ETV Bharat / politics

ਜਥੇਦਾਰ ਵਿਰੁੱਧ ਘਿਨਾਉਣੀ ਹਰਕਤ ਕਰਨ ਵਾਲਿਆਂ ਖਿਲਾਫ ਹੋਵੇਗਾ ਸਖ਼ਤ ਐਕਸ਼ਨ, ਸੀਐਮ ਮਾਨ ਨੇ ਅਕਾਲੀ ਲੀਡਰਾਂ ਦੀ ਕੀਤੀ ਨਿਖੇਧੀ - CM MANN ON AKALI

ਮੁੱਖ ਮੰਤਰੀ ਮਾਨ ਨੇ ਕਿਹਾ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ।

CM Bhagwant Mann Reaction On Disrespect of Jathedar Harpreet
ਸੀਐਮ ਮਾਨ ਨੇ ਅਕਾਲੀ ਲੀਡਰਾਂ ਦੀ ਕੀਤੀ ਨਿਖੇਧੀ (Etv Bharat)
author img

By ETV Bharat Punjabi Team

Published : Oct 17, 2024, 8:01 PM IST

Updated : Oct 17, 2024, 8:43 PM IST

ਚੰਡੀਗੜ੍ਹ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਸਤੀਫੇ ਤੋਂ ਬਾਅਦ ਪੰਥਕ ਆਗੂਆਂ ਸਣੇ ਸਿਆਸੀ ਪਾਰਟੀਆਂ ਵੀ ਉਨ੍ਹਾਂ ਦੇ ਹੱਕ ਵਿੱਚ ਨਿਤਰੀਆਂ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।

ਸੀਐਮ ਮਾਨ ਨੇ ਅਕਾਲੀ ਲੀਡਰਾਂ ਦੀ ਕੀਤੀ ਨਿਖੇਧੀ (Etv Bharat)

ਅਕਾਲੀ ਲੀਡਰਾਂ ਦਾ ਸ਼ਰਮਨਾਕ ਕਾਰਾ

ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਸਿੱਖਾਂ ਦੀ ਸਰਵਉੱਚ ਅਥਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਲੀਡਰਾਂ ਦਾ ਸ਼ਰਮਨਾਕ ਚਿਹਰਾ ਦੇਖਿਆ ਹੈ ਜੋ ਆਪਣੇ ਸੌੜੇ ਮੁਫਾਦਾਂ ਲਈ ਜਥੇਦਾਰ ਸਾਹਿਬ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਾਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਘੋਰ ਨਿਰਾਦਰ ਕੀਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਹਰਗਿਜ਼ ਮੁਆਫ ਨਹੀਂ ਕੀਤਾ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਸਿਰਫ ਇਕ ਪਰਿਵਾਰ ਦੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਅਜਿਹਾ ਬੇਸਮਝ ਅਤੇ ਹੰਕਾਰੀ ਰਵੱਈਆ ਅਪਣਾਇਆ ਜਾ ਰਿਹਾ ਹੈ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪੰਜਾਬ ਖਾਸ ਕਰਕੇ ਸਿੱਖ ਭਾਈਚਾਰੇ ਦਾ ਪਹਿਲਾਂ ਹੀ ਨਾ-ਪੂਰਿਆ ਜਾਣ ਵਾਲਾ ਨੁਕਸਾਨ ਕਰ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਹਾਲੀਆ ਕਾਰਵਾਈ ਨੇ ਸਿੱਖ ਭਾਈਚਾਰੇ ਦੇ ਹਿਰਦੇ ਧੁਰ ਅੰਦਰ ਤੱਕ ਵਲੂੰਧਰ ਕੇ ਰੱਖ ਦਿੱਤੇ ਜਿਸ ਕਰਕੇ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ।

ਸ਼ਿਕਾਇਤ ਮਿਲਣ ਉੱਤੇ ਹੋਵੇਗੀ ਕਾਰਵਾਈ

ਮੁੱਖ ਮੰਤਰੀ ਨੇ ਸ਼ਪੱਸਟ ਕੀਤਾ ਕਿ ਜਥੇਦਾਰ ਸਾਹਿਬ ਨੂੰ ਧਮਕੀਆਂ ਦੇਣਾ ਅਤੇ ਉਨ੍ਹਾਂ ਖਿਲਾਫ਼ ਜਾਤੀਸੂਚਕ ਸ਼ਬਦ ਵਰਤਣੇ ਅਤੇ ਪਰਿਵਾਰਕ ਮੈਂਬਰਾਂ ਵਿਰੁੱਧ ਘਟੀਆ ਟਿੱਪਣੀਆਂ ਕਰਨਾ ਅਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦਿੰਦੀ, ਪਰ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੂੰ ਸ਼ਿਕਾਇਤ ਮਿਲਣ ਦੀ ਸੂਰਤ ਵਿੱਚ ਜਥੇਦਾਰ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਘਿਨਾਉਣਾ ਅਪਰਾਧ ਕਰਨ ਵਾਲਿਆਂ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਭਾਵੇਂ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਜਾਅਲੀ ਆਈ.ਡੀ. ਬਣਾਈ ਹੋਵੇ, ਦੇ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇਗੀ।

ਐਮ.ਪੀ. ਔਜਲਾ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ

ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਤੋਂ ਲਿਖਤੀ ਰੂਪ ਵਿੱਚ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਧਮਕੀਆਂ ਦੇਣ ਅਤੇ ਚਰਿੱਤਰ ਹੱਤਿਆ ਦੇ ਮਾਮਲੇ ਵਿੱਚ ਪੇਸ਼ ਕੀਤਾ ਜਾਵੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Last Updated : Oct 17, 2024, 8:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.