ETV Bharat / politics

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਖਤਮ, ਸਭ ਤੋਂ ਜ਼ਿਆਦਾ ਗਿੱਦੜਬਾਹਾ ਹਲਕੇ 'ਚ ਪਈਆਂ ਵੋਟਾਂ - BY ELECTIONS TO 4 SEATS

4 ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿੱਚ ਅੱਜ ਪੰਜਾਬ ਅੰਦਰ ਕੁੱਲ੍ਹ 63 ਫੀਸਦ ਵੋਟਿੰਗ ਹੋਈ ਹੈ। ਸਾਰੀ ਵੋਟਿੰਗ ਸ਼ਾਂਤੀਪੂਰਨ ਮਹੌਲ ਵਿੱਚ ਹੋਈ ਹੈ।

BY ELECTIONS TO 4 SEATS
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਖਤਮ (ETV BHARAT PUNJAB (ਪ੍ਰੈੱਸ ਨੋਟ))
author img

By ETV Bharat Punjabi Team

Published : Nov 20, 2024, 8:56 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਵੋਟਰਾਂ ਦਾ ਧੰਨਵਾਦ ਕੀਤਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।ਸਿਬਿਨ ਸੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, ਬਰਨਾਲਾ ਵਿੱਚ 54 ਫ਼ੀਸਦੀ ਅਤੇ ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ।

ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਅਤ ਮਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

ਗਿੱਦੜਬਾਹਾ 'ਚ ਹੋਈ ਸਭ ਤੋਂ ਜ਼ਿਆਦਾ ਵੋਟਿੰਗ

ਦੱਸ ਦਈਏ 4 ਜ਼ਿਮਨੀ ਚੋਣ ਦੇ ਹਲਕਿਆਂ ਵਿੱਚੋਂ ਸਭ ਤੋਂ ਜ਼ਿਆਦਾ ਵੋਟਿੰਗ ਗਿੱਦੜਬਾਹਾ ਵਿੱਚ ਹੋਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ,ਭਾਜਪਾ ਵੱਲੋਂ ਮਨਪ੍ਰੀਤ ਬਾਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਡਿੰਪੀ ਢਿੱਲੋਂ ਨੇ ਇਸ ਹਲਕੇ ਤੋਂ ਚੋਣ ਲੜੀ ਹੈ। ਇਹ ਚੋਣ ਹਲਕਾ ਹਾਟ ਸੀਟ ਵਜੋਂ ਉੱਭਰ ਕੇ ਸਾਹਮਣੇ ਆਇਆ ਅਤੇ ਮੁੱਖ ਚੋਣ ਅਧਿਕਾਰੀ ਦੀ ਰਿਪੋਰਟ ਮੁਤਾਬਿਕ ਇਸ ਹਲਕੇ ਵਿੱਚ ਸ਼ਾਮ 6 ਵਜੇ ਤੱਕ ਸਭ ਤੋਂ ਜ਼ਿਆਦਾ 81 ਫੀਸਦ ਵੋਟਿੰਗ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.