ETV Bharat / hukamnama

24 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 6 May 2024
Daily Hukamnama Golden Temple 6 May 2024 (ETV)
author img

By ETV Bharat Punjabi Team

Published : May 6, 2024, 6:28 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਸੋਮਵਾਰ, ੨੪ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੬ ਮਈ, ੨੦੨੪ (ਅੰਗ: ੬੮੪)

Daily Hukamnama Golden Temple 6 May 2024
ਅੱਜ ਦਾ ਹੁਕਮਨਾਮਾ (ETV)

ਪੰਜਾਬੀ ਵਿਆਖਿਆ : ਧਨਾਸਰੀ ਮਹਲਾ ੫ ॥ ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.