼ਣ ਕਾਰਨ ਕੁਦਰਤ ਖ਼ਤਰੇ ਵਿੱਚ ਹੈ। ਕੁਦਰਤ ਕਿਸੇ ਵੀ ਜੀਵ ਨੂੰ ਜੀਵਨ ਜਿਊਣ ਲਈ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਦਾ ਹੈ। ਅਜਿਹੇ 'ਚ ਜੇਕਰ ਕੁਦਰਤ ਪ੍ਰਭਾਵਿਤ ਹੋਵੇਗੀ, ਤਾਂ ਜਨਜੀਵਨ ਵੀ ਪ੍ਰਭਾਵਿਤ ਹੋਵੇਗਾ। ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ ਕੁਦਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਹੀ ਕੀਤੀ ਗਈ ਸੀ। ਇਸ ਦਿਨ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਕੁਦਰਤ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਵਾਤਾਵਰਣ ਸੁਰੱਖਿਅਤ ਬਣਾਉਣ ਦੇ ਤਰੀਕੇ:

  1. ਹਰ ਸਾਲ ਘੱਟ ਤੋਂ ਘੱਟ ਇੱਕ ਦਰੱਖਤ ਜ਼ਰੂਰ ਲਗਾਓ।
  2. ਛੱਪੜਾਂ ਅਤੇ ਨਦੀਆਂ ਨੂੰ ਪ੍ਰਦੂਸ਼ਿਤ ਨਾ ਕਰੋ।
  3. ਪਾਣੀ ਦੀ ਦੁਰਵਰਤੋਂ ਨਾ ਕਰੋ।
  4. ਬਿਜਲੀ ਦਾ ਗਲਤ ਇਸਤੇਮਾਲ ਨਾ ਕਰੋ। ਜ਼ਰੂਰਤ ਨਾ ਹੋਣ 'ਤੇ ਪੱਖੇ, ਬਲਬ ਜਾਂ ਹੋਰ ਉਪਕਰਨਾਂ ਨੂੰ ਬੰਦ ਰੱਖੋ।
  5. ਪਲਾਸਟਿਕ ਅਤੇ ਪੋਲੀਥੀਨ ਦਾ ਇਸਤੇਮਾਲ ਨਾ ਕਰੋ।

ETV Bharat Logo

Copyright © 2024 Ushodaya Enterprises Pvt. Ltd., All Rights Reserved.