ETV Bharat / hukamnama

18 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

author img

By ETV Bharat Punjabi Team

Published : May 31, 2024, 6:21 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 31 May 2024
ਅੱਜ ਦਾ ਹੁਕਮਨਾਮਾ (ETV BHARAT)

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ ਸ਼ੁੱਕਰਵਾਰ, ੧੮ ਜੇਠ (ਸੰਮਤ ੫੫੬ ਨਾਨਕਸ਼ਾਹੀ) ੩੧ ਮਈ, ੨੦੨੪ (ਅੰਗ: ੬੫੮)

ਪੰਜਾਬੀ ਵਿਆਖਿਆ: ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ।੧। (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ? ।੧।ਰਹਾਉ। (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨। ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੪। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.