ਬਰਨਾਲਾ: ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਸਿਖਰਾਂ ਉੱਤੇ ਹੈ। 20 ਨਵੰਬਰ ਨੂੰ ਹੋਣ ਵਾਲੀ ਇਸ ਚੋਣ ਵਿੱਚ ਸਿਰਫ ਚਾਰ ਦਿਨ ਬਾਕੀ ਬਚੇ ਹਨ। ਜਿਸ ਕਰਕੇ ਸਾਰੇ ਹੀ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ 'ਚ ਝੋਕ ਦਿੱਤੀ ਹੈ। ਇਸੇ ਤਹਿਤ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੈਲੀ ਕਰਨਗੇ, ਉੱਥੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਲਈ ਪ੍ਰਚਾਰ ਕਰਨਗੇ।
ਫਰਵਾਹੀ ਬਾਜ਼ਾਰ ਵਿੱਚ 'ਆਪ' ਦੀ ਰੈਲੀ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੈਲੀ ਬਰਨਾਲਾ ਸ਼ਹਿਰ ਦੇ ਫਰਵਾਹੀ ਬਜ਼ਾਰ ਵਿੱਚ ਰੱਖੀ ਗਈ ਹੈ। ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ। ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਸਖਤ ਕੀਤਾ ਗਿਆ ਹੈ। ਉੱਥੇ ਹੀ ਬਜ਼ਾਰ ਵਿੱਚ ਟੈਂਟ ਲਗਾ ਕੇ ਵੱਡਾ ਪੰਡਾਲ ਰੈਲੀ ਲਈ ਸਜਾਇਆ ਗਿਆ ਹੈ।
ਸੁਰੱਖਿਆ ਦੇ ਪ੍ਰਬੰਧ ਪੁਖਤਾ
ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਵੱਲੋਂ ਸ਼ੁਕਰਵਾਰ ਸ਼ਾਮ ਨੂੰ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਵੀ ਲਿਆ ਗਿਆ। ਇਸ ਰੈਲੀ ਨਾਲ ਭਾਵੇਂ ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰੇਗੀ ਪਰ ਬਰਨਾਲਾ ਸ਼ਹਿਰ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਰਵਿੰਦ ਕੇਜਰੀਵਾਲ ਦੀ ਰੈਲੀ ਦਾ ਪਾਰਟੀ ਦੇ ਵਰਕਰਾਂ ਨੂੰ 11 ਵਜੇ ਸਮਾਂ ਦਿੱਤਾ ਗਿਆ ਹੈ, ਜਦ ਕਿ ਉਹਨਾਂ ਦੇ ਦੁਪਹਿਰ 1 ਵਜੇ ਰੈਲੀ ਸਮਾਗਮ ਉੱਤੇ ਪਹੁੰਚਣ ਦੀ ਸੰਭਾਵਨਾ ਹੈ।
- ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੀਐੱਮ ਮਾਨ ਨੇ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
- ਨਸ਼ੇ ਦਾ ਟੀਕਾ ਲਗਾਉਂਦੇ 2 ਨੌਜਵਾਨਾਂ ਦੀ ਵੀਡੀਓ ਵਾਇਰਲ, 'ਆਪ' ਸਰਕਾਰ ਦੇ ਦਾਅਵੇ ਫੇਲ੍ਹ
- ਮੰਤਰੀ ਮੀਤ ਹੇਅਰ ਦੇ ਚੋਣ ਪ੍ਰਚਾਰ ਤੋਂ ਪਹਿਲਾਂ ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ, ਸਰਕਾਰ ਵਿਰੁੱਧ ਲੱਗੇ ਪੋਸਟਰ ਪਾੜੇ ਜਾਣ 'ਤੇ ਹੋਇਆ ਵਿਵਾਦ
ਰਾਜਾ ਵੜਿੰਗ ਕਰਨਗੇ ਪਿੰਡਾਂ ਵਿੱਚ ਪ੍ਰਚਾਰ
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੁਪਹਿਰ ਸਮੇਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਰਾਜਾ ਵੜਿੰਗ ਦੇ ਅਲੱਗ ਅਲੱਗ ਪਿੰਡਾਂ ਵਿੱਚ ਪ੍ਰੋਗਰਾਮ ਤੈਅ ਕੀਤੇ ਗਏ ਹਨ ਜਿਸ ਦੌਰਾਨ ਉਹ ਚੋਣ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਚੰਨੀ ਅਤੇ ਵਿਜੈਇੰਦਰ ਸਿੰਗਲਾ ਲਗਾਤਾਰ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਦੇ ਆ ਰਹੇ ਹਨ।