ETV Bharat / hukamnama

4 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 17 May 2024
ਅੱਜ ਦਾ ਹੁਕਮਨਾਮਾ (ETV BHARAT)
author img

By ETV Bharat Punjabi Team

Published : May 17, 2024, 6:37 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਸ਼ੁੱਕਰਵਾਰ, ੪ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੭ ਮਈ, ੨੦੨੪ (ਅੰਗ: ੬੮੦)

Daily Hukamnama Golden Temple 17 May 2024
ਅੱਜ ਦਾ ਹੁਕਮਨਾਮਾ (ETV BHARAT)

ਪੰਜਾਬੀ ਵਿਆਖਿਆ : ਧਨਾਸਰੀ ਮਹਲਾ ੫ ॥ ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.