ਕਰਾਚੀ: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਸ਼ੁੱਕਰਵਾਰ ਨੂੰ ਅਣਪਛਾਤੇ ਅੱਤਵਾਦੀਆਂ ਨੇ ਬੱਸ 'ਚ ਸਵਾਰ 9 ਯਾਤਰੀਆਂ ਸਮੇਤ ਘੱਟੋ-ਘੱਟ 11 ਲੋਕਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਪਹਿਲੀ ਘਟਨਾ ਵਿੱਚ ਹਥਿਆਰਬੰਦ ਵਿਅਕਤੀਆਂ ਨੇ ਨੌਸ਼ਕੀ ਜ਼ਿਲ੍ਹੇ ਵਿੱਚ ਹਾਈਵੇਅ 'ਤੇ ਇੱਕ ਬੱਸ ਨੂੰ ਰੋਕਿਆ ਅਤੇ ਬੰਦੂਕ ਦੀ ਨੋਕ 'ਤੇ ਨੌਂ ਲੋਕਾਂ ਨੂੰ ਅਗਵਾ ਕਰ ਲਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਨੌਂ ਲੋਕਾਂ ਦੀਆਂ ਲਾਸ਼ਾਂ ਬਾਅਦ ਵਿੱਚ ਨੇੜਲੇ ਪਹਾੜੀ ਖੇਤਰਾਂ ਵਿੱਚ ਇੱਕ ਪੁਲ ਦੇ ਕੋਲ ਗੋਲੀਆਂ ਦੇ ਜ਼ਖ਼ਮਾਂ ਨਾਲ ਮਿਲੀਆਂ।
ਉਨ੍ਹਾਂ ਦੱਸਿਆ ਕਿ ਬੱਸ ਕਵੇਟਾ ਤੋਂ ਤਫ਼ਤਾਨ ਜਾ ਰਹੀ ਸੀ ਜਦੋਂ ਹਥਿਆਰਬੰਦ ਵਿਅਕਤੀਆਂ ਨੇ ਇਸ ਨੂੰ ਰੋਕ ਲਿਆ ਅਤੇ ਸਵਾਰੀਆਂ ਦੀ ਪਛਾਣ ਕਰਨ ਤੋਂ ਬਾਅਦ ਨੌਂ ਲੋਕਾਂ ਨੂੰ ਪਹਾੜੀ ਖੇਤਰ ਵਿੱਚ ਲੈ ਗਏ। ਇਕ ਵੱਖਰੀ ਘਟਨਾ ਵਿਚ ਉਸੇ ਹਾਈਵੇਅ 'ਤੇ ਇਕ ਕਾਰ 'ਤੇ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਯਾਤਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਕਿਹਾ ਕਿ ਨਾਸਿਕ ਹਾਈਵੇਅ 'ਤੇ 11 ਲੋਕਾਂ ਦੇ ਕਤਲ 'ਚ ਸ਼ਾਮਲ ਅੱਤਵਾਦੀਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ।
ਬੁਗਤੀ ਨੇ ਕਿਹਾ ਕਿ ਹਮਲਿਆਂ 'ਚ ਸ਼ਾਮਲ ਅੱਤਵਾਦੀਆਂ ਦਾ ਪਿੱਛਾ ਕੀਤਾ ਜਾਵੇਗਾ, ਉਨ੍ਹਾਂ ਦਾ ਉਦੇਸ਼ ਬਲੋਚਿਸਤਾਨ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣਾ ਹੈ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਇਸ ਸਮੇਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਦੁਖਦਾਈ ਘਟਨਾ ਲਈ ਕੋਈ ਥਾਂ ਨਹੀਂ ਹੈ।
ਕਿਸੇ ਵੀ ਪਾਬੰਦੀਸ਼ੁਦਾ ਸੰਗਠਨ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਇਸ ਸਾਲ ਹਾਲ ਹੀ ਦੇ ਹਫ਼ਤਿਆਂ ਵਿੱਚ ਸੂਬੇ ਵਿੱਚ ਪਾਬੰਦੀਸ਼ੁਦਾ ਸੰਗਠਨਾਂ ਅਤੇ ਅੱਤਵਾਦੀਆਂ ਵੱਲੋਂ ਅੱਤਵਾਦੀ ਹਮਲਿਆਂ ਵਿੱਚ ਵਾਧਾ ਹੋਇਆ ਹੈ, ਜਿਸ ਵਿੱਚ ਸੁਰੱਖਿਆ ਬਲਾਂ ਅਤੇ ਅਦਾਰਿਆਂ ਨੂੰ ਵੀ ਖੁੱਲ੍ਹੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗ਼ੈਰਕਾਨੂੰਨੀ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਸੂਬੇ ਵਿੱਚ ਮਾਚ ਸ਼ਹਿਰ, ਗਵਾਦਰ ਬੰਦਰਗਾਹ ਅਤੇ ਤਰਬਤ ਵਿੱਚ ਇੱਕ ਨੇਵੀ ਬੇਸ ਉੱਤੇ ਤਿੰਨ ਵੱਡੇ ਅੱਤਵਾਦੀ ਹਮਲੇ ਕਰਨ ਦਾ ਦਾਅਵਾ ਕੀਤਾ ਹੈ, ਜਿਸ ਵਿੱਚ ਸੁਰੱਖਿਆ ਬਲਾਂ ਨੇ ਲਗਭਗ 17 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
- ਸੰਜੇ ਸਿੰਘ ਨੇ ਕਿਹਾ ਕਿ ਤਿਹਾੜ ਜੇਲ੍ਹ 'ਚ ਕੇਜਰੀਵਾਲ 'ਤੇ ਹੋ ਰਿਹਾ ਤਸ਼ੱਦਦ, ਲਾਏ ਇਹ ਇਲਜ਼ਾਮ - Sanjay Singh On Tihar Jail
- 'ਆਪ' ਵਰਕਰਾਂ ਨੂੰ ਕੇਜਰੀਵਾਲ ਦਾ ਸੰਦੇਸ਼, ਕਿਹਾ- ਜੇ ਮਾਰੇ ਗਏ ਤਾਂ ਕਹਿਲਾਓਗੇ ਸ਼ਹੀਦ, ਜੇ ਜਿੱਤ ਗਏ ਤਾਂ ਕਹਿਲਾਓਗੇ ਯੋਧੇ - Kejriwal gave message
- ਮੁਹਾਲੀ ਪੁਲਿਸ ਦੇ SHO 'ਤੇ ਜਾਨਲੇਵਾ ਹਮਲਾ, ਬੁਲੇਟਪਰੂਫ ਸਕਾਰਪੀਓ ਕਾਰਨ ਬਚੀ ਜਾਨ - Attack on Mohali SHO Gabbar Singh