ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ 4 ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨੇ ਗਏ ਹਨ। ਜਿੰਨ੍ਹਾਂ ਵਿੱਚੋਂ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਤੋਂ ਹਰਦੀਪ ਸਿੰਘ ਡਿੰਪੀ ਢਿੱਲੂ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ 'ਤੇ 'ਆਪ' ਸਰਕਾਰ ਦਾ ਧੰਨਵਾਦ ਕੀਤਾ ਹੈ।
ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਹਰਦੀਪ ਸਿੰਘ ਡੀਪੀ ਢਿੱਲੋ ਕਿਹਾ ਕਿ 'ਫੜ ਮੇਰਾ ਮੁਕਾਬਲਾ ਪੰਜਾਬ ਦੇ ਸਾਬਕਾ' ਅਕਾਲੀ ਡਿਪਟੀ ਮੁੱਖ ਮੰਤਰੀ ਨਾਲ ਮੇਰਾ ਮੁਕਾਬਲਾ ਹੈ ਅਤੇ ਨਾਲ ਹੀ ਪੰਜ ਵਾਰ ਦੇ ਵਿਧਾਇਕ ਰਹੇ ਸਰਦਾਰ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਪ੍ਰਧਾਨ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਕਾਬਲਾ ਦੇਖਦੇ ਹਨ। ਇਹ ਸਾਰੇ ਹੀ ਵੱਡੇ ਹਨ ਮੈਂ ਤਾਂ ਇੱਕ ਛੋਟਾ ਜਿਹਾ ਨਿਮਾਣਾ ਹਰਜੀਤ ਸਿੰਘ ਡਿੰਪੀ ਢਿੱਲੋਂ ਹਾਂ। ਉੱਥੇ ਡਿੰਪੀ ਢਿੱਲੋਂ ਨੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਆਪ ਪਾਰਟੀ ਵਿੱਚ ਸ਼ਾਮਿਲ ਕਰਕੇ ਮੇਰੇ 'ਤੇ ਭਰੋਸਾ ਕਰਕੇ ਮੈਨੂੰ ਟਿਕਟ ਦਿੱਤੀ ਹੈ ਅਤੇ ਮੈਂ ਉਨ੍ਹਾਂ ਦੇ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗਾ।
ਹਲਕੇ ਦਾ ਵਿਕਾਸ ਕਰਾਵਾਂਗਾ
ਇਸਦੇ ਨਾਲ ਹੀ ਹਰਦੀਪ ਸਿੰਘ ਢਿੱਲੋਂ ਦਾ ਕਹਿਣਾ ਸੀ ਕਿ ਜੋ ਗਿੱਦੜਬਾਹਾ ਵਿੱਚ ਵਿਕਾਸ ਨਹੀਂ ਹੋ ਪਾਇਆ ਉਹ ਮੈਂ ਕਰਕੇ ਰਹਾਂਗਾ ਕਿਉਂਕਿ ਹੁਣ ਮੇਰੀ ਪਾਰਟੀ ਦੀ ਸਰਕਾਰ ਹੈ ਕਿ ਮੈਂ ਸਰਕਾਰ ਤੋਂ ਫੰਡ ਲਿਆ ਕੇ ਆਪਣੇ ਹਲਕੇ ਦਾ ਵਿਕਾਸ ਕਰਾਵਾਂਗਾ। ਦੱਸ ਦਈਏ ਕਿ ਅੱਜ ਪੰਜਾਬ ਬੀਜੇਪੀ ਵੱਲੋਂ ਵੀ ਉਮੀਦਵਾਰਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦਈਏ ਕਿ ਕੱਲ ਦੇਰ ਸ਼ਾਮ ਕਾਂਗਰਸ ਦੀ ਵੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੰਮ੍ਰਿਤਾ ਵਡਿੰਗ ਨੂੰ ਕਾਂਗਰਸ ਤੋਂ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿੱਚ ਉਮੀਦਵਾਰ ਦੇ ਤੌਰ 'ਤੇ ਐਲਾਨਿਆ ਜਾ ਸਕਦਾ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਬੀਜੇਪੀ ਵੱਲੋਂ ਜੋ ਸਭ ਤੋਂ ਅੱਗੇ ਚੱਲ ਰਹੇ ਹੋ ਸਰਦਾਰ ਮਨਪ੍ਰੀਤ ਸਿੰਘ ਬਾਦਲ ਚੱਲ ਰਿਹਾ ਹੈ। ਜਿਨਾਂ ਨੂੰ ਬੀਜੇਪੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹਾਲਾਂਕਿ ਅਕਾਲੀ ਦਲ ਵੱਲੋਂ ਹਲੇ ਕੋਈ ਵੀ ਆਪਣਾ ਨਹੀਂ ਪੱਤਾ ਖੋਲਿਆ ਗਿਆ।