ਸਰਦੀਆਂ ਦੇ ਮੌਸਮ ਚੱਲ ਰਹੇ ਹਨ। ਇਸ ਮੌਸਮ 'ਚ ਠੰਢ ਕਾਫ਼ੀ ਵੱਧ ਜਾਂਦੀ ਹੈ, ਜਿਸ ਕਰਕੇ ਲੋਕ ਕਾਫ਼ੀ ਸੁਸਤ ਮਹਿਸੂਸ ਕਰਨ ਲੱਗਦੇ ਹਨ। ਇਸ ਮੌਸਮ 'ਚ ਕਈ ਲੋਕ ਇੱਕ-ਦੋ ਦਿਨ ਛੱਡ ਕੇ ਨਹਾਉਦੇ ਹਨ ਅਤੇ ਕੁਝ ਲੋਕ ਗਰਮ ਪਾਣੀ ਨਾਲ ਨਹਾਉਣਾ ਪਸੰਦ ਕਰਦੇ ਹਨ। ਪਰ ਮਾਹਿਰਾਂ ਦਾ ਕਹਿਣਾ ਹੈ ਕਿ ਸਰਦੀਆਂ 'ਚ ਠੰਢੇ ਪਾਣੀ ਨਾਲ ਨਹਾਉਣ ਦੇ ਕਈ ਲਾਭ ਹੋ ਸਕਦੇ ਹਨ। ਸ਼ੁਰੂਆਤ 'ਚ ਠੰਢੇ ਪਾਣੀ ਨਾਲ ਨਹਾਉਣਾ ਮੁਸ਼ਕਿਲ ਲੱਗ ਸਕਦਾ ਹੈ ਪਰ ਰੋਜ਼ ਅਜਿਹਾ ਕਰਨ ਨਾਲ ਹੌਲੀ-ਹੌਲੀ ਆਦਤ ਬਣ ਜਾਂਦੀ ਹੈ।
ਠੰਡੇ ਪਾਣੀ ਨਾਲ ਨਹਾਉਣ ਦੇ ਫਾਇਦੇ
ਦਰਦ ਤੋਂ ਰਾਹਤ: ਬਹੁਤ ਸਾਰੇ ਅਧਿਐਨਾਂ ਨੇ ਦਿਖਾਇਆ ਹੈ ਕਿ ਠੰਢਾ ਪਾਣੀ ਸਰੀਰ ਵਿੱਚ ਦਰਦ ਅਤੇ ਸੋਜਸ਼ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ ਅਤੇ ਮਾਸਪੇਸ਼ੀਆਂ ਦੀ ਰਿਕਵਰੀ ਨੂੰ ਤੇਜ਼ ਕਰਦਾ ਹੈ। ਇਸ ਲਈ ਤੁਸੀਂ ਦਰਦ ਤੋਂ ਰਾਹਤ ਪਾਉਣ ਲਈ ਠੰਢੇ ਪਾਣੀ ਨਾਲ ਨਹਾ ਸਕਦੇ ਹੋ।
ਮੂਡ 'ਚ ਬਦਲਾਅ: ਠੰਢੇ ਪਾਣੀ ਨਾਲ ਨਹਾਉਣ ਨਾਲ ਸਰੀਰ ਵਿੱਚ ਐਂਡੋਰਫਿਨ ਨਿਕਲਦਾ ਹੈ, ਜਿਸ ਨੂੰ ਖੁਸ਼ੀ ਦਾ ਹਾਰਮੋਨ ਕਿਹਾ ਜਾਂਦਾ ਹੈ। ਇਸ ਲਈ ਠੰਢੇ ਪਾਣੀ ਨਾਲ ਨਹਾਉਣ ਨਾਲ ਮੂਡ ਵਿੱਚ ਸੁਧਾਰ ਹੁੰਦਾ ਹੈ। ਇੰਨਾ ਹੀ ਨਹੀਂ ਇਹ ਤਣਾਅ ਅਤੇ ਚਿੰਤਾ ਨੂੰ ਘਟਾਉਂਦਾ ਹੈ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰ ਸਕਦਾ ਹੈ।
ਠੰਢੇ ਪਾਣੀ ਨਾਲ ਨਹਾਉਣ ਦੇ ਨੁਕਸਾਨ
ਠੰਢੇ ਪਾਣੀ ਨਾਲ ਨਹਾਉਣਾ ਫਾਇਦੇਮੰਦ ਹੀ ਨਹੀਂ ਹੁੰਦਾ ਸਗੋਂ ਸਰਦੀਆਂ 'ਚ ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ ਵੀ ਹੋ ਸਕਦਾ ਹੈ ਕਿਉਂਕਿ ਹਰ ਕਿਸੇ ਦਾ ਸਰੀਰ ਵੱਖ-ਵੱਖ ਹੁੰਦਾ ਹੈ। ਇਸ ਲਈ ਇਸ ਬਾਰੇ ਜਾਣ ਕੇ ਅਤੇ ਆਪਣੀ ਸਿਹਤ ਦੀ ਸਥਿਤੀ ਦੇ ਅਨੁਸਾਰ ਤੁਹਾਨੂੰ ਸਰਦੀਆਂ ਵਿੱਚ ਠੰਢੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ।
ਦਿਲ ਨਾਲ ਸਬੰਧਤ ਸਮੱਸਿਆਵਾਂ: ਠੰਢੇ ਪਾਣੀ ਦੇ ਅਚਾਨਕ ਸੰਪਰਕ ਨਾਲ ਤੁਹਾਡੇ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਵੱਧ ਸਕਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਦਿਲ ਦੀ ਸਮੱਸਿਆ ਹੈ, ਉਨ੍ਹਾਂ ਨੂੰ ਠੰਢੇ ਪਾਣੀ ਨਾਲ ਨਹਾਉਣ ਨਾਲ ਨੁਕਸਾਨ ਹੋ ਸਕਦਾ ਹੈ। ਜੇਕਰ ਤੁਹਾਨੂੰ ਦਿਲ ਦੀ ਬਿਮਾਰੀ ਹੈ, ਤਾਂ ਠੰਢੇ ਪਾਣੀ ਨਾਲ ਨਹਾਉਣ ਤੋਂ ਪਹਿਲਾਂ ਆਪਣੇ ਡਾਕਟਰ ਨਾਲ ਗੱਲ ਕਰੋ।
ਜ਼ੁਕਾਮ ਅਤੇ ਬੁਖਾਰ: ਜੇਕਰ ਤੁਹਾਨੂੰ ਕੋਈ ਸਿਹਤ ਸਮੱਸਿਆ ਹੈ ਜਾਂ ਤੁਹਾਨੂੰ ਜ਼ੁਕਾਮ, ਖੰਘ ਜਾਂ ਬੁਖਾਰ ਹੈ, ਤਾਂ ਪਹਿਲਾਂ ਆਪਣੇ ਡਾਕਟਰ ਨਾਲ ਗੱਲ ਕਰੋ। ਇਸ ਤੋਂ ਇਲਾਵਾ, ਤੁਹਾਨੂੰ ਪਹਿਲਾਂ ਆਪਣੇ ਸਰੀਰ ਦੀਆਂ ਜ਼ਰੂਰਤਾਂ ਅਤੇ ਸੁਭਾਅ ਨੂੰ ਸਮਝਣਾ ਹੋਵੇਗਾ।
ਇਹ ਖਬਰ ਇਸ ਵੈੱਬਸਾਈਟ ਤੋਂ ਲਈ ਗਈ ਹੈ।
ਇਹ ਵੀ ਪੜ੍ਹੋ:-
- ਸਬਜ਼ੀ 'ਚ ਜ਼ਿਆਦਾ ਲੂਣ ਪੈ ਗਿਆ ਹੈ? ਇਹ ਆਸਾਨ ਤਰੀਕੇ ਆਉਣਗੇ ਤੁਹਾਡੇ ਕੰਮ, ਸਬਜ਼ੀ ਦੇ ਸਵਾਦ 'ਚ ਨਹੀਂ ਪਵੇਗਾ ਕੋਈ ਵੀ ਫਰਕ!
- ਸਵੇਰ ਦੇ ਭੋਜਨ 'ਚ ਅੰਡੇ ਅਤੇ ਪੋਹੇ ਵਰਗੀਆਂ ਚੀਜ਼ਾਂ ਖਾਂਦੇ ਹੋ? ਹੋ ਸਕਦਾ ਨੁਕਸਾਨਦੇਹ! ਜਾਣ ਲਓ ਇਨ੍ਹਾਂ ਚੀਜ਼ਾਂ ਨੂੰ ਕਿਵੇਂ ਖਾਣਾ ਹੈ ਫਾਇਦੇਮੰਦ
- ਭਾਰ ਘਟਾਉਣ ਲਈ ਪਾਣੀ 'ਚ ਮਿਲਾ ਕੇ ਪੀ ਲਓ ਇਹ 5 ਚੀਜ਼ਾਂ, ਕੁਝ ਹੀ ਦਿਨਾਂ 'ਚ ਨਜ਼ਰ ਆਵੇਗਾ ਫਰਕ!