ਹੈਦਰਾਬਾਦ: ਅੱਜ ਦੁਨੀਆ ਭਰ 'ਚ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਖਰਾਬ ਭੋਜਨ ਅਤੇ ਇਸਦੇ ਚਲਦਿਆਂ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਹੈ। WHO ਅਨੁਸਾਰ, ਖਰਾਬ ਭੋਜਨ ਕਰਕੇ ਇੱਕ ਦਿਨ 'ਚ ਲਗਭਗ ਕਈ ਲੋਕ ਬਿਮਾਰ ਹੁੰਦੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸਨੂੰ ਦੇਖਦੇ ਹੋਏ ਹੀ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਉਣ ਦੀ ਲੋੜ ਮਹਿਸੂਸ ਹੋਈ ਸੀ।
ਵਿਸ਼ਵ ਭੋਜਨ ਸੁਰੱਖਿਆ ਦਿਵਸ ਦਾ ਇਤਿਹਾਸ: ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ 20 ਦਸੰਬਰ 2018 ਨੂੰ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਉਣ ਦਾ ਫੈਸਲਾ ਕੀਤਾ ਸੀ ਅਤੇ ਇਸ ਲਈ 7 ਜੂਨ ਦੀ ਤਰੀਕ ਤੈਅ ਕੀਤੀ ਗਈ ਸੀ। ਸਾਲ 2019 'ਚ ਪਹਿਲੀ ਵਾਰ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਇਆ ਗਿਆ ਸੀ।
ਵਿਸ਼ਵ ਭੋਜਨ ਸੁਰੱਖਿਆ ਦਿਵਸ 2024 ਦਾ ਥੀਮ: ਹਰ ਸਾਲ UN ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ ਇੱਤ ਥੀਮ ਤੈਅ ਕਰਦਾ ਹੈ। ਇਸ ਸਾਲ ਵਿਸ਼ਵ ਭੋਜਨ ਸੁਰੱਖਿਆ ਦਿਵਸ 'ਸੁਰੱਖਿਅਤ ਭੋਜਨ ਬਿਹਤਰ ਸਿਹਤ' ਥੀਮ 'ਤੇ ਮਨਾਇਆ ਜਾ ਰਿਹਾ ਹੈ।
ਵਿਸ਼ਵ ਭੋਜਨ ਸੁਰੱਖਿਆ ਦਿਵਸ ਦਾ ਉਦੇਸ਼: ਦੂਸ਼ਿਤ ਭੋਜਨ ਨਾਲ ਸਿਹਤ ਸਬੰਧੀ ਸਮੱਸਿਆਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਅੱਜ ਦੇ ਦਿਨ ਕਈ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਰਾਹੀ ਲੋਕਾਂ ਨੂੰ ਇਨ੍ਹਾਂ ਖਤਰਿਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣਾ ਹੈ।