ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਸ਼ਨਿਚਰਵਾਰ, ੩੦ ਹਾੜ (ਸੰਮਤ ੫੫੬ ਨਾਨਕਸ਼ਾਹੀ) ੧੩ ਜੁਲਾਈ, ੨੦੨੪ (ਅੰਗ: ੬੮੨)
ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੫ ॥ ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।
English Translation: DHANAASAREE, FIFTH MEHL: One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
Saturday, 30th Assaar (Samvat 556 Nanakshahi) 13th July, 2024 (Page: 682)