ਮੁੰਬਈ: ਐੱਨਸੀਪੀ (ਅਜੀਤ ਪਵਾਰ ਧੜੇ) ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਸ਼ਨੀਵਾਰ ਨੂੰ ਮੁੰਬਈ ਵਿੱਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁੰਬਈ ਪੁਲਸ ਨੇ ਦੱਸਿਆ ਕਿ ਇਹ ਘਟਨਾ ਬਾਂਦਰਾ ਈਸਟ 'ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਦੇ ਦਫਤਰ ਨੇੜੇ ਵਾਪਰੀ। ਘਟਨਾ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਵੇਲ੍ਹੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁੰਬਈ ਦੇ ਕੂਪਰ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਬਾਬਾ ਸਿੱਦੀਕੀ 'ਤੇ ਬਾਂਦਰਾ 'ਚ ਹਮਲਾ ਹੋਇਆ ਸੀ ਅਤੇ ਉਨ੍ਹਾਂ 'ਤੇ ਦੋ-ਤਿੰਨ ਗੋਲੀਆਂ ਚਲਾਈਆਂ ਗਈਆਂ ਸਨ। ਹਮਲਾਵਰਾਂ ਨੇ ਬਾਬਾ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਹਮਲਾ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਦੌਰਾਨ ਬਾਬਾ ਸਿੱਦੀਕੀ ਦੇ ਪੇਟ ਵਿੱਚ ਦੋ-ਤਿੰਨ ਗੋਲੀਆਂ ਲੱਗੀਆਂ।
#WATCH | Maharashtra: NCP leader Baba Siddiqui's body being taken for post-mortem to Cooper Hospital, in Mumbai.
— ANI (@ANI) October 13, 2024
He succumbed to bullet injuries at Lilavati Hospital, late night yesterday. pic.twitter.com/hiB26xMpKo
ਸਿੱਦੀਕੀ ਦੀ ਹਾਲਾਤ ਬਾਰੇ ਬੋਲੇ ਲੀਲਾਵਤੀ ਹਸਪਤਾਲ ਦੇ ਡਾਕਟਰ
ਲੀਲਾਵਤੀ ਹਸਪਤਾਲ ਦੇ ਡਾਕਟਰ ਜਲੀਲ ਪਾਰਕਰ ਨੇ ਕਿਹਾ, "ਰਾਤ 9:30 ਵਜੇ ਦੇ ਕਰੀਬ ਬਾਬਾ ਸਿੱਦੀਕ ਨੂੰ ਇੱਥੇ (ਹਸਪਤਾਲ) ਲਿਆਂਦਾ ਗਿਆ। ਜਦੋਂ ਉਨ੍ਹਾਂ ਨੂੰ ਐਮਰਜੈਂਸੀ ਵਿੱਚ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਨਬਜ਼ ਜਾਂ ਬੀਪੀ ਰਿਕਾਰਡ ਕਰਨ ਯੋਗ ਨਹੀਂ ਸੀ। ਈਸੀਜੀ ਇੱਕ ਫਲੈਟ ਲਾਈਨ ਸੀ, ਅਸੀਂ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ। ਰਾਤ ਕਰੀਬ 11:25 ਵਜੇ ਉਨ੍ਹਾਂ ਨੂੰ ਮ੍ਰਿਤ ਐਲਾਨਿਆ ਗਿਆ। ਉਨ੍ਹਾਂ ਦੀ ਛਾਤੀ 'ਤੇ ਗੋਲੀਆਂ ਲੱਗੀਆਂ ਸਨ।
#WATCH | Baba Siddique firing | Dr Jalil Parkar, Lilavati Hospital says, " around 9:30 pm baba siddique was brought here. when he was taken into the emergency his pulse or bp was not recordable. the ecg was a flat line...we shifted him to the icu. he was declared dead around 11:25… pic.twitter.com/JYMtJvB2qf
— ANI (@ANI) October 12, 2024
ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ
ਇਸ ਦੇ ਨਾਲ ਹੀ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਮਲਾਵਰਾਂ ਦੀ ਪਹਿਚਾਣ ਕਰਨ ਵਿੱਚ ਜੁਟੀ ਹੈ। ਮੁੰਬਈ ਪੁਲਿਸ ਨੇ ਕਿਹਾ, ਐੱਨਸੀਪੀ ਨੇਤਾ ਬਾਬਾ ਸਿੱਦੀਕੀ 'ਤੇ ਗੋਲੀਬਾਰੀ ਕਰਨ ਵਾਲੇ ਦੋ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਮੁੰਬਈ ਦੇ ਲੀਲਾਵਤੀ ਹਸਪਤਾਲ ਪਹੁੰਚੇ ਅਤੇ ਬਾਬਾ ਸਿੱਦੀਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ, ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਲੀਲਾਵਤੀ ਹਸਪਤਾਲ ਪਹੁੰਚੇ।
#WATCH | Maharashtra Chief Minister Eknath Shinde at Mumbai's Lilawati Hospital.
— ANI (@ANI) October 12, 2024
He had come to meet the family of Baba Siddiqui who succumbed to bullet injuries, late at night, yesterday. pic.twitter.com/KjAldm5k7n
ਕੌਣ ਹੈ ਬਾਬਾ ਸਿੱਦੀਕੀ, ਬਾਲੀਵੁੱਡ ਸਿਤਾਰਿਆਂ ਦੇ ਰਹੇ ਕਰੀਬੀ
ਬਾਬਾ ਸਿੱਦੀਕੀ ਬਾਂਦਰਾ-ਪੱਛਮੀ ਤੋਂ ਤਿੰਨ ਵਾਰ ਵਿਧਾਇਕ ਰਹੇ ਅਤੇ ਮਹਾਰਾਸ਼ਟਰ ਵਿੱਚ ਰਾਜ ਮੰਤਰੀ ਵੀ ਰਹੇ। ਉਹ ਮਹਾਰਾਸ਼ਟਰ ਹਾਊਸਿੰਗ ਅਤੇ ਏਰੀਆ ਡਿਵੈਲਪਮੈਂਟ ਅਥਾਰਟੀ (ਮੁੰਬਈ ਡਿਵੀਜ਼ਨ) ਦੇ ਚੇਅਰਮੈਨ ਵੀ ਸਨ।
ਬਾਬਾ ਸਿੱਦੀਕੀ ਨੇ ਆਪਣਾ ਸਿਆਸੀ ਕਰੀਅਰ ਵਿਦਿਆਰਥੀ ਆਗੂ ਵਜੋਂ ਸ਼ੁਰੂ ਕੀਤਾ ਸੀ। ਉਹ 1999, 2004 ਅਤੇ 2009 ਵਿੱਚ ਬਾਂਦਰਾ-ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਹਾਲਾਂਕਿ, ਉਹ 2014 ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਹਾਰ ਗਏ ਸਨ।
ਬਾਬਾ ਸਿੱਦੀਕੀ ਦੇ ਬਾਲੀਵੁੱਡ ਫਿਲਮ ਇੰਡਸਟਰੀ ਦੀਆਂ ਵੱਡੀਆਂ ਹਸਤੀਆਂ ਨਾਲ ਨਜ਼ਦੀਕੀ ਸਬੰਧ ਸਨ। ਸਲਮਾਨ ਖਾਨ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਨਾਲ ਉਨ੍ਹਾਂ ਦੀ ਦੋਸਤੀ ਸੀ, ਜਿਸ ਕਾਰਨ ਉਹ ਲੋਕਾਂ 'ਚ ਵੀ ਚਰਚਾ 'ਚ ਸੀ। ਮੰਨਿਆ ਜਾਂਦਾ ਹੈ ਕਿ ਉਸ ਦੀ ਪਹਿਲੀ ਜਾਣ-ਪਛਾਣ ਸੁਨੀਲ ਦੱਤ ਨਾਲ ਹੋਈ ਸੀ। ਇਸ ਤੋਂ ਬਾਅਦ ਉਹ ਸੰਜੇ ਦੱਤ ਦੇ ਸੰਪਰਕ ਵਿੱਚ ਆਏ ਅਤੇ ਦੋਵੇਂ ਦੋਸਤ ਬਣ ਗਏ। ਫਿਰ ਉਨ੍ਹਾਂ ਦੀ ਮੁਲਾਕਾਤ ਸਲਮਾਨ ਖਾਨ ਨਾਲ ਹੋਈ। ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ 'ਚ ਹਰ ਸਾਲ ਫਿਲਮੀ ਸਿਤਾਰੇ ਇਕੱਠੇ ਹੁੰਦੇ ਸਨ।