ETV Bharat / politics

ਬਰਨਾਲਾ 'ਚ ਜ਼ਿਮਨੀ ਚੋਣ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਜਿੱਤ ਦਾ ਦਾਅਵਾ - BARNALA BY ELECTION

ਬਰਨਾਲਾ ਵਿੱਚ ਜ਼ਿਮਨੀ ਚੋਣ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ।

AAP AND BJP CLAIM VICTOR
ਜ਼ਿਮਨੀ ਚੋਣ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਜਿੱਤ ਦਾ ਦਾਅਵਾ (ETV BHARAT PUNJAB (ਰਿਪੋਟਰ,ਬਰਨਾਲਾ))
author img

By ETV Bharat Punjabi Team

Published : Nov 20, 2024, 3:03 PM IST

ਬਰਨਾਲਾ: ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਸਵੇਰ ਤੋਂ ਵੋਟਿੰਗ ਪ੍ਰਕਿਰਿਆ ਜਾਰੀ ਹੈ ਪ੍ਰੰਤੂ ਬਰਨਾਲਾ ਦੇ ਵੋਟਰਾਂ ਵਿੱਚ ਜ਼ਿਮਨੀ ਚੋਣ ਲਈ ਬਹੁਤਾ ਉਤਸ਼ਾਹ ਦਿਖਾਈ ਨਹੀਂ ਦੇ ਰਿਹਾ। 1 ਵਜੇ ਤੱਕ ਬਰਨਾਲਾ ਵਿੱਚ ਸਿਰਫ਼ 28 ਫ਼ੀਸਦੀ ਵੋਟ ਹੀ ਪੋਲ ਹੋਈ ਹੈ। ਸਾਰੀਆਂ ਪਾਰਟੀਆਂ ਵੱਲੋਂ ਜ਼ਿਮਨੀ ਚੋਣ ਲਈ ਆਪੋ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਅੱਜ ਸਵੇਰ ਸਮੇਂ ਹੀ ਸਾਰੇ ਉਮੀਦਵਾਰਾਂ ਨੇ ਆਪਣੀ ਵੋਟ ਭੁਗਤਾਈ। ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ, ਆਪ ਤੋਂ ਬਾਗੀ ਅਤੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਐੱਸਡੀ ਕਾਲਜ ਦੇ ਪੋਲਿੰਗ ਬੂਥਾਂ ਉੱਤੇ ਆਪਣੇ ਪਰਿਵਾਰਾਂ ਸਮੇਤ ਵੋਟ ਪਾਈ। ਜਦਕਿ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬੀਡੀਪੀਓ ਦਫ਼ਤਰ ਵਿੱਚ ਵੋਟ ਪਾਈ ਹੈ।

ਆਪ ਅਤੇ ਭਾਜਪਾ ਵੱਲੋਂ ਜਿੱਤ ਦਾ ਦਾਅਵਾ (ETV BHARAT PUNJAB (ਰਿਪੋਟਰ,ਬਰਨਾਲਾ))

ਵਿਕਾਸ ਦੇ ਨਾਮ 'ਤੇ ਮੰਗੀ ਵੋਟ

ਇਸ ਮੌਕੇ ਗੱਲਬਾਤ ਕਰਦਿਆਂ ਆਪ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਬਹੁਤ ਵਧੀਆ ਰੁਝਾਨ ਹੈ। ਆਮ ਆਦਮੀ ਪਾਰਟੀ ਨੇ ਢਾਈ ਸਾਲ ਦੌਰਾਨ ਕੀਤੇ ਵਿਕਾਸ ਦੇ ਨਾਮ ਉੱਤੇ ਵੋਟ ਮੰਗੀ ਹੈ। ਬਰਨਾਲਾ ਹਲਕੇ ਵਿੱਚ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਨਾਲ ਵੱਡੇ ਪੱਧਰ ਉੱਤੇ ਵਿਕਾਸ ਕੀਤਾ ਹੈ। ਲੋਕਾਂ ਦੀ ਅਵਾਜ਼ ਵੀ ਸਰਕਾਰ ਦੇ ਹੱਕ ਵਿੱਚ ਹੈ ਕਿਉਂਕਿ ਸਰਕਾਰ ਦੇ ਅਜੇ ਤੱਕ ਢਾਈ ਸਾਲ ਬਾਕੀ ਹਨ। ਉਹਨਾਂ ਕਿਹਾ ਕਿ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੇ ਹਮੇਸ਼ਾ ਉਹਨਾਂ ਦੇ ਨਾਲ ਅੱਗੇ ਹੋ ਕੇ ਚੋਣ ਮੁਹਿੰਮ ਵਿੱਚ ਕੰਮ ਕੀਤਾ ਹੈ ਅਤੇ ਇਸ ਵਾਰ ਉਹ ਹਰਿੰਦਰ ਧਾਲੀਵਾਲ ਨੂੰ ਜਿਤਾ ਕੇ ਉਲਾਂਭਾ ਲਾਹ ਦੇਣਗੇ।

BARNALA BY ELECTION
ਪਾਰਟੀਆਂ ਵੱਲੋਂ ਜਿੱਤ ਦਾ ਦਾਅਵਾ (ETV BHARAT PUNJAB (ਰਿਪੋਟਰ,ਬਰਨਾਲਾ))

'ਖਿੜੇਗਾ ਕਮਲ ਦਾ ਫੁੱਲ'
ਉੱਥੇ ਇਸ ਮੌਕੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਮਨੀ ਚੋਣ ਦੌਰਾਨ ਉਹ ਲਗਾਤਾਰ ਢਾਈ ਤਿੰਨ ਮਹੀਨੇ ਤੋਂ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਨੇ ਬਹੁਤ ਵਧੀਆ ਉਤਸ਼ਾਹ ਵੀ ਵਿਖਾਇਆ ਹੈ। ਬਰਨਾਲਾ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਲੋਕ ਝੂਠੇ ਬਦਲਾਅ ਕਰਕੇ ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਬਿਨ੍ਹਾਂ ਕੋਈ ਵਿਧਾਇਕ ਹੁੰਦਿਆਂ ਬਰਨਾਲਾ ਦੇ ਲੋਕਾਂ ਦੀ ਮੰਗ ਅਨੁਸਾਰ ਬਰਨਾਲਾ ਨੂੰ ਜਿਲ੍ਹਾ ਬਣਾਇਆ ਸੀ, ਜਿਸ ਤੋਂ ਬਾਅਦ ਇਸ ਇਲਾਕੇ ਦਾ ਵਿਕਾਸ ਸ਼ੁਰੂ ਹੋਇਆ ਹੈ। ਉਹਨਾਂ ਕਿਹਾ ਕਿ ਬਰਨਾਲਾ ਦੇ ਲੋਕ ਭਾਜਪਾ ਨੂੰ ਜਿਤਾਉਣ ਲਈ ਮਨ ਬਣਾਈ ਬੈਠੇ ਹਨ ਅਤੇ 23 ਨਵੰਬਰ ਨੂੰ ਕਮਲ ਦਾ ਫ਼ੁੱਲ ਖਿੜੇਗਾ।

ਇਸ ਮੌਕੇ ਗੁਰਦੀਪ ਸਿੰਘ ਬਾਠ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਾਈ ਦੀ ਜਿੱਤ ਹੋਵੇਗੀ ਅਤੇ ਬਰਨਾਲਾ ਦੇ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਉਹਨਾਂ ਦੇ ਹੱਕ ਵਿੱਚ ਭੁਗਤੇਗਾ। ਉੱਥੇ ਇਸ ਮੌਕੇ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀ ਜਿੱਤ ਦਾ ਦਾਅਵਾ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.