ਮੈਕਸੀਕੋ: ਮੈਕਸੀਕੋ ਦੇ ਜ਼ਕਾਟੇਕਸ ਸੂਬੇ 'ਚ ਸ਼ਨੀਵਾਰ ਨੂੰ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 19 ਲੋਕਾਂ ਦੀ ਮੌਤ ਹੋ ਗਈ ਜਦਕਿ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਰੈਕਟਰ ਟਰਾਲੀ ਦੀ ਬੱਸ ਨਾਲ ਟੱਕਰ ਹੋ ਗਈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਮੈਕਸੀਕੋ ਦੇ ਮੱਧ ਸੂਬੇ ਜ਼ਕਾਟੇਕਸ 'ਚ ਹਾਈਵੇਅ 'ਤੇ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ 'ਚ 19 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ। ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਸਵਾਰੀਆਂ ਲੈ ਕੇ ਜਾ ਰਹੀ ਬੱਸ ਇੱਕ ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।
ਜ਼ੈਕਾਟੇਕਸ ਦੇ ਗਵਰਨਰ ਡੇਵਿਡ ਮੋਨਰੀਅਲ ਨੇ ਸ਼ਨੀਵਾਰ ਨੂੰ ਸ਼ੁਰੂਆਤ ਵਿੱਚ 24 ਮੌਤਾਂ ਦੀ ਰਿਪੋਰਟ ਕੀਤੀ। ਹਾਲਾਂਕਿ, ਰਾਜ ਦੇ ਅਟਾਰਨੀ ਜਨਰਲ ਦੇ ਦਫ਼ਤਰ ਨੇ ਬਾਅਦ ਵਿੱਚ ਇੱਕ ਬਿਆਨ ਵਿੱਚ ਇਸ ਨੰਬਰ ਨੂੰ ਸੋਧਿਆ। ਅਟਾਰਨੀ ਜਨਰਲ ਦੇ ਦਫਤਰ ਨੇ ਕਿਹਾ ਕਿ ਉਹ ਟਰੈਕਟਰ-ਟ੍ਰੇਲਰ ਦੇ ਡਰਾਈਵਰ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਜਾਂਚ ਕਰ ਰਹੀ ਹੈ।
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਬਚਾਅ ਕਰਮਚਾਰੀ ਅਤੇ ਸੁਰੱਖਿਆ ਬਲ ਲਾਸ਼ਾਂ ਨੂੰ ਕੱਢਦੇ ਹੋਏ ਦਿਖਾਈ ਦੇ ਰਹੇ ਹਨ। ਬੱਸ ਅਮਰੀਕਾ-ਮੈਕਸੀਕੋ ਸਰਹੱਦ 'ਤੇ ਚਿਹੁਆਹੁਆ ਸੂਬੇ 'ਚ ਸਥਿਤ ਸ਼ਹਿਰ ਸਿਉਦਾਦ ਜੁਆਰੇਜ਼ ਜਾ ਰਹੀ ਸੀ। ਮਰਨ ਵਾਲਿਆਂ ਵਿੱਚ ਪ੍ਰਵਾਸੀ ਸ਼ਾਮਲ ਨਹੀਂ ਸਨ। ਦੱਸ ਦਈਏ ਕਿ ਪਿਛਲੇ ਸਾਲ ਦੱਖਣੀ ਮੈਕਸੀਕੋ ਵਿਚ ਇਕ ਹਾਈਵੇਅ 'ਤੇ ਇਕ ਟਰੱਕ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 17 ਹੋਰ ਜ਼ਖਮੀ ਹੋ ਗਏ ਸਨ।