ਚੰਡੀਗੜ੍ਹ: ਮੌਜੂਦਾ ਸਮੇਂ ਵਿੱਚ ਸਿਆਸਤ ਤੋਂ ਦੂਰੀ ਬਣਾ ਕੇ ਬੈਠੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਮਾਲੀ ਨੂੰ ਮੁਹਾਲੀ ਦੇ ਸੀਆਈਏ ਸਟਾਫ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਮੋਹਾਲੀ ਪੁਲਿਸ ਨੇ ਪਟਿਆਲਾ ਰਹਿੰਦੇ ਮਾਲਵਿੰਦਰ ਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਘਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕਿਉਂ ਹੋਈ ਗ੍ਰਿਫ਼ਤਾਰੀ
ਇਹ ਗ੍ਰਿਫ਼ਤਾਰੀ ਮਾਲਵਿੰਦਰ ਮਾਲੀ ਖ਼ਿਲਾਫ਼ ਆਈ.ਟੀ.ਐਕਟ ਅਧੀਨ ਇੱਕ ਮਾਮਲਾ ਦਰਜ ਹੋਣ ਤੋਂ ਬਾਅਦ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਪੁਲਿਸ ਵੱਲੋਂ ਆਈ.ਟੀ. ਸਿਟੀ ਥਾਣਾ ਮੁਹਾਲੀ ’ਚ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਉੱਤੇ ਧਾਰਾ 196 ਅਤੇ 295-ਏ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਜਦੋਂ ਉਨ੍ਹਾਂ ਦੇ ਘਰ ਸੈਕਟਰ 91 ਦੇ ਪਹੁੰਚੀ ਤਾਂ ਉ਼ੱਥੇ ਜਿੰਦਰਾ ਲੱਗਿਆ ਹੋਇਆ ਸੀ। ਫੋਨ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਹ ਪਟਿਆਲੇ ਆਪਣੇ ਭਰਾ ਦੇ ਘਰ ਆਏ ਹੋਏ ਹਨ। ਇਸ ਤੋਂ ਤੁਰੰਤ ਬਾਅਦ ਸੀ.ਆਈ.ਏ. ਮੋਹਾਲੀ ਦੀ ਪਹਿਲਾਂ ਹੀ ਪਟਿਆਲਾ ਪਹੁੰਚੀ ਹੋਈ ਟੀਮ ਨੇ ਉਨ੍ਹਾਂ ਦੇ ਭਰਾ ਦੇ ਘਰ ਛਾਪਾ ਮਾਰਿਆ ਅਤੇ ਮਾਲੀ ਨੂੰ ਹਿਰਾਸਤ ’ਚ ਲੈ ਲਿਆ।
ਗ੍ਰਿਫ਼ਤਾਰੀ ਦਾ ਵਿਰੋਧ
ਕਾਂਗਰਸ ਆਗੂਆਂ ਵੱਲੋਂ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਗ੍ਰਿਫਤਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਲਈ ਕਿਹਾ ਹੈ। ਸੰਸਦ ਮੈਂਬਰ ਗਾਂਧੀ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਗੈਰ-ਕਨੂੰਨੀ ਕਾਰਵਾਈਆਂ ਤੋਂ ਗੁਰੇਜ਼ ਕਰਨ ਅਤੇ ਸੂਬੇ ਦੀ ਵਿਗੜ ਰਹੀ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ ਲਈ ਆਖਿਆ ਹੈ।
- ਪਟਿਆਲਾ 'ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ, ਰਾਹੁਲ ਗਾਂਧੀ ਬਾਰੇ ਦਿੱਤੇ ਵਿਵਾਦਿਤ ਬਿਆਨ ਤੋਂ ਭੜਕੇ ਕਾਂਗਰਸ ਆਗੂ - protest against Ravneet Bittu
- ਜ਼ਿਮਨੀ ਚੋਣ ਤੋਂ ਪਹਿਲਾਂ ਬੈਕ ਫੁੱਟ 'ਤੇ ਸੱਤਾਧਿਰ, ਗੁਰਜੀਤ ਰਾਮਨਵਾਸੀਆ ਨਗਰ ਕੌਂਸਲ ਬਰਨਾਲਾ ਦੇ ਬਣੇ ਰਹਿਣਗੇ ਪ੍ਰਧਾਨ - Gurjit Ramnavasia President
- ਕੋਰਟ 'ਚ ਵਿਆਹ ਕਰਵਾਉਣ ਜਾ ਰਿਹਾ ਸੀ ਪ੍ਰੇਮੀ ਜੋੜਾ, ਮੌਕੇ 'ਤੇ ਪਹੁੰਚਿਆ ਪਰਿਵਾਰ, ਫਿਰ ਕੀ ਹੋਇਆ... - Matter Of Love Marriage
ਪਹਿਲਾਂ ਵੀ ਕਰ ਚੁੱਕੇ ਨੇ ਵਿਵਾਦਿਤ ਟਿੱਪਣੀ
ਇਸ ਤੋਂ ਪਹਿਲਾਂ ਵੀ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ 'ਚ ਜੰਮੂ-ਕਸ਼ਮੀਰ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਪੋਸਟ 'ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਕਸ਼ਮੀਰ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਉੱਤੇ ਪਾਕਿਸਤਾਨ ਅਤੇ ਭਾਰਤ ਦਾ ਨਾਜਾਇਜ਼ ਕਬਜ਼ਾ ਦੱਸਿਆ ਸੀ।