ETV Bharat / politics

"ਲੋਕਾਂ ਨਾਲ ਝੂਠ ਬੋਲ ਰਹੇ ਮਨਪ੍ਰੀਤ ਬਾਦਲ" ਗੁਰਜੀਤ ਔਜਲਾ ਨੇ ਸਾਬਕਾ ਮੰਤਰੀ 'ਤੇ ਸਾਧਿਆ ਨਿਸ਼ਾਨਾ - MANPREET BADAL LYING TO PEOPLE

ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਾਂ ਨੂੰ ਝੂਠ ਬੋਲ ਰਹੇ ਹਨ।

Aujla targeted Manpreet Badal, said- former finance minister is lying to people
ਗੁਰਜੀਤ ਔਜਲਾ ਨੇ ਸਾਬਕਾ ਮੰਤਰੀ 'ਤੇ ਸਾਧਿਆ ਨਿਸ਼ਾਨਾ (ਅੰਮ੍ਰਿਤਸਰ -ਪੱਤਰਕਾਰ (ਈਟੀਵੀ ਭਾਰਤ))
author img

By ETV Bharat Punjabi Team

Published : Nov 11, 2024, 5:59 PM IST

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਂਸਦ ਗੁਰਜੀਤ ਔਜਲਾ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ। ਉਹਨਾਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਨਪ੍ਰੀਤ ਬਾਦਲ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਔਜਲਾ ਨੇ ਕਿਹਾ ਕਿ ਬਾਦਲ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਜਿਸ ਤੋਂ ਬਾਅਦ ਸਾਰੇ ਸਿਆਸਤਦਾਨਾਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਉਤੇ ਕਈ ਸਵਾਲ ਚੁੱਕੇ ਜਾ ਰਹੇ ਹਨ। ਜਿਸ ਵਿੱਚ ਉਹ ਬੱਚਿਆਂ ਨੂੰ ਨੌਕਰੀ ਲਵਾਉਣ ਦੀ ਗੱਲ ਕਰ ਰਹੇ ਹਨ। ਉਥੇ ਹੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਸਿਰਫ ਲੋਕਾਂ ਨੂੰ ਝੂਠ ਪਰੋਸ ਰਹੇ ਹਨ।

ਗੁਰਜੀਤ ਔਜਲਾ ਨੇ ਸਾਬਕਾ ਮੰਤਰੀ 'ਤੇ ਸਾਧਿਆ ਨਿਸ਼ਾਨਾ (ਅੰਮ੍ਰਿਤਸਰ -ਪੱਤਰਕਾਰ (ਈਟੀਵੀ ਭਾਰਤ))

ਲੋਕਾਂ ਨੂੰ ਬੋਲਿਆ ਝੂਠ

ਇਸ ਮੁੱਦੇ 'ਤੇ ਬੋਲਦਿਆਂ ਔਜਲਾ ਨੇ ਕਿਹਾ ਕਿ “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ 'ਚ ਰਹਿੰਦਿਆਂ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ।"

ਮਨਪ੍ਰੀਤ ਬਾਦਲ ਦੀ ਵੀਡੀਓ ਵਾਇਰਲ, ਵੱਖ-ਵੱਖ ਵਿਭਾਗਾਂ 'ਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਆਖੀ ਗੱਲ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਦੇ ਪੱਕੇ ਧਰਨੇ ਨੂੰ ਮਿਲਿਆ ਕਿਸਾਨਾਂ ਦਾ ਸਮਰਥਨ

ਪ੍ਰਿੰਕਲ ਫਾਇਰਿੰਗ ਮਾਮਲੇ ‘ਚ ਹੋਇਆ ਵੱਡਾ ਖੁਲਾਸਾ,ਹਮਲੇ ਤੋਂ ਪਹਿਲਾਂ ਖ਼ਾਸ ਤੌਰ 'ਤੇ ਯੂਪੀ ਤੋਂ ਮੰਗਵਾਏ ਗਏ ਸੀ ਹਥਿਆਰ

ਮਨਪ੍ਰੀਤ ਬਾਦਲ ਵਾਇਰਲ ਹੋਈ ਵੀਡੀਓ 'ਚ ਕੀ ਬੋਲੇ ?

ਮਨਪ੍ਰੀਤ ਬਾਦਲ ਨੇ ਵੀਡੀਓ 'ਚ ਆਖਿਆ ਕਿ "ਜੋ ਵੀ 18 ਤੋਂ 23 ਸਾਲ ਦੇ ਵਿੱਚ ਨੌਜਵਾਨ ਹਨ ਮੈਂ ਉਨ੍ਹਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਨੌਕਰੀ ਲਗਵਾ ਦੇਵਾਂਗਾ। ਇਕ ਨੌਜਵਾਨ ਨੂੰ ਕਿਹਾ ਕਿ ਤੁਸੀਂ ਲਾਇਸੰਸ ਬਣਾਉ ਮੈਂ ਪੀਆਰਟੀਸੀ ਵਿਚ ਨੌਕਰੀ ਲਗਵਾ ਦੇਵਾਂਗਾ। ਇਸ ਤੋਂ ਬਿਨ੍ਹਾਂ ਫੌਜ ਵਿੱਚ ਤੇ ਰੇਲਵੇ ਵਿੱਚ ਲਗਵਾਉਣ ਦੀ ਗੱਲ ਆਖ ਰਹੇ ਸਨ। ਜੇ ਕੋਈ ਹੋਰ ਵੀ ਹੈ ਤਾਂ ਉਹ ਮੇਰੇ ਕੋਲ ਅੱਧੀ ਰਾਤ ਨੂੰ ਆ ਜਾਇਓ। ਕੁੱਲ ਮਿਲਾ ਕੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਵੱਲੋਂ ਨੌਜਵਾਨਾਂ ਨੂੰ ਨੌਕਰੀ ਦਾ ਲਾਲਚ ਦਿੱਤਾ ਗਿਆ। ਇੱਥੋਂ ਤੱਕ ਕਹਿ ਦਿੱਤਾ ਕਿ ਜਦੋਂ ਤੁਹਾਡਾ ਰੋਲ ਨੰਬਰ ਆ ਜਾਵੇ ਤਾਂ ਅੱਧੀ ਰਾਤ ਨੂੰ ਵੀ ਮੇਰੇ ਕੋਲ ਆ ਜਾਣਾ।"

ETV Bharat Logo

Copyright © 2025 Ushodaya Enterprises Pvt. Ltd., All Rights Reserved.