ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀ ਬੜਬੜ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ 'ਚ 'ਆਪ'-ਕਾਂਗਰਸ ਦੇ ਗਠਜੋੜ ਨੂੰ ਲੈ ਕੇ ਬਣ ਰਹੀ ਤਸਵੀਰ 'ਤੇ ਅਰਵਿੰਦ ਕੇਜਰੀਵਾਲ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਇਕੱਲਿਆਂ ਹੀ ਆਪਣੇ ਦਮ 'ਤੇ ਚੋਣਾਂ ਲੜੇਗੀ।
Aam aadmi party will be fighting this election on its own strength in Delhi. There is no possibility of any alliance with congress. https://t.co/NgDUgQ8RDo
— Arvind Kejriwal (@ArvindKejriwal) December 11, 2024
ਆਪਣੇ ਬਲ 'ਤੇ ਚੋਣਾਂ ਲੜੇਗੀ ਆਪ
ਐਕਸ ਹੈਂਡਲ 'ਤੇ ਅਰਵਿੰਦ ਕੇਜਰੀਵਾਲ ਨੇ ਲਿਖਿਆ- ਆਮ ਆਦਮੀ ਪਾਰਟੀ ਦਿੱਲੀ 'ਚ ਆਪਣੇ ਬਲ 'ਤੇ ਚੋਣਾਂ ਲੜੇਗੀ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਇੰਡੀ ਗਠਜੋੜ ਨਾਲ ਹੋਈ ਸੀ ਮੀਟਿੰਗ
ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਸ਼ਰਦ ਪੰਵਾਰ ਦੀ ਅਗਵਾਈ 'ਚ ਇੰਡੀਆ ਅਲਾਇੰਸ ਦੀ ਬੈਠਕ ਹੋਈ। ਜਿਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਅਤੇ 'ਆਪ' ਵਿਚਾਲੇ ਗਠਜੋੜ ਹੋ ਸਕਦਾ ਹੈ ਪਰ ਅੱਜ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਕਿ 'ਆਪ' ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਹੁਣ ਤੱਕ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ। ਪਹਿਲੀ ਸੂਚੀ 'ਚ ਪਾਰਟੀ ਨੇ 11 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਦਕਿ ਦੂਜੀ ਸੂਚੀ 'ਚ ਸੋਮਵਾਰ ਨੂੰ 20 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ।
ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਖੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦਾ ਹਾਲ-ਚਾਲ ਜਾਣ ਰਹੇ ਹਨ। ਜਦਕਿ ਭਾਜਪਾ ਵਾਲੇ ਅਰਵਿੰਦ ਕੇਜਰੀਵਾਲ ਨੂੰ ਨੁੱਕਰੇ ਲਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਕੱਲ੍ਹ ਭਾਜਪਾ ਨੇ ਇੱਕ ਵੀਡੀਓ ਜਾਰੀ ਕਰਕੇ ਅਰਵਿੰਦ ਕੇਜਰੀਵਾਲ 'ਤੇ 'ਸ਼ੀਸ਼ਮਹਿਲ' ਦੇ ਨਾਂ 'ਤੇ ਗੰਭੀਰ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਭਾਜਪਾ ਨੇ ਅਰਵਿੰਦ ਕੇਜਰੀਵਾਲ ਖਿਲਾਫ ਚਾਰਜਸ਼ੀਟ ਤਿਆਰ ਕਰਕੇ ਜਨਤਾ ਦੇ ਸਾਹਮਣੇ ਪੇਸ਼ ਕਰ ਦਿੱਤੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਵਾਰ ਦਿੱਲੀ ਨੂੰ 'ਆਪ' ਮੁਕਤ ਕਰੇਗੀ।