ETV Bharat / hukamnama

14 ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - HUKAMNAMA SAHIB

ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

Hukamnama Sachkhand
ਅੱਜ ਦਾ ਹੁਕਮਨਾਮਾ (Etv Bharat)
author img

By ETV Bharat Punjabi Team

Published : Jan 27, 2025, 6:13 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ॥ ੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ॥ ੧॥ ਰਹਾਉ॥ ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ॥ ੨॥੭॥੧੬॥ ਸੋਮਵਾਰ, ੧੪ ਮਾਘ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੪੯੯)

ਪੰਜਾਬੀ ਵਿਆਖਿਆ: ਗੂਜਰੀ ਮਹਲਾ ੫ ॥ ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।੧। ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।੨।੭।੧੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

Hukamnama Sachkhand
ਅੱਜ ਦਾ ਹੁਕਮਨਾਮਾ (Etv Bharat)

English Translation: GUJRI, FIFTH MEHL: Mother, father, siblings, children and relatives — their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||

Monday, 14th Maagh (Samvat 556 Nanakshahi)

ETV Bharat Logo

Copyright © 2025 Ushodaya Enterprises Pvt. Ltd., All Rights Reserved.