ETV Bharat / hukamnama

4 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 16 April 2024

author img

By ETV Bharat Punjabi Team

Published : Apr 16, 2024, 6:23 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਮੰਗਲਵਾਰ, ੪ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੬ ਅਪ੍ਰੈਲ, ੨੦੨੪ (ਅੰਗ: ੭੧੯)

Daily Hukamnama Golden Temple 16 April 2024
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ : ਬੈਰਾੜੀ ਮਹਲਾ ੪ ॥ ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.