ETV Bharat / hukamnama

3 ਫੱਗਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama 15 February: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Hukamnama
Hukamnama
author img

By ETV Bharat Punjabi Team

Published : Feb 15, 2024, 6:37 AM IST

ਅੱਜ ਦਾ ਮੁੱਖਵਾਕ

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੇਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਵੀਰਵਾਰ, ੩ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੫ ਫਰਵਰੀ, ੨੦੨੪ (ਅੰਗ: ੮੨੩)

Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ :-

ਬਿਲਾਵਲੁ ਮਹਲਾ ੫ ॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧। ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ- (ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੋੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

English Translation:-

BILAAVAL, FIFTH MEHL:

Why do you wander in delusion like this? You act, and incite others to act. and then deny it. The Lord is always with you; He sees and hears everything. 1|| Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes. merciful, one meets with the Guru, who takes him by the arm, and lifts him out. || 2 || 10 || 96 ||

Thursday, 3 Phalgun (Samvat 555 Nanakshahi) 15 February, 2024 (Page: 823) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.