ETV Bharat / hukamnama

16 ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 29 January 2024

author img

By ETV Bharat Punjabi Team

Published : Jan 29, 2024, 6:22 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਸੋਮਵਾਰ, ੧੬ ਮਾਘ (ਸੰਮਤ ੫੫੫ ਨਾਨਕਸ਼ਾਹੀ) ੨੯ ਜਨਵਰੀ, ੨੦੨੪ (ਅੰਗ: ੬੭੩)

Daily Hukamnama Golden Temple 29 January 2024
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੫॥ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.