ਕਾਠਮੰਡੂ: ਨੇਪਾਲ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਢਿੱਗਾਂ ਡਿੱਗਣ ਕਾਰਨ ਦੋ ਬੱਸਾਂ ਤ੍ਰਿਸ਼ੂਲੀ ਨਦੀ ਵਿੱਚ ਵਹਿ ਗਈਆਂ। ਦੋਵਾਂ ਬੱਸਾਂ ਵਿੱਚ ਕਰੀਬ 63 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਚਿਤਵਨ ਦੇ ਜ਼ਿਲ੍ਹਾ ਮੈਜਿਸਟਰੇਟ ਇੰਦਰਦੇਵ ਯਾਦਵ ਨੇ ਕਿਹਾ ਕਿ ਅਸੀਂ ਘਟਨਾ ਵਾਲੀ ਥਾਂ 'ਤੇ ਹਾਂ। ਬਚਾਅ ਕਾਰਜ ਜਾਰੀ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਚਾਅ ਕਾਰਜ 'ਚ ਰੁਕਾਵਟ ਆ ਰਹੀ ਹੈ। ਦੱਸ ਦਈਏ ਕਿ ਨੇਪਾਲ ਵਿੱਚ ਇਨ੍ਹੀਂ ਦਿਨੀਂ ਭਾਰੀ ਬਾਰਿਸ਼ ਹੋ ਰਹੀ ਹੈ।
#WATCH | Rescue and search operation underway after two buses carrying around 63 passengers were swept away into the Trishuli River due to a landslide on the Madan-Ashrit Highway in Central Nepal this morning.
— ANI (@ANI) July 12, 2024
(Source: Purushottam Thapa, DIG of the Armed Police Force, Nepal) pic.twitter.com/OqhYc6C6wz
ਪੁਲਿਸ ਮੁਤਾਬਕ ਕਾਠਮੰਡੂ ਜਾ ਰਹੀ ਏਂਜਲ ਬੱਸ ਵਿੱਚ 24 ਅਤੇ ਗਣਪਤੀ ਡੀਲਕਸ ਬੱਸ ਵਿੱਚ 41 ਲੋਕ ਸਵਾਰ ਸਨ। ਹਾਲਾਂਕਿ, ਗਣਪਤੀ ਡੀਲਕਸ ਵਿੱਚ ਸਵਾਰ ਤਿੰਨ ਯਾਤਰੀ ਬੱਸ ਨਦੀ ਵਿੱਚ ਵਹਿ ਜਾਣ ਤੋਂ ਪਹਿਲਾਂ ਹੀ ਬਾਹਰ ਛਾਲ ਮਾਰਨ ਵਿੱਚ ਕਾਮਯਾਬ ਹੋ ਗਏ। ਇਹ ਹਾਦਸਾ ਤੜਕੇ ਕਰੀਬ ਸਾਢੇ ਤਿੰਨ ਵਜੇ ਵਾਪਰਿਆ।
A landslide swept two buses carrying an estimated 63 passengers, on Madan-Ashrit Highway in Central Nepal into the Trishuli River, this morning.
— ANI (@ANI) July 12, 2024
(Source: Road Division Office, Bharatpur, Nepal) https://t.co/1LZ1qYcXcQ pic.twitter.com/1xSFDB5uZY
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਸਬੰਧੀ ਐਕਸ 'ਤੇ ਇੱਕ ਪੋਸਟ 'ਚ ਪ੍ਰਧਾਨ ਮੰਤਰੀ ਲਿਖਿਆ ਕਿ, "ਨਰਾਇਣਗੜ੍ਹ-ਮੁਗਲਿਨ ਰੋਡ ਸੈਕਸ਼ਨ 'ਤੇ ਢਿੱਗਾਂ ਡਿੱਗਣ ਕਾਰਨ ਦੋ ਬੱਸਾਂ ਦੇ ਦਰਿਆ ਵਿੱਚ ਰੁੜ੍ਹ ਜਾਣ ਕਾਰਨ ਪੰਜ ਦਰਜਨ ਦੇ ਕਰੀਬ ਯਾਤਰੀਆਂ ਦੇ ਲਾਪਤਾ ਹੋਣ ਦੀ ਰਿਪੋਰਟ, ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਜਾਇਦਾਦਾਂ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੈਂ ਗ੍ਰਹਿ ਪ੍ਰਸ਼ਾਸਨ ਸਮੇਤ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਨਿਰਦੇਸ਼ ਦਿੰਦਾ ਹਾਂ ਕਿ ਉਹ ਮੁਸਾਫਰਾਂ ਦੀ ਭਾਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਬਚਾਅ ਕਰਨ।
- CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ, ਮਿਲੀ ਅੰਤਰਿਮ ਜ਼ਮਾਨਤ - LIQUOR POLICY CASE
- ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਿਗੜੀ ਸਿਹਤ, ਦਿੱਲੀ ਏਮਜ਼ 'ਚ ਦਾਖਲ, ਨਿਊਰੋਸਰਜਰੀ ਵਿਭਾਗ 'ਚ ਇਲਾਜ ਜਾਰੀ - Health update of difence mnister
- ਆਈਏਐਸ ਅਧਿਕਾਰੀ ਪੂਜਾ ਖੇਡਕਰ ਨਾਲ ਜੁੜੇ ਵਿਵਾਦ ਦੀ ਜਾਂਚ ਲਈ ਕੇਂਦਰ ਨੇ ਪੈਨਲ ਦਾ ਕੀਤਾ ਗਠਨ - IAS officer Puja Khedkar Row