ETV Bharat / politics

ਭਾਜਪਾ ਨੇਤਾ ਨੇ ਪੰਜਾਬ ਦੇ ਸੀਐਮ ਮਾਨ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਮੰਗ, ਜਾਣੋ ਕਾਰਨ - FARMER SUICIDE

ਭਾਜਪਾ ਦੀ ਪ੍ਰੈਸ ਕਾਨਫਰੰਸ। ਗਰੇਵਾਲ ਨੇ ਕਿਹਾ - ਮੰਡੀ 'ਚ ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨ ਵੱਲੋਂ ਖੁਦਕੁਸ਼ੀ, ਮੁੱਖ ਮੰਤਰੀ 'ਤੇ ਹੋਵੇ ਮਾਮਲਾ ਦਰਜ।

BJP LEADER HARJIT SINGH GREWAL PC
ਭਾਜਪਾ ਦੀ ਪ੍ਰੈਸ ਕਾਨਫਰੰਸ (Etv Bharat)
author img

By ETV Bharat Punjabi Team

Published : Nov 8, 2024, 7:59 PM IST

ਚੰਡੀਗੜ੍ਹ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਮ.ਐਸ.ਪੀ. ਦੇ 44,000 ਕਰੋੜ ਰੁਪਏ ਭੇਜੇ ਜਾਣ ਦੇ ਬਾਵਜੂਦ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਡੀਆਂ 'ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਹਤਾਸ ਹੋ ਕੇ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ ਹੈ। ਇਸ ਦੇ ਦੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਹਨ ਅਤੇ ਉਨ੍ਹਾਂ 'ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਗੱਲ ਭਾਜਪਾ ਦੇ ਸੀਨੀਅਰ ਨੇਤਾ ਤੇ ਕੌਮੀ ਕਾਰਜਕਾਰਣੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ।

ਕਿਸਾਨ ਵਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਚੁੱਕਿਆ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਰੇਵਾਲ ਨੇ ਕਿਹਾ ਕਿ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦਾ ਕਿਸਾਨ ਜਸਵਿੰਦਰ ਸਿੰਘ ਪਿਛਲੇ ਡੇਢ ਹਫ਼ਤੇ ਤੋਂ ਮੰਡੀ 'ਚ ਝੋਨਾ ਨਾ ਵਿਕਣ ਕਾਰਨ ਦੁੱਖੀ ਸੀ। ਇਸ ਕਾਰਨ, ਨਿਰਾਸ਼ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਕਿਸਾਨ ਦੀ ਖੁਦਕੁਸ਼ੀ ਨੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਰੀਦ ਨਾਲ ਸਬੰਧਿਤ ਦਾਵਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।

"ਕਿਸਾਨਾਂ ਦੀ ਪ੍ਰੇਸ਼ਾਨੀ ਲਈ ਆਪ ਸਰਕਾਰ ਜ਼ਿੰਮੇਵਾਰ"

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਬਰਬਾਦੀ ਕਾਰਨ, ਦੁੱਖੀ ਹੋ ਰਹੇ ਕਿਸਾਨਾਂ ਦੇ ਦਰਦ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਹ ਇਸ ਲਈ ਕਿਉਂਕਿ ਹਰ ਸਾਲ ਪਹਿਲੀ ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ ਜੂਨ-ਜੁਲਾਈ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ। ਇਸ ਤਿਆਰੀ ਵਿੱਚ ਗੋਦਾਮਾਂ ਦੀ ਵਿਵਸਥਾ, ਬਾਰਦਾਨਾ ਅਤੇ ਤਰਪਾਲ ਦੀ ਖਰੀਦ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨਾਲ ਠੇਕੇ ਅਤੇ ਰਾਈਸ ਸ਼ੈਲਰਾਂ ਨਾਲ ਝੋਨੇ ਦੀ ਸ਼ੈੱਲਿੰਗ ਲਈ ਸਮਝੌਤੇ ਸ਼ਾਮਲ ਹੁੰਦੇ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਤਿਆਰੀਆਂ ਨਹੀਂ ਕੀਤੀਆਂ, ਇਸ ਲਈ ਸਰਕਾਰ ਹੀ ਜ਼ਿੰਮੇਵਾਰ ਹੈ।

"ਕੇਂਦਰ ਉੱਤੇ ਝੂਠੇ ਇਲਜ਼ਾਮ ਲਗਾ ਰਹੀ ਪੰਜਾਬ ਸਰਕਾਰ"

ਗਰੇਵਾਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਇਹ ਇਲਜ਼ਾਮ ਝੂਠਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਾਲ (2023) ਦੇ ਚੌਲ ਦੀ ਲਿਫਟਿੰਗ ਨਾ ਹੋਣ ਕਾਰਨ ਰਾਈਸ ਸ਼ੈਲਰਾਂ ਵਿੱਚ ਝੋਨੇ ਲਈ ਥਾਂ ਨਹੀਂ ਹੈ। ਸੱਚਾਈ ਇਹ ਹੈ ਕਿ ਪਿਛਲੇ ਸਾਲ ਖੁੱਲ੍ਹੇ ਮੈਦਾਨ ਵਿੱਚ ਰੱਖੇ ਝੋਨੇ ਦੀ ਛਿਲਾਈ ਕਰਕੇ, ਚੌਲ ਬਣਾਕੇ, ਰਾਈਸ ਸ਼ੈਲਰਾਂ ਦੇ ਗੋਦਾਮਾਂ 'ਚ ਰੱਖਿਆ ਗਿਆ ਸੀ। ਇਸ ਲਈ ਜਿੱਥੇ ਪਿਛਲੇ ਸਾਲ ਝੋਨਾ ਰੱਖਿਆ ਸੀ, ਉਹ ਥਾਂ ਹੁਣ ਖਾਲੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.