ਚੰਡੀਗੜ੍ਹ/ ਪਾਕਿਸਤਾਨ: ਭਾਰਤ ਦਾ ਗੁਵਾਂਢੀ ਮੁਲਕ ਪਾਕਿਸਤਾਨ, ਸ਼ਨੀਵਾਰ ਦੀ ਸਵੇਰ ਬੰਬ ਧਮਾਕਿਆਂ ਨਾਲ ਦਹਿਲ ਗਿਆ। ਜਿੱਥੇ ਇੱਕ ਤੋਂ ਬਾਅਦ ਇੱਕ ਹੋਏ ਬੰਬ ਧਮਾਕਿਆਂ 'ਚ ਦਰਜਨਾਂ ਲੋਕਾਂ ਦੀ ਮੌਤ ਹੋ ਗਈ। ਧਮਾਕੇ ਦੀ ਖਬਰ ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਤੋਂ ਆਈ ਹੈ। ਇਹ ਬੰਬ ਧਮਾਕਾ ਕਵੇਟਾ ਦੇ ਰੇਲਵੇ ਸਟੇਸ਼ਨ ਨੇੜੇ ਹੋਇਆ। ਬੰਬ ਧਮਾਕੇ ਵਿੱਚ ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜਿਨਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ।
#BREAKING: 21 killed and over 30 injured in a bomb blast at Quetta Railway Station in Balochistan. Baloch Liberation Army claims responsibility for the attack on Pakistan Army’s unit while they were in Jaffer Express Train. Casualties likely to increase. pic.twitter.com/ob2on4rJ7M
— Aditya Raj Kaul (@AdityaRajKaul) November 9, 2024
ਇਸ ਧਮਾਕੇ ਦੀ ਸੂਚਨਾ ਮਿਲਣ 'ਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਜਿਨਾਂ 'ਚ ਪੁਲਿਸ ਬੱਲ ਭਾਰੀ ਮਾਤਰਾ 'ਚ ਤਾਇਨਾਤ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਡਾਕਟਰਾਂ ਅਤੇ ਪੈਰਾਮੈਡਿਕਸ ਨੂੰ ਬੁਲਾਇਆ ਗਿਆ। ਰੇਲਵੇ ਅਧਿਕਾਰੀਆਂ ਮੁਤਾਬਕ ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ।
ਅਤੱਵਾਦੀਆਂ ਦੇ ਨਿਸ਼ਾਨੇ 'ਤੇ ਸੀ ਰੇਲਵੇ ਸਟੇਸ਼ਨ
ਮਿਲੀ ਜਾਣਕਾਰੀ ਮੁਤਾਬਿਕ ਇਹ ਰੇਲਵੇ ਸਟੇਸ਼ਨ ਕਈ ਦਿਨਾਂ ਤੋਂ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਇੱਕ ਆਤਮਘਾਤੀ ਹਮਲਾਵਰ ਨੇ ਕੀਤਾ ਸੀ ਜੋ ਬੀਐਲਏ ਦੇ ਆਤਮਘਾਤੀ ਵਿੰਗ ਮਜੀਦ ਬ੍ਰਿਗੇਡ ਦਾ ਮੈਂਬਰ ਸੀ। ਪਾਕਿਸਤਾਨ ਦੇ ਇੱਕ ਨਿਜੀ ਨਿਊਜ਼ ਚੈਨਲ ਮੁਤਾਬਕ ਰੇਲਗੱਡੀ ਦੇ ਪਲੇਟਫਾਰਮ 'ਤੇ ਪਹੁੰਚਣ ਤੋਂ ਠੀਕ ਪਹਿਲਾਂ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ 'ਚ ਧਮਾਕਾ ਹੋਇਆ। ਜਿਥੇ ਆਮ ਦਿਨਾਂ ਵਾਂਗ ਸਟੇਸ਼ਨ 'ਤੇ ਭੀੜ ਜ਼ਿਆਦਾ ਹੋਣ ਕਾਰਨ ਵੱਡੀ ਗਿਣਤੀ 'ਚ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਆਪਣੇ ਉੱਤਰ-ਪੱਛਮ ਵਿੱਚ ਅਤਿਵਾਦੀ ਹਮਲਿਆਂ ਵਿੱਚ ਵਾਧੇ ਅਤੇ ਦੱਖਣ ਵਿੱਚ ਵਧ ਰਹੇ ਵੱਖਵਾਦੀ ਵਿਦਰੋਹ ਨਾਲ ਜੂਝ ਰਿਹਾ ਹੈ। ਸੀਨੀਅਰ ਸੁਪਰਡੈਂਟ ਆਫ ਪੁਲਿਸ ਆਪ੍ਰੇਸ਼ਨ ਮੁਹੰਮਦ ਬਲੋਚ ਨੇ ਕਿਹਾ, "ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।"
ਅੰਮ੍ਰਿਤਸਰ 'ਚ ਵੱਧ ਰਹੀ ਗੰਦਗੀ ਤੋਂ ਅੱਕੇ ਸਾਂਸਦ ਗੁਰਜੀਤ ਔਜਲਾ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ, ਕਿਹਾ...
ਸ਼੍ਰੀਨਗਰ ਗ੍ਰਨੇਡ ਹਮਲੇ ਦਾ ਮਾਮਲਾ ਸੁਲਝਿਆ, ਅੱਤਵਾਦੀਆਂ ਦੇ ਤਿੰਨ ਸਾਥੀ ਗ੍ਰਿਫਤਾਰ: ਆਈਜੀਪੀ ਕਸ਼ਮੀਰ
ਵੱਡੇ ਬਰਾਂਡਾਂ ਦੇ ਲੇਬਲ 'ਤੇ ਬਣ ਰਿਹਾ ਸੀ ਨਕਲੀ ਘਿਓ, ਪੁਲਿਸ ਨੇ ਦਿੱਲੀ ਨੇੜੇ ਫੜੀ ਫ਼ੈਕਟਰੀ, 5 ਗ੍ਰਿਫਤਾਰ
ਉਥੇ ਹੀ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੱਛਮੀ ਪਾਕਿਸਤਾਨ ਵਿੱਚ ਸੁਰੱਖਿਆ ਬਲਾਂ ਨੂੰ ਲਿਜਾ ਰਹੇ ਇੱਕ ਵਾਹਨ ਦੇ ਨੇੜੇ ਇੱਕ ਸੜਕ ਕਿਨਾਰੇ ਬੰਬ ਧਮਾਕਾ ਹੋਇਆ, ਜਿਸ ਵਿੱਚ ਚਾਰ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਅਧਿਕਾਰੀ ਦਿਲਾਵਰ ਖਾਨ ਨੇ ਵੀਰਵਾਰ ਨੂੰ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਜ਼ਿਲੇ 'ਚ ਸੜਕ ਕਿਨਾਰੇ ਬੰਬ ਧਮਾਕਾ ਹੋਇਆ।