ETV Bharat / politics

ਬਠਿੰਡਾ 'ਚ 'ਆਪ' ਵਿਧਾਇਕ ਦੇ ਪਿੰਡ ਬੂਥ ਕੈਪਚਰ ਕਰਨ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮਾਂ ਉੱਤੇ ਲੋਕਾਂ ਨੇ ਕੀਤਾ ਪਥਰਾਅ, ਕਈ ਮੁਲਾਜ਼ਮ ਜ਼ਖ਼ਮੀ

ਬਠਿੰਡਾ ਵਿੱਚ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਲੋਕਾਂ ਨੇ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਉੱਤੇ ਵੀ ਲੋਕਾਂ ਨੇ ਹਮਲਾ ਕੀਤਾ।

AAP MLAs village
ਬਠਿੰਡਾ 'ਚ 'ਆਪ' ਵਿਧਾਇਕ ਦੇ ਪਿੰਡ ਬੂਥ ਕੈਪਚਰ ਕਰਨ ਦੀ ਕੋਸ਼ਿਸ਼ (ETV BHARAT PUNJAB (ਰਿਪੋਟਰ,ਬਠਿੰਡਾ))
author img

By ETV Bharat Punjabi Team

Published : Oct 16, 2024, 3:07 PM IST

Updated : Oct 16, 2024, 3:12 PM IST

ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਬੀਤੀ ਰਾਤ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਪਿੰਡ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਦੱਸਿਆ ਜਾ ਰਿਹਾ ਹੈ। ਜਦੋਂ ਪਿੰਡ ਵਾਸੀਆਂ ਵੱਲੋਂ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੌਰਾਨ ਉਹਨਾਂ ਵੱਲੋਂ ਪੁਲਿਸ ਦੇ ਉੱਪਰ ਪਥਰਾਅ ਕੀਤਾ ਗਿਆ। ਜਿਸ ਤੋਂ ਬਾਅਦ ਐਕਸ਼ਨ ਲੈਂਦੇ ਹੋਏ ਬਠਿੰਡਾ ਪੁਲਿਸ ਵੱਲੋਂ ਭੀੜ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਗਏਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬੂਥ ਕੈਪਚਰਿੰਗ ਕਰਨ ਵਾਲਿਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

ਪੁਲਿਸ ਮੁਲਜ਼ਮਾਂ ਉੱਤੇ ਲੋਕਾਂ ਨੇ ਕੀਤਾ ਪਥਰਾਅ (ETV BHARAT PUNJAB (ਰਿਪੋਟਰ,ਬਠਿੰਡਾ))

ਅੱਥਰੂ ਗੈਸ ਦੇ ਗੋਲ਼ਿਆਂ ਦਾ ਇਸਤੇਮਾਲ

ਐੱਸਪੀ ਨੇ ਕਿਹਾ ਕਿ ਇਕੱਠੀ ਹੋਈ ਭੀੜ ਨੇ ਜਦੋਂ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਭੀੜ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਇਕੱਠੀ ਹੋਈ ਭੀੜ ਵੱਲੋਂ ਪੁਲਿਸ ਉੱਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਐਕਸ਼ਨ ਲੈਂਦੇ ਹੋਏ ਟੀਅਰ ਗੈਸ ਦੀ ਵਰਤੋਂ ਕਰਦਿਆਂ ਹੋਇਆਂ ਭੀੜ ਨੂੰ ਖਦੇੜਿਆ ਗਿਆ। ਉਹਨਾਂ ਕਿਹਾ ਕਿ ਪੁਲਿਸ ਉੱਤੇ ਹਮਲਾ ਕਰਨ ਵਾਲੇ ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਦੱਸ ਦਈਏ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ ਵਿਖੇ ਦੋ ਧਿਰਾਂ ਆਪਸ 'ਚ ਭਿੜ ਗਈਆਂ। ਹਲਾਤ ਇੰਨ੍ਹੇ ਜਿਆਦਾ ਖ਼ਰਾਬ ਹੋ ਗਏ ਕਿ ਦੋਵਾਂ ਧਿਰਾਂ ਵੱਲੋਂ ਇੱਟਾਂ-ਰੋੜੇ ਵਰਸਾਏ ਗਏ। ਇੱਥੋਂ ਕੁੱਝ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਉੱਧਰ ਕਾਂਗਰਸ ਧੜੇ ਦੇ ਸਰਪੰਚੀ ਉਮੀਦਵਾਰ ਤਰਸੇਮ ਸਿੰਘ ਨੇ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਰਲੇ ਹੋਣ ਦੇ ਇਲਜ਼ਾਮ ਲਾਏ।

Last Updated : Oct 16, 2024, 3:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.