ETV Bharat / politics

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ ਕਈ ਮੁੱਦਿਆ 'ਤੇ ਹੋਈ ਚਰਚਾ - CAPTAIN AMARINDER SINGH

ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਰਾਜਨੀਤੀ ਵਿੱਚ ਐਕਟਿਵ ਦਿਖਾਈ ਦਿੱਤੇ।

captain amit shah meets, Captain Amarinder Singh,  Amit Shah
ਕੈਪਟਨ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ (ਸੋਸ਼ਲ ਮੀਡੀਆ (X) @capt_amarinder)
author img

By ETV Bharat Punjabi Team

Published : Jan 6, 2025, 8:00 AM IST

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਕੈਪਟਨ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਕਈ ਮੁੱਦਿਆ ਉੱਤੇ ਚਰਚਾ ਹੋਈ।

ਮੇਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਹੋਈ ਹੈ। - ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਸੀਨੀਅਰ ਨੇਤਾ

ਇਹ ਮੁਲਾਕਾਤ ਇਨ੍ਹਾਂ ਤਿੰਨਾਂ ਕਾਰਨਾਂ ਕਰਕੇ ਅਹਿਮ ਸੀ

ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਬਹੁਤ ਮਹੱਤਵਪੂਰਨ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਤੌਰ 'ਤੇ ਤਿੰਨ ਮੁੱਦੇ ਵਿਚਾਰੇ ਗਏ ਹਨ। ਪਹਿਲਾਂ, ਇਸ ਵੇਲੇ ਸੂਬੇ ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ ਜਿਸ ਨੂੰ ਕਰੀਬ ਇੱਕ ਸਾਲ ਹੋਣ ਵਾਲਾ ਹੈ। ਜਗਜੀਤ ਸਿੰਘ ਡੱਲੇਵਾਲ ਕਰੀਬ 42 ਦਿਨਾਂ ਤੋਂ ਮਰਨ ਵਰਤ 'ਤੇ ਹਨ। ਉਸ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਅਜਿਹੇ 'ਚ ਉਮੀਦ ਹੈ ਕਿ ਬੈਠਕ 'ਚ ਇਹ ਮੁੱਦਾ ਵੀ ਉਠਾਇਆ ਜਾਵੇਗਾ।

ਦੂਜਾ ਅਹਿਮ ਮੁੱਦਾ ਪਾਰਟੀ ਮੁਖੀ ਦਾ ਹੈ। ਕਿਉਂਕਿ, ਲੋਕ ਸਭਾ ਚੋਣਾਂ ਤੋਂ ਬਾਅਦ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਗ੍ਰਹਿ ਮੰਤਰੀ ਨੂੰ ਭੇਜ ਦਿੱਤਾ ਸੀ, ਪਾਰਟੀ ਗਤੀਵਿਧੀਆਂ ਤੋਂ ਵੀ ਦੂਰੀ ਬਣਾ ਲਈ ਹੈ। ਤੀਜਾ, ਰਾਜ ਵਿੱਚ ਇੱਕ ਤੋਂ ਬਾਅਦ ਇੱਕ ਲੋਕ ਸਭਾ, ਪੰਚਾਇਤ ਅਤੇ ਨਗਰ ਨਿਗਮ ਚੋਣਾਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਵਿਧਾਨ ਸਭਾ ਚੋਣਾਂ ਲਈ ਦੋ ਸਾਲ ਬਾਕੀ ਰਹਿ ਗਏ ਹਨ। ਅਜਿਹੇ 'ਚ ਹੁਣ ਪਾਰਟੀ ਨੂੰ ਅੱਗੇ ਕਿਵੇਂ ਲਿਜਾਇਆ ਜਾਵੇ? ਇਸ ਮੁੱਦੇ 'ਤੇ ਚਰਚਾ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕੈਪਟਨ ਕਦੋਂ ਦਿਖੇ ਬਾਹਰ ?

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਕਰੀਬ 3 ਮਹੀਨੇ ਪਹਿਲਾਂ 25 ਅਕਤੂਬਰ ਨੂੰ ਕੈਪਟਨ ਅਮਰਿੰਦਰ ਸਿੰਘ ਅਚਾਨਕ ਖੰਨਾ ਦੀ ਅਨਾਜ ਮੰਡੀ ਵਿੱਚ ਪੁੱਜੇ ਸਨ। ਜਦੋਂ ਕਿਸਾਨਾਂ ਨੂੰ ਝੋਨਾ ਖਰੀਦਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਲੋਕਾਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਬਾਅਦ ਭਾਜਪਾ ਆਗੂ ਸਾਰੀਆਂ ਮੰਡੀਆਂ ਵਿੱਚ ਜਾਇਜ਼ਾ ਲੈਣ ਉਤਰੇ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.