ETV Bharat / politics

ਆਪ ਐਮਪੀ ਸੰਜੀਵ ਅਰੋੜਾ ਤੇ ਰੀਅਲ ਸਟੇਟ ਕਾਰੋਬਾਰੀ ਹੇਮੰਤ ਸੂਦ ਦੇ ਘਰ ਈਡੀ ਦੀ ਰੇਡ, ਸਿਸੋਦੀਆਂ ਦਾ ਪੀਐਮ ਮੋਦੀ 'ਤੇ ਨਿਸ਼ਾਨਾ - LUHDIANA ED RAID TODAY

ਲੁਧਿਆਣਾ ਤੇ ਜਲੰਧਰ ਵਿੱਚ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। 'ਆਪ' ਐਮਪੀ ਸੰਜੀਵ ਅਰੋੜਾ ਤੇ ਇੱਕ ਕਾਰੋਬਾਰੀ ਦੇ ਠਿਕਾਣਿਆਂ 'ਤੇ ਈਡੀ ਨੇ ਰੇਡ ਕੀਤੀ ਹੈ।

author img

By ETV Bharat Punjabi Team

Published : 3 hours ago

Updated : 2 hours ago

ED raid again in Ludhiana, a big operation took place at the house of real estate businessman Hemant Sood
ਲੁਧਿਆਣਾ ਚ ਮੁੜ ਤੋਂ ਈਡੀ ਦੀ ਛਾਪੇਮਾਰੀ (ETV BHARAT)

ਲੁਧਿਆਣਾ : ਈਡੀ ਵੱਲੋਂ ਲਗਾਤਾਰ ਵੱਡੇ ਕਾਰੋਬਾਰੀਆਂ ਦੇ ਟਿਕਾਣਿਆਂ ਉੱਤੇ ਰੇਡ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਜਲੰਧਰ ਅਤੇ ਲੁਧਿਆਣਾ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਡ ਕੀਤੀ । ਇਸ ਦੌਰਾਨ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਘਰ 'ਚ ਛਾਪਾ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਵੀ ਈਡੀ ਦੇ ਧਿਆਨ ਵਿੱਚ ਆਏ ਸਨ ਜਿੰਨਾ ਨੂੰ ਲੈਕੇ ਇਹ ਕਾਰਵਾਈ ਕੀਤੀ ਗਈ ਹੈ।

ਰੀਅਲ ਸਟੇਟ ਕਾਰੋਬਾਰੀ ਹੇਮੰਤ ਸੂਦ ਦੇ ਘਰ ਹੋਈ ਵੱਡੀ ਕਾਰਵਾਈ (ETV BHARAT)

ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਉਧਰ ਈਡੀ ਅਧਿਕਾਰੀਆਂ ਵੱਲੋਂ ਲਗਾਤਾਰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ ਅਤੇ ਉਹਨਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਉਤੇ ਵੀ ਕੜੀ ਨਜ਼ਰ ਰੱਖੀ ਜਾ ਰਹੀ ਹੈ।

ਦੁਜੇ ਪਾਸੇ ਹੇਮੰਤ ਸੂਦ ਦੇ ਸਰਾਭਾ ਨਗਰ ਘਰ ਦੇ ਵਿੱਚ ਸਥਿਤ ਸਵੇਰ ਤੋਂ ਈਡੀ ਦੀ ਰੇਡ ਚੱਲ ਰਹੀ ਹੈ। ਘਰ ਦੇ ਬਾਹਰ ਖੜੀਆਂ ਗੱਡੀਆਂ ਅੰਦਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਜਾਣ ਵਾਲਿਆਂ ਉੱਤੇ ਵੀ ਕੜੀ ਨਜ਼ਰ ਰੱਖੀ ਜਾ ਰਹੀ ਹੈ।

ਮਨੀਸ਼ ਸਿਸੋਦੀਆ ਨੇ ਵੀ ਮੋਦੀ ਸਰਕਾਰ ਨੂੰ ਨਿਸ਼ਾਨਾ ਸਾਧਿਆ

ਉਥੇ ਹੀ ਈਡੀ ਰੇਡ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਵੀ ਮੋਦੀ ਸਰਕਾਰ ਨੂੰ ਨਿਸ਼ਾਨਾ ਸਾਧਿਆ ਹੈ ਅਤੇ ਟਵੀਟ ਕੀਤਾ ਹੈ, ਜਿਸ ਵਿੱਚ ਉਹਨਾਂ ਲਿਖਿਆ ਹੈ ਕਿ "ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ... ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।

ਸਾਬਕਾ ਮੰਤਰੀ ਆਸ਼ੂ ਨੂੰ ਪਹਿਲਾਂ ਹੀ ਕੀਤਾ ਗ੍ਰਿਫਤਾਰ

ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਭਾਰਤ ਭੂਸ਼ਣ ਆਸ਼ੂ ਈਡੀ ਦਫ਼ਤਰ ਪੁੱਜੇ ਸਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਇਲਜ਼ਾਮ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ 'ਚ ਵੀ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਸ ਨੂੰ ਲੈਕੇ ਉਹ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਵੀ ਸਨ। ਉਥੇ ਹੀ ਹੁਣ ਉਹਨਾਂ ਦੇ ਖਾਸਮ ਖ਼ਾਸ ਵੀ ਨਿਸ਼ਾਨੇ 'ਤੇ ਲਏ ਗਏ ਹਨ।

Last Updated : 2 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.