ETV Bharat / hukamnama

30 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama - DAILY HUKAMNAMA

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ (ETV BHARAT)
author img

By ETV Bharat Punjabi Team

Published : Jun 12, 2024, 6:17 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਬੁੱਧਵਾਰ, ੩੦ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੨ ਜੂਨ, ੨੦੨੪ (ਅੰਗ: ੬੯੪)

ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ (ETV BHARAT)

ਪੰਜਾਬੀ ਵਿਆਖਿਆ: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

English Translation: DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || Wednesday, 30th Jayt’h (Samvat 556 Nanakshahi) 12th June, 2024 (Page: 694)

ETV Bharat Logo

Copyright © 2024 Ushodaya Enterprises Pvt. Ltd., All Rights Reserved.