ਬਰਨਾਲਾ: ਜ਼ਿਮਨੀ ਚੋਣ ਤੋਂ ਪਹਿਲਾਂ ਇੱਕ ਵੱਡਾ ਸਿਆਸੀ ਉਲਟ ਫੇਰ ਹੋਇਆ ਹੈ। ਪਿਛਲੇ ਲੰਬੇ ਸਮੇਂ ਤੋਂ ਨਗਰ ਕੌਂਸਲ ਦੀ ਪ੍ਰਧਾਨਗੀ 'ਤੇ ਕਾਬਜ਼ ਕਾਂਗਰਸੀ ਆਗੂ ਗੁਰਜੀਤ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ਉੱਪਰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਉਹਨਾਂ ਦੀ ਪੂਰੀ ਟੀਮ ਹਾਜ਼ਰ ਰਹੀ। ਆਮ ਆਦਮੀ ਪਾਰਟੀ ਗੁਰਜੀਤ ਸਿੰਘ ਰਾਮਣਵਾਸੀਆ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇੱਕ ਵੱਡੀ ਮਜਬੂਤੀ ਦਾ ਦਾਅਵਾ ਕਰ ਰਹੀ ਹੈ।
ਦੱਸ ਦਈਏ ਕਿ ਗੁਰਜੀਤ ਸਿੰਘ ਰਾਮਣਵਾਸੀਆ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਦੀ ਚੋਣ ਲੜੇ ਸਨ। ਉਸ ਸਮੇਂ ਦੇ ਵੱਡੇ ਕਾਂਗਰਸੀ ਆਗੂ ਦੀ ਮਿਹਰ ਸਦਕਾ ਉਹ ਨਗਰ ਕੌਂਸਲ ਦੀ ਪ੍ਰਧਾਨਗੀ ਉੱਪਰ ਕਾਬਜ਼ ਹੋ ਗਏ ਸਨ ਪਰ ਪਿਛਲੇ ਇੱਕ ਸਾਲ ਤੋਂ ਉਹਨਾਂ ਨੂੰ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਸੂਬਾ ਸਰਕਾਰ ਨੇ ਹਟਾ ਦਿੱਤਾ ਸੀ। ਗੁਰਜੀਤ ਸਿੰਘ ਰਾਮਣਵਾਸੀਆ ਉੱਪਰ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਦੀ ਗਲਤ ਵਰਤੋਂ ਦੇ ਇਲਜ਼ਾਮ ਲੱਗੇ ਸਨ। ਸੂਬਾ ਸਰਕਾਰ ਦੀ ਇਸ ਕਾਰਵਾਈ ਨੂੰ ਗੁਰਜੀਤ ਸਿੰਘ ਰਾਮਣਵਾਸੀਆਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿੱਥੇ ਕਰੀਬ ਇੱਕ ਸਾਲ ਕੇਸ ਉਨ੍ਹਾਂ ਇਹ ਕੇਸ ਲੜਿਆ ਅਤੇ ਹਾਈਕੋਰਟ ਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਆਇਆ।
'ਆਪ' ਨੇ ਕਾਂਗਰਸੀਆਂ ਦੇ ਲੱਡੂਆਂ 'ਚ ਭੁੱਕਿਆ ਲੂਣ'
ਗੁਰਜੀਤ ਸਿੰਘ ਰਾਮਵਣਵਾਸੀਆਂ ਦੀ ਹਾਈਕੋਰਟ ਵੱਲੋਂ ਬਹਾਲੀ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇਸ ਦੀ ਖੁਸ਼ੀ ਮਨਾਈ ਗਈ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ, ਮੱਖਣ ਸ਼ਰਮਾ ਸਮੇਤ ਹੋਰ ਕਾਂਗਰਸੀ ਆਗੂਆਂ ਵੱਲੋਂ ਰਾਮਣਵਾਸੀਆ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਅੱਜ ਦੀ ਕਾਰਵਾਈ ਨੇ ਕਾਂਗਰਸੀਆਂ ਦੇ ਲੱਡੂਆਂ ਵਿੱਚ ਲੂਣ ਭੁੱਕਣ ਦਾ ਕੰਮ ਕੀਤਾ ਹੈ। ਗੁਰਜੀਤ ਰਾਮਣਵਾਸੀਆਂ ਦੇ ਆਮ ਆਦਮੀ ਪਾਰਟੀ ਵਿੱਚ ਚਲੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ
- ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ, 'ਆਪ' ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਥਾਂ ਬਣਾਇਆ ਕੰਗਾਲ' - DEMONSTRATION BY SAD
- ਵਿਜੀਲੈਂਸ ਟੀਮ ਨੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਇੰਤਕਾਲ ਕਰਾਉਣ ਬਦਲੇ ਮੰਗੀ ਸੀ ਰਿਸ਼ਵਤ - vigilance arrested patwari
- ਪੰਜਾਬ 'ਚ ਝੋਨੇ ਦੀ ਵਾਢੀ ਤੋਂ ਪਹਿਲਾਂ ਪਰਾਲੀ ਦੇ ਪ੍ਰਬੰਧਨ ਨੂੰ ਲੈਕੇ ਪ੍ਰਸ਼ਾਸਨ ਸਖ਼ਤ, ਇਸ ਵਾਰ ਖੇਤੀਬਾੜੀ ਵਿਭਾਗ ਦਾ ਹੈ ਜ਼ੀਰੋ ਟਾਰਗੇਟ - Instructions regarding paddy straw
'ਨਗਰ ਕੌਂਸਲ ਉੱਪਰ ਕਾਬਜ਼ ਹੋ ਸਕੇਗੀ ਆਮ ਆਦਮੀ ਪਾਰਟੀ'
ਪਿਛਲੇ ਢਾਈ ਸਾਲਾਂ ਤੋਂ ਨਗਰ ਕੌਂਸਲ ਉੱਪਰ ਕਾਬਜ਼ ਹੋਣ ਲਈ ਯਤਨ ਕਰ ਰਹੀ ਆਮ ਆਦਮੀ ਪਾਰਟੀ ਦਾ ਸੁਪਨਾ ਸਾਕਾਰ ਹੁੰਦਾ ਦਿਖਾਈ ਦੇ ਰਿਹਾ ਹੈ। ਨਗਰ ਕੌਂਸਲ ਦੀ ਪ੍ਰਧਾਨਗੀ ਉੱਪਰ ਕਾਬਜ਼ ਗੁਰਜੀਤ ਸਿੰਘ ਰਾਮਣਵਾਸੀਆ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਨਗਰ ਕੌਂਸਲ ਉੱਪਰ ਆਪਣੀ ਪਕੜ ਬਣਾਉਣ ਵਿੱਚ ਮਜਬੂਤ ਹੋਈ ਹੈ। ਇਸ ਦੇ ਨਾਲ ਹੀ ਅਗਲੇ ਦਿਨਾਂ ਵਿੱਚ ਨਗਰ ਕੌਂਸਲ ਦੇ ਮੀਤ ਪ੍ਰਧਾਨ ਦੀ ਹੋਣ ਵਾਲੀ ਚੋਣ ਲਈ ਵੀ ਆਮ ਆਦਮੀ ਪਾਰਟੀ ਦੀ ਮਜਬੂਤੀ ਹੋਈ ਹੈ ਅਤੇ ਸੰਭਾਵਨਾ ਹੈ ਕਿ ਮੀਤ ਪ੍ਰਧਾਨ ਦੀ ਕੁਰਸੀ ਉੱਪਰ ਆਮ ਆਦਮੀ ਪਾਰਟੀ ਦਾ ਕੌਂਸਲਰ ਰੁਪਿੰਦਰ ਬੰਟੀ ਸ਼ੀਤਲ ਬਿਰਾਜਮਾਨ ਹੋਵੇਗਾ।