ETV Bharat / lifestyle

ਸ਼ਹਿਦ ਦਿਵਾਏਗਾ ਕਈ ਸਮੱਸਿਆਵਾਂ ਤੋਂ ਰਾਹਤ, ਜਾਣੋ ਰੋਜ਼ਾਨਾ ਕਿੰਨੇ ਚਮਚ ਖਾਣ ਨਾਲ ਮਿਲੇਗਾ ਸਿਹਤ ਨੂੰ ਲਾਭ?

ਸਰਦੀਆਂ ਦੇ ਮੌਸਮ ਵਿੱਚ ਰੋਜ਼ਾਨਾ ਖਾਲੀ ਪੇਟ ਇੱਕ ਚਮਚ ਸ਼ਹਿਦ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

HOW MANY SPOONS OF HONEY SHOULD EAT
HOW MANY SPOONS OF HONEY SHOULD EAT (Getty Images)
author img

By ETV Bharat Lifestyle Team

Published : Nov 27, 2024, 4:45 PM IST

ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਇਸ ਮੌਸਮ ਵਿੱਚ ਇਨਫੈਕਸ਼ਨ ਅਤੇ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਇਸ ਤੋਂ ਬਚਣ ਲਈ ਆਪਣਾ ਧਿਆਨ ਰੱਖਣਾ ਅਤੇ ਸਿਹਤਮੰਦ ਭੋਜਨ ਖਾਣਾ ਬਹੁਤ ਜ਼ਰੂਰੀ ਹੈ।

ਸ਼ਹਿਦ ਦੇ ਕਿੰਨੇ ਚਮਚ ਖਾਣੇ ਚਾਹੀਦੇ?

ਸ਼ਹਿਦ ਖਾਣ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ। ਜੇਕਰ ਤੁਸੀਂ ਵੀ ਲਾਭ ਲੈਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸ਼ਹਿਦ ਦਾ ਇੱਕ ਚਮਚ ਖਾਲੀ ਪੇਟ ਖਾਓ।

ਰੋਜ਼ਾਨਾ ਸ਼ਹਿਦ ਖਾਣ ਦੇ ਫਾਇਦੇ

ਸਰਦੀਆਂ ਵਿੱਚ ਸ਼ਹਿਦ ਖਾਣ ਦੇ ਫਾਇਦੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਤੁਹਾਨੂੰ ਦੱਸ ਦੇਈਏ ਕਿ ਸ਼ਹਿਦ 'ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਅਜਿਹੇ 'ਚ ਰੋਜ਼ਾਨਾ ਖਾਲੀ ਪੇਟ 1 ਚਮਚ ਸ਼ਹਿਦ ਦਾ ਸੇਵਨ ਕਰਨਾ ਫਾਇਦੇਮੰਦ ਹੋ ਸਕਦਾ ਹੈ। ਇਸਦੇ ਫਾਇਦੇ ਹੇਠ ਲਿਖੇ ਅਨੁਸਾਰ ਹਨ:-

  1. ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਖਾਣ ਨਾਲ ਖੰਘ ਤੋਂ ਰਾਹਤ ਮਿਲਦੀ ਹੈ।
  2. ਸ਼ਹਿਦ ਦਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
  3. ਇਹ ਜ਼ੁਕਾਮ ਅਤੇ ਖੰਘ ਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ।
  4. ਸ਼ਹਿਦ ਵਿੱਚ ਪ੍ਰੀਬਾਇਓਟਿਕ ਗੁਣ ਹੁੰਦੇ ਹਨ। ਇਸ ਲਈ ਰੋਜ਼ਾਨਾ 1 ਚਮਚ ਸ਼ਹਿਦ ਦਾ ਸੇਵਨ ਕਰਨ ਨਾਲ ਸਰਦੀਆਂ ਵਿੱਚ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
  5. ਇਨ੍ਹਾਂ 'ਚ ਮੌਜੂਦ ਐਂਟੀ-ਬੈਕਟੀਰੀਅਲ ਅਤੇ ਐਂਟੀਆਕਸੀਡੈਂਟ ਗੁਣ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਂਦੇ ਹਨ।
  6. ਸ਼ਹਿਦ ਸਰਦੀ, ਖੰਘ ਅਤੇ ਗਲੇ ਦੀ ਖਰਾਸ਼ ਦੀ ਸਮੱਸਿਆ ਨੂੰ ਰੋਕਦਾ ਹੈ।
  7. ਖ਼ਰਾਬ ਪਾਚਨ ਸ਼ਕਤੀ ਵਾਲੇ ਲੋਕਾਂ ਲਈ ਸ਼ਹਿਦ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਅਜਿਹੇ ਲੋਕ ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਸੇਵਨ ਕਰਦੇ ਹਨ ਤਾਂ ਉਨ੍ਹਾਂ ਨੂੰ ਕੁਝ ਹੀ ਦਿਨਾਂ ਵਿੱਚ ਫ਼ਰਕ ਨਜ਼ਰ ਆਉਣ ਲੱਗ ਜਾਵੇਗਾ।

ਇਸ ਤਰ੍ਹਾਂ ਸ਼ਹਿਦ ਦਾ ਇਸਤੇਮਾਲ ਕਰਨ ਨਾਲ ਵੀ ਹੋ ਸਕਦਾ ਹੈ ਫਾਇਦਾ

ਜੇਕਰ ਕੋਈ ਵਿਅਕਤੀ ਇੱਕ ਚਮਚ ਸ਼ਹਿਦ ਵਿੱਚ ਹਲਦੀ ਅਤੇ ਥੋੜ੍ਹਾ ਜਿਹਾ ਅਦਰਕ ਦਾ ਰਸ ਮਿਲਾ ਕੇ ਪੀਂਦਾ ਹੈ ਤਾਂ ਉਸ ਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ। ਸਰਦੀਆਂ ਵਿੱਚ ਸ਼ਹਿਦ ਦਾ ਸੇਵਨ ਕਰਨ ਨਾਲ ਦਿਲ ਲੰਬੇ ਸਮੇਂ ਤੱਕ ਸਿਹਤਮੰਦ ਰਹਿ ਸਕਦਾ ਹੈ, ਕਿਉਂਕਿ ਇਸ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ।

ਕੋਸੇ ਪਾਣੀ 'ਚ ਸ਼ਹਿਦ ਅਤੇ ਹਲਦੀ ਮਿਲਾ ਕੇ ਪੀਣ ਨਾਲ ਐਲਰਜੀ ਅਤੇ ਜ਼ੁਕਾਮ ਵਰਗੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਦਰਅਸਲ, ਸ਼ਹਿਦ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਐਲਰਜੀ ਦੇ ਲੱਛਣਾਂ ਨੂੰ ਘੱਟ ਕਰਦੇ ਹਨ। ਸਵੇਰੇ ਕੋਸੇ ਪਾਣੀ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ।

ਹਾਈ ਕੋਲੈਸਟ੍ਰੋਲ ਦੇ ਮਰੀਜ਼ ਡਾਕਟਰ ਦੀ ਲੈਣ ਸਲਾਹ

ਜੇਕਰ ਕਿਸੇ ਵਿਅਕਤੀ ਨੂੰ ਉੱਚ ਕੋਲੇਸਟ੍ਰੋਲ ਦੀ ਸਮੱਸਿਆ ਹੈ, ਤਾਂ ਉਸ ਨੂੰ ਆਪਣੀ ਖੁਰਾਕ ਵਿੱਚ ਸ਼ਹਿਦ ਸ਼ਾਮਲ ਕਰਨ ਤੋਂ ਪਹਿਲਾ ਡਾਕਟਰ ਦੀ ਰਾਏ ਲੈਣੀ ਚਾਹੀਦੀ ਹੈ।

ਇਹ ਖਬਰ ਇਸ ਵੈੱਬਸਾਈਟ ਤੋਂ ਲਈ ਗਈ ਹੈ।

ਇਹ ਵੀ ਪੜ੍ਹੋ:-

ETV Bharat Logo

Copyright © 2024 Ushodaya Enterprises Pvt. Ltd., All Rights Reserved.