ਅੱਜ ਦੇ ਸਮੇਂ 'ਚ ਗਲਤ ਖੁਰਾਕ ਅਤੇ ਜੀਵਨਸ਼ੈਲੀ ਕਰਕੇ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਨ੍ਹਾਂ ਬਿਮਾਰੀਆਂ 'ਚ ਦਿਲ ਨਾਲ ਜੁੜੀਆਂ ਸਮੱਸਿਆਵਾਂ, ਕੰਮਜ਼ੋਰ ਪਾਚਨ ਪ੍ਰਣਾਲੀ, ਚਮੜੀ ਨਾਲ ਜੁੜੀਆਂ ਸਮੱਸਿਆਵਾਂ ਅਤੇ ਸਰੀਰ 'ਚ ਪ੍ਰੋਟੀਨ ਦੀ ਕਮੀ ਵਰਗੀਆਂ ਸਮੱਸਿਆਵਾਂ ਸ਼ਾਮਲ ਹੋ ਸਕਦੀਆਂ ਹਨ। ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ। ਪੋਸ਼ਣ ਵਿਗਿਆਨੀ ਵਸੁਧਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਇਨ੍ਹਾਂ ਸਿਹਤਮੰਦ ਭੋਜਨਾਂ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਨਾਲ ਤੁਸੀਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣਗੀਆਂ ਇਹ ਚੀਜ਼ਾਂ
- ਘਿਓ ਦਿਲ ਲਈ ਫਾਇਦੇਮੰਦ: ਕੁਝ ਲੋਕ ਘਿਓ ਨੂੰ ਨੁਕਸਾਨਦੇਹ ਸਮਝਦੇ ਹਨ ਅਤੇ ਇਸ ਤੋਂ ਦੂਰ ਭੱਜਦੇ ਹਨ ਪਰ ਅਜਿਹਾ ਨਹੀਂ ਹੈ। ਘਿਓ ਓਮੇਗਾ -3 ਫੈਟੀ ਐਸਿਡ ਨਾਲ ਭਰਪੂਰ ਹੁੰਦਾ ਹੈ ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਅਤੇ ਜੋੜਾਂ ਦੀ ਗਤੀਸ਼ੀਲਤਾ ਵਿੱਚ ਸੁਧਾਰ ਕਰਦਾ ਹੈ। ਦਾਲ-ਚੌਲ ਜਾਂ ਰੋਟੀ 'ਤੇ ਸਿਰਫ਼ ਇੱਕ ਚਮਚ ਘਿਓ ਦਾ ਪਾਉਣ ਨਾਲ ਕਈ ਲਾਭ ਮਿਲ ਸਕਦੇ ਹਨ।
- ਪਪੀਤਾ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਦਾ: ਪਪੀਤਾ ਸਿਰਫ਼ ਇੱਕ ਫਲ ਹੀ ਨਹੀਂ ਹੈ ਸਗੋਂ ਇਹ ਤੁਹਾਡੇ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ 'ਚ ਵੀ ਮਦਦ ਕਰਦਾ ਹੈ। ਇਸ ਵਿੱਚ ਮੌਜੂਦ ਐਂਜ਼ਾਈਮ ਪੈਪੈਨ ਪ੍ਰੋਟੀਨ ਨੂੰ ਤੋੜਨ ਵਿੱਚ ਮਦਦ ਕਰਦੇ ਹਨ ਅਤੇ ਬਲੋਟਿੰਗ ਨੂੰ ਘੱਟ ਕਰਦੇ ਹਨ। ਰੋਜ਼ਾਨਾ ਪਪੀਤਾ ਖਾਣ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ।
- ਬਦਾਮ ਚਮੜੀ ਲਈ ਫਾਇਦੇਮੰਦ: ਬਦਾਮ ਨੂੰ ਰਾਤ ਭਰ ਭਿਉਂ ਕੇ ਰੱਖਣ ਨਾਲ ਪੌਸ਼ਟਿਕ ਤੱਤਾਂ ਦੀ ਸਮਾਈ ਵੱਧ ਜਾਂਦੀ ਹੈ। ਇਹ ਛੋਟੇ ਪਾਵਰਹਾਊਸ ਵਿਟਾਮਿਨ ਈ ਨਾਲ ਭਰਪੂਰ ਹੁੰਦੇ ਹਨ, ਜੋ ਇੱਕ ਕੁਦਰਤੀ ਐਂਟੀਆਕਸੀਡੈਂਟ ਵਜੋਂ ਕੰਮ ਕਰਦੇ ਹਨ ਅਤੇ ਤੁਹਾਡੀ ਚਮੜੀ ਦੀ ਸਿਹਤ ਨੂੰ ਵਧਾਉਂਦੇ ਹਨ। ਇਸਦੇ ਨਾਲ ਹੀ, ਬਦਾਮ ਦਿਮਾਗ ਦੇ ਕੰਮ ਲਈ ਵੀ ਬਹੁਤ ਵਧੀਆ ਹਨ।
- ਪੁੰਗਰੇ: ਪੁੰਗਰੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ। ਇਹ ਐਨਜ਼ਾਈਮਾਂ ਵਿੱਚ ਵੀ ਅਮੀਰ ਹਨ ਜੋ ਪੌਸ਼ਟਿਕ ਸਮਾਈ ਨੂੰ ਬਿਹਤਰ ਬਣਾਉਂਦੇ ਹਨ ਅਤੇ ਤੁਹਾਡੇ ਸਰੀਰ ਨੂੰ ਊਰਜਾ ਦਿੰਦੇ ਹਨ। ਇਨ੍ਹਾਂ ਨੂੰ ਸਲਾਦ ਵਿੱਚ ਸ਼ਾਮਲ ਕਰਕੇ ਤੁਸੀਂ ਖਾ ਸਕਦੇ ਹੋ।
ਇਹ ਵੀ ਪੜ੍ਹੋ:-