ETV Bharat / politics

ਬਹਿਬਲ ਕਲਾਂ ਵਾਲਾ ਸੁਖਰਾਜ ਗਿੱਦੜਬਾਹਾ ਤੋਂ ਲੜੇਗਾ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਣਾਇਆ ਉਮੀਦਵਾਰ - SUKHRAJ NOMINATE FOR BY ELECTION

ਬਰਨਾਲਾ ਵਿੱਚ ਸਿਮਰਨਜੀਤ ਮਾਨ ਨੇ ਆਪਣੀ ਪਾਰਟੀ ਦੇ ਗਿੱਦੜਬਾਹਾ ਤੋਂ ਉਮੀਦਵਾਰ ਦਾ ਨਾਮ ਐਲਾਨ ਕੀਤਾ ਹੈ। ਸੁਖਰਾਜ ਸਿੰਘ ਉਨ੍ਹਾਂ ਦੇ ਉਮੀਦਵਾਰ ਹੋਣਗੇ।

NOMINATED SUKHRAJ SINGH
ਬਹਿਬਲ ਕਲਾਂ ਵਾਲਾ ਸੁਖਰਾਜ ਗਿੱਦੜਬਾਹਾ ਤੋਂ ਲੜੇਗਾ ਜ਼ਿਮਨੀ ਚੋਣ (ETV BHARAT PUNJAB (ਰਿਪੋਟਰ,ਬਰਨਾਲਾ))
author img

By ETV Bharat Punjabi Team

Published : Oct 23, 2024, 8:33 PM IST

ਬਰਨਾਲਾ: 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਤੋਂ ਬਾਅਦ ਇਨਸਾਫ਼ ਦੀ ਮੰਗ ਕਰਨ ਦੌਰਾਨ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਰਨਾਲਾ ਹਲਕੇ ਤੋਂ ਸੁਖਰਾਜ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਣਾਇਆ ਉਮੀਦਵਾਰ (ETV BHARAT PUNJAB (ਰਿਪੋਟਰ,ਬਰਨਾਲਾ))

ਚੋਣ ਮੈਦਾਨ ਵਿੱਚ ਉਤਰੇ ਸੁਖਰਾਜ ਸਿੰਘ

ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 2015 ਵਿੱਚ ਬੇਅਦਬੀ ਕਾਂਡ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਕ੍ਰਿਸ਼ਨ ਭਗਵਾਨ ਸਿੰਘ ਨੂੰ ਬਹਿਬਲ ਕਲਾਂ ਵਿੱਚ ਪੁਲਿਸ ਨੇ ਸ਼ਹੀਦ ਕਰ ਦਿੱਤਾ ਸੀ। ਜਿਸ ਦੇ ਇਨਸਾਫ਼ ਲਈ ਉਸਦਾ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ 8 ਸਾਲਾਂ ਤੋਂ ਸੰਘਰਸ਼ ਕਰ ਰਿਹਾ ਹੈ ਪਰ ਕਿਸੇ ਵੀ ਸਰਕਾਰ ਨੇ ਕੋਈ ਇਨਸਾਫ਼ ਨਹੀਂ ਦਿੱਤਾ। ਇਸ ਮਾਮਲੇ ਵਿੱਚ ਗੋਲੀਬਾਰੀ ਦੀ ਘਟਨਾ ਦੇ ਕਿਸੇ ਵੀ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਕਾਰਨ ਹੁਣ ਸੁਖਰਾਜ ਸਿੰਘ ਇਸ ਘਟਨਾ ਦੇ ਇਨਸਾਫ਼ ਲਈ ਵਿਧਾਨ ਸਭਾ ਵਿੱਚ ਅਵਾਜ਼ ਬੁਲੰਦ ਕਰਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਨ੍ਹਾਂ ਨੂੰ ਗਿੱਦੜਵਾਹਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼

ਇਸ ਮੌਕੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਲਈ ਉਹ ਪਿਛਲੇ 8-10 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਨੇ ਬੇਅਦਬੀ ਦੇ ਦਰਦ ਨੂੰ ਸਮਝਣ ਦੀ ਬਜਾਏ ਇਸ ਨੂੰ ਚੋਣ ਮੁੱਦਾ ਬਣਾ ਲਿਆ ਹੈ। ਇਸ ਲਈ ਉਹ ਇਸ ਦਰਦ ਲਈ ਇਨਸਾਫ਼ ਲਈ ਚੋਣ ਲੜ ਰਹੇ ਹਨ। ਉਹ ਬੇਅਦਬੀ ਅਤੇ ਬੇਇਨਸਾਫ਼ੀ ਖ਼ਿਲਾਫ਼ ਚੋਣ ਲੜਨ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.