ETV Bharat / politics

"ਸੇਵਾਦਾਰ ਬਣ ਕੇ ਕਰਾਂਗੇ ਕੰਮ ..." ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸਰਕਟ ਹਾਊਸ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ - HARDIP SINGH MUNDIAN - HARDIP SINGH MUNDIAN

Punjab New Minister Hardip Singh Mundian : ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸਰਕਟ ਹਾਊਸ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਗਾਰਡ ਆਫ ਓਨਰ ਦਿੱਤਾ ਗਿਆ। ਉਨ੍ਹਾਂ ਕਿਹਾ ਸੀਨੀਅਰ ਲੀਡਰਸ਼ਿਪ ਨੇ ਵੱਡਾ ਭਰੋਸਾ ਜਤਾਇਆ ਹੈ ਅਤੇ ਸੇਵਾਦਾਰ ਬਣ ਕੇ ਕੰਮ ਕਰਾਂਗੇ । ਪੜ੍ਹੋ ਪੂਰੀ ਖ਼ਬਰ।

Punjab New Minister Hardip Singh Mundian
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ (Etv Bharat (ਲੁਧਿਆਣਾ, ਪੱਤਰਕਾਰ))
author img

By ETV Bharat Punjabi Team

Published : Sep 25, 2024, 10:04 AM IST

Updated : Sep 25, 2024, 10:40 AM IST

ਲੁਧਿਆਣਾ: ਪੰਜਾਬ ਮੰਤਰੀ ਮੰਡਲ ਵਿੱਚ ਚੌਥੀ ਵਾਰ ਫੇਰ ਬਦਲ ਕੀਤਾ ਗਿਆ ਹੈ ਜਿਸ ਵਿੱਚ ਲੁਧਿਆਣਾ ਤੋਂ ਦੋ ਵਿਧਾਇਕਾਂ ਨੇ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕੀ ਹੈ। ਇਨ੍ਹਾਂ ਵਿੱਚ ਹਰਦੀਪ ਸਿੰਘ ਮੁੰਡੀਆ ਜੋ ਕਿ ਹਲਕਾ ਸਾਹਨੇਵਾਲ ਤੋਂ ਵਿਧਾਇਕ ਅਤੇ ਤਰੁਣਪ੍ਰੀਤ ਸੋਂਦ ਜੋ ਕਿ ਹਲਕਾ ਖੰਨਾ ਤੋਂ ਵਿਧਾਇਕ ਸਨ। ਮੰਤਰੀ ਬਣਨ ਤੋਂ ਬਾਅਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਪਹਿਲੀ ਵਾਰ ਸਰਕਟ ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਨੂੰ ਗਾਰਡ ਆਫ ਓਨਰ ਦਿੱਤਾ ਗਿਆ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ (Etv Bharat (ਲੁਧਿਆਣਾ, ਪੱਤਰਕਾਰ))

ਸੀਨੀਅਰ ਲੀਡਰਸ਼ਿਪ ਦਾ ਧੰਨਵਾਦ

ਪ੍ਰੈਸ ਨਾਲ ਰੂਬਰੂ ਹੁੰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਉਹ ਆਪ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਉੱਤੇ ਭਰੋਸਾ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਭਰੋਸੇ ਉੱਤੇ ਖਰਾ ਉਤਰਨਗੇ ਅਤੇ ਪੰਜਾਬ ਦੇ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣਗੇ।

Punjab New Minister Hardip Singh Mundian
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ (Etv Bharat (ਲੁਧਿਆਣਾ, ਪੱਤਰਕਾਰ))

"ਸੇਵਾਦਾਰ ਬਣ ਕੇ ਕਰਾਂਗੇ ਕੰਮ ..."

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਜਾ ਕੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਉਹ ਵੀ ਲੋਕਾਂ ਦੇ ਸੇਵਾਦਾਰ ਬਣ ਕੇ ਕੰਮ ਕਰਦੇ ਰਹਿਣਗੇ। ਲੁਧਿਆਣਾ ਦੇ ਕੁਝ ਲੀਡਰਾਂ ਦੇ ਨਾ ਪਹੁੰਚਣ ਉੱਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੇ ਹੀ ਲੀਡਰਾਂ ਨੇ ਵਧਾਈਆਂ ਦਿੱਤੀਆਂ ਹਨ। ਕੁਝ ਲੀਡਰਾਂ ਦੀ ਡਿਊਟੀ ਹਰਿਆਣਾ ਵਿੱਚ ਲੱਗੀ ਹੋਈ ਹੈ, ਪਰ ਉਨ੍ਹਾਂ ਨੇ ਕਿਹਾ ਕਿ ਲੀਡਰਾਂ ਨੂੰ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਆਪਣੀ ਡਿਊਟੀ ਨਿਭਾਉਣ ਅਤੇ ਸੇਵਾਵਾਂ ਜਾਰੀ ਰੱਖਣ।

ਰਿਸ਼ਵਤ ਖੋਰੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗੀ

ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਖੋਰੀ ਜਾਂ ਭ੍ਰਿਸ਼ਟਾਚਾਰ ਹੁੰਦਾ ਹੈ, ਤਾਂ ਉਨ੍ਹਾਂ ਤੱਕ ਇਹ ਗੱਲ ਪਹੁੰਚਾਈ ਜਾਵੇ, ਤਾਂ ਜੋ ਪੰਜਾਬ ਸਰਕਾਰ ਇਸ ਦੇ ਪ੍ਰਤੀ ਐਕਸ਼ਨ ਲਿਆ ਜਾ ਸਕੇ। ਹਾਲਾਂਕਿ ਇਸ ਮੌਕੇ ਉਹ ਪੱਤਰਕਾਰਾਂ ਦੇ ਜਵਾਬ ਦਿੱਤੇ ਬਿਨਾਂ ਹੀ ਉਠ ਕੇ ਚਲੇ ਗਏ। ਪੱਤਰਕਾਰਾਂ ਦੇ ਬਹੁਤੇ ਸਵਾਲਾਂ ਦਾ ਜਵਾਬ ਦੇਣ ਤੋਂ ਅਜੇ ਉਨ੍ਹਾਂ ਨੇ ਗੁਰੇਜ਼ ਕੀਤਾ ਹੈ।

ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਮੁੰਡੀਆ ਕੋਲ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਜ਼ਿੰਮੇਵਾਰੀ ਹੈ। ਹਰਦੀਪ ਸਿੰਘ ਮੁੰਡੀਆ ਸਾਹਨੇਵਾਲ ਤੋਂ ਵਿਧਾਇਕ ਰਹੇ ਹਨ। 2022 ‘ਚ ਉਨ੍ਹਾਂ ਨੇ ‘ਆਪ’ ਦੀ ਟਿਕਟ ‘ਤੇ ਚੋਣ ਲੜਦਿਆ ਕਾਂਗਰਸ ਦੇ ਵਿਕਰਮ ਸਿੰਘ ਬਾਜਵਾ ਨੂੰ ਹਰਾਇਆ ਸੀ। ਮੁੰਡੀਆ ਦੇ ਹੱਕ ਵਿੱਚ 34.33 ਫੀਸਦੀ ਵੋਟਾਂ ਪਈਆਂ। ਸਾਹਨੇਵਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਟ ਰਹੀ ਹੈ।

Last Updated : Sep 25, 2024, 10:40 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.