ETV Bharat / politics

ਬਾਬਾ ਸਿੱਦੀਕੀ ਕਤਲਕਾਂਡ: ਕਾਤਲਾਂ ਨੂੰ ਸੁਪਾਰੀ, ਕੋਰੀਅਰ ਰਾਹੀਂ ਹਥਿਆਰਾਂ ਦੀ ਡਿਲੀਵਰੀ, ਪੁੱਛਗਿੱਛ ਦੌਰਾਨ ਕਈ ਹੈਰਾਨੀਜਨਕ ਖੁਲਾਸੇ - BABA SIDDIQUI MURDER CASE

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ।

NCP leader Baba Siddiqui
ਬਾਬਾ ਸਿੱਦੀਕੀ ਕਤਲਕਾਂਡ (Etv Bharat)
author img

By ETV Bharat Punjabi Team

Published : Oct 14, 2024, 7:44 AM IST

ਮੁੰਬਈ: ਐਨਸੀਪੀ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ ਨੂੰ ਮੁੰਬਈ ਦੇ ਬਾਂਦਰਾ ਈਸਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਮੇਲ ਬਲਜੀਤ ਸਿੰਘ (23) ਵਾਸੀ ਹਰਿਆਣਾ ਅਤੇ ਧਰਮਰਾਜ ਰਾਜੇਸ਼ ਕਸ਼ਯਪ (19) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਕਤਲ ਮਾਮਲੇ ਵਿੱਚ ਤੀਜੀ ਗ੍ਰਿਫਤਾਰੀ

ਸ਼ੁਭਮ ਲੋਂਕਰ ਦੇ 28 ਸਾਲਾ ਭਰਾ ਪ੍ਰਵੀਨ ਲੋਂਕਰ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਵੀਨ ਨੇ ਸ਼ੁਭਮ ਲੋਂਕਰ ਦੇ ਨਾਲ ਧਰਮਰਾਜ ਕਸ਼ਯਪ ਅਤੇ ਸ਼ਿਵਕੁਮਾਰ ਗੌਤਮ ਨੂੰ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਕੀਤਾ ਸੀ।

ਢਾਈ ਲੱਖ ਰੁਪਏ ਦੀ ਸੁਪਾਰੀ ਤੇ ਹਥਿਆਰੀ ਦੀ ਪ੍ਰੀਪੇਡ ਡਿਲੀਵਰ

ਮੁੰਬਈ ਪੁਲਿਸ ਨੂੰ ਸ਼ੱਕ ਹੈ ਕਿ ਐਨਸੀਪੀ ਨੇਤਾ ਦੀ ਹੱਤਿਆ ਸੋਚੀ ਸਮਝੀ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤੀ ਗਈ ਸੀ। ਮੁੰਬਈ ਪੁਲਿਸ ਨੇ ਕਿਹਾ ਕਿ ਕ੍ਰਾਈਮ ਬ੍ਰਾਂਚ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਸ ਵਿੱਚ ਸੰਭਾਵੀ ਕੰਟਰੈਕਟ ਕਿਲਿੰਗ, ਵਪਾਰਕ ਰੰਜਿਸ਼ ਜਾਂ ਝੁੱਗੀ-ਝੌਂਪੜੀ ਦੇ ਮੁੜ ਵਸੇਬਾ ਪ੍ਰੋਜੈਕਟ ਬਾਰੇ ਧਮਕੀਆਂ ਸ਼ਾਮਲ ਹਨ।

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਬਾਬਾ ਸਿੱਦੀਕੀ ਦੇ ਕਤਲ ਦੀ ਸੁਪਾਰੀ ਦਿੱਤੀ ਗਈ ਸੀ। ਇਸ ਦੇ ਲਈ ਕਾਤਲਾਂ ਨੂੰ ਪਹਿਲਾਂ ਹੀ ਪੈਸੇ ਦਿੱਤੇ ਗਏ ਸਨ ਅਤੇ ਕੁਝ ਦਿਨ ਪਹਿਲਾਂ ਹੀ ਹਥਿਆਰ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ।

ਇਸ ਦੇ ਨਾਲ ਹੀ ਨਿਊਜ਼ 18 ਦੀ ਰਿਪੋਰਟ 'ਚ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬਾਬਾ ਸਿੱਦੀਕੀ ਦੀ ਹੱਤਿਆ 'ਚ ਸ਼ਾਮਲ ਤਿੰਨ ਮੁਲਜ਼ਮਾਂ ਨੇ ਗੋਲੀਬਾਰੀ ਤੋਂ ਕੁਝ ਦਿਨ ਪਹਿਲਾਂ ਪ੍ਰੀਪੇਡ ਕੋਰੀਅਰ ਰਾਹੀਂ ਹਥਿਆਰ ਪ੍ਰਾਪਤ ਕੀਤੇ ਸਨ ਅਤੇ ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਗਏ ਸਨ।

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਕਿ ਉਹ ਪੰਜਾਬ ਦੀ ਜੇਲ੍ਹ ਵਿੱਚ ਕੈਦ ਦੌਰਾਨ ਬਿਸ਼ਨੋਈ ਗਰੋਹ ਦੇ ਇੱਕ ਮੈਂਬਰ ਨਾਲ ਮਿਲੇ ਸਨ ਜਿਸ ਨੇ ਬਾਬਾ ਸਿੱਦੀਕੀ ਨੂੰ ਮਾਰਨ ਲਈ ਢਾਈ ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ।

NCP leader Baba Siddiqui
ਲਾਰੈਂਸ ਬਿਸ਼ਨੋਈ ਗੈਂਗ ਦੀ ਸੋਸ਼ਲ ਮੀਡੀਆ ਪੋਸਟ ਵਾਇਰਲ (Social Media)

ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸੀ ਕਾਤਲ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਤਿੰਨੋਂ ਮੁਲਜ਼ਮ 2 ਸਤੰਬਰ ਤੋਂ ਕੁਰਲਾ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ ਅਤੇ ਹਰ ਮਹੀਨੇ 14,000 ਰੁਪਏ ਦਾ ਕਿਰਾਇਆ ਦੇ ਰਹੇ ਸਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਤਿੰਨੇ ਮੁਲਜ਼ਮ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੋਣ ਦੌਰਾਨ ਮਿਲੇ ਸਨ।

15 ਦਿਨ ਪਹਿਲਾਂ ਮਿਲੀ ਜਾਨੋਂ ਮਾਰਨ ਦੀ ਧਮਕੀ...

66 ਸਾਲਾ ਬਾਬਾ ਸਿੱਦੀਕੀ ਨੇ ਇਸ ਸਾਲ ਫਰਵਰੀ 'ਚ ਕਾਂਗਰਸ ਨਾਲ ਆਪਣੇ ਚਾਰ ਦਹਾਕੇ ਪੁਰਾਣੇ ਰਿਸ਼ਤੇ ਨੂੰ ਖਤਮ ਕਰ ਦਿੱਤਾ ਸੀ ਅਤੇ ਅਜੀਤ ਪਵਾਰ ਦੀ ਅਗਵਾਈ ਵਾਲੀ ਐੱਨਸੀਪੀ 'ਚ ਸ਼ਾਮਲ ਹੋ ਗਏ ਸਨ। ਕਤਲ ਤੋਂ 15 ਦਿਨ ਪਹਿਲਾਂ ਹੀ ਸਿੱਦੀਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਮੁੰਬਈ ਪੁਲਿਸ ਨੇ ਕਿਹਾ ਕਿ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਕਤਲ ਦੇ ਨਾਲ-ਨਾਲ ਅਸਲਾ ਐਕਟ ਅਤੇ ਮਹਾਰਾਸ਼ਟਰ ਪੁਲਿਸ ਐਕਟ ਦੀਆਂ ਧਾਰਾਵਾਂ ਸ਼ਾਮਲ ਹਨ।

9.9 ਐਮਐਮ ਪਿਸਟਲ ਤੋਂ ਕੀਤੇ ਗਏ 4-5 ਰਾਉਂਡ ਫਾਇਰ

ਪੁਲਿਸ ਨੇ ਦੱਸਿਆ ਕਿ ਸ਼ੂਟਰਾਂ ਨੇ 9.9 ਐਮਐਮ ਦੇ ਪਿਸਤੌਲ ਤੋਂ ਚਾਰ ਤੋਂ ਪੰਜ ਰਾਉਂਡ ਫਾਇਰ ਕੀਤੇ, ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਹਮਲਾਵਰਾਂ ਨੇ ਬਾਬਾ ਸਿੱਦੀਕੀ 'ਤੇ ਉਸ ਸਮੇਂ ਗੋਲੀਆਂ ਚਲਾਈਆਂ ਜਦੋਂ ਦੁਰਗਾ ਵਿਸਰਜਨ ਜਲੂਸ ਦੌਰਾਨ ਲੋਕਾਂ ਨੇ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਫਾਇਦਾ ਹੋਇਆ, ਕਿਉਂਕਿ ਜ਼ਿਆਦਾਤਰ ਲੋਕਾਂ ਨੇ ਗੋਲੀਆਂ ਦੀ ਆਵਾਜ਼ ਨਹੀਂ ਸੁਣੀ।

ਸੋਸ਼ਲ ਮੀਡੀਆ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੀ ਪੋਸਟ ਵਾਇਰਲ

ਬਾਬਾ ਸਿੱਦੀਕੀ ਕਤਲ ਕਾਂਡ ਤੋਂ ਬਾਅਦ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਐੱਨਸੀਪੀ ਨੇਤਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਸੋਸ਼ਲ ਮੀਡੀਆ ਪੋਸਟ 'ਚ ਕਿਹਾ ਗਿਆ ਹੈ ਕਿ ਬਾਬਾ ਸਿੱਦੀਕੀ ਦੀ ਹੱਤਿਆ ਇਸ ਲਈ ਕੀਤੀ ਗਈ ਕਿਉਂਕਿ ਉਹ ਦਾਊਦ ਦਾ ਕਰੀਬੀ ਸੀ।

ਬਿਸ਼ਨੋਈ ਗੈਂਗ ਵਲੋਂ ਕਥਿਤ ਤੌਰ 'ਤੇ ਕੀਤੀ ਗਈ ਪੋਸਟ 'ਚ ਅਭਿਨੇਤਾ ਸਲਮਾਨ ਖਾਨ ਦਾ ਵੀ ਜ਼ਿਕਰ ਹੈ। ਦਾਅਵਾ ਕੀਤਾ ਗਿਆ ਸੀ ਕਿ ਬਾਬਾ ਸਿੱਦੀਕੀ ਨੇ ਦਾਊਦ ਇਬਰਾਹਿਮ ਨੂੰ ਬਾਲੀਵੁੱਡ, ਰਾਜਨੀਤੀ ਅਤੇ ਪ੍ਰਾਪਰਟੀ ਡੀਲਿੰਗ ਨਾਲ ਜੋੜਿਆ ਸੀ। ਪੋਸਟ ਵਿੱਚ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਸਲਮਾਨ ਖਾਨ ਅਤੇ ਦਾਊਦ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਜਵਾਬਦੇਹ ਬਣਾਇਆ ਜਾਵੇਗਾ।

ਇੱਕ ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਦੇਖੀ ਹੈ। ਅਸੀਂ ਇਸ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰ ਰਹੇ ਹਾਂ।"

ਦਿੱਲੀ ਪੁਲਿਸ ਨਾਲ ਮਿਲ ਕੇ ਜਾਂਚ ਕਰੇਗੀ ਮੁੰਬਈ ਪੁਲਿਸ

NCP ਨੇਤਾ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ ਹੈ। ਹਾਲਾਂਕਿ ਮੁੰਬਈ ਪੁਲਿਸ ਨੇ ਅਜੇ ਤੱਕ ਇਸ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਮੁੰਬਈ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਦਿੱਲੀ ਪੁਲਿਸ ਦੀ ਇੱਕ ਟੀਮ ਵੀ ਜਾਂਚ ਲਈ ਅੱਜ ਮੁੰਬਈ ਪਹੁੰਚੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.