ਚੰਡੀਗੜ੍ਹ: ਪੰਜਾਬ ਵਿੱਚ ਹੁਣ ਜ਼ਿਮਨੀ ਚੋਣਾਂ ਤੋਂ ਬਾਅਦ ਨਗਰ ਨਿਗਮ ਚੋਣਾਂ ਦਾ ਅਖਾੜਾ ਭਖਣ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਵੱਲੋਂ ਚੋਣ ਵਿੱਚ ਉਤਰਨ ਵਾਲੇ ਆਪਣੇ ਉਮੀਦਵਾਰਾਂ ਦੇ ਐਲਾਨ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਦਾ ਇੰਤਜ਼ਾਰ ਵੀ ਖਤਮ ਹੋ ਗਿਆ ਹੈ।
The Aam Aadmi Party hereby announces Candidates for the Dhilwan Nagar Panchayat elections in the state of Punjab pic.twitter.com/9hthsDgJL9
— AAP Punjab (@AAPPunjab) December 11, 2024
ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ
'ਆਪ' ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਇਸ ਪਹਿਲੀ ਲਿਸਟ ਵਿੱਚ ਕੁੱਲ੍ਹ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। । ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਨਗਰ ਨਿਗਮ ਲਈ 94, ਪਟਿਆਲਾ ਨਗਰ ਨਿਗਮ ਲਈ 56 ਅਤੇ ਅੰਮ੍ਰਿਤਸਰ ਨਗਰ ਨਿਗਮ ਲਈ 74 ਉਮੀਦਵਾਰ ਹਨ। ਨਗਰ ਕੌਂਸਲ ਧਰਮਕੋਟ, ਬਾਘਾਪੁਰਾਣਾ, ਮਾਛੀਵਾੜਾ, ਅਮਲੋਹ, ਮਲੌਦ, ਤਲਵੰਡੀ ਸਾਬੋਂ, ਮੱਖੂ, ਰਾਮਪੁਰਾ ਫੂਲ, ਸਰਦੂਲਗੜ੍ਹ, ਨਰੋਟ ਜੈਮਲ ਸਿੰਘ ਨਗਰ, ਬਾਬਾ ਬਕਾਲਾ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
The Aam Aadmi Party hereby announces Candidates for the Jalandhar Municipal Corporation elections in the state of Punjab pic.twitter.com/XpEqPkNvQn
— AAP Punjab (@AAPPunjab) December 11, 2024
ਬਾਕੀ ਉਮੀਦਵਾਰਾਂ ਦਾ ਜਲਦ ਐਲਾਨ
ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਬਾਕੀ ਉਮੀਦਵਾਰਾਂ ਦਾ ਵੀ ਅੱਜ ਸ਼ਾਮ ਤੱਕ ਐਲਾਨ ਕੀਤਾ ਜਾਵੇਗਾ। ਅਮਨ ਅਰੋੜਾ ਨੇ ਦਾਅਵਾ ਕਰਦਿਆਂ ਕਿਹਾ ਕਿ ਲੰਘੀਆਂ ਵਿਧਾਨ ਸਭਾ ਅਤੇ ਜ਼ਿਮਨੀ ਚੋਣਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਨ੍ਹਾਂ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।
- ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਤੀਜਾ ਦਿਨ, ਉਮੀਦਵਾਰਾਂ ਵੱਲੋਂ ਭਰੇ ਜਾ ਰਹੇ ਨੇ ਨਾਮਜ਼ਦਗੀ ਪੱਤਰ
- ਸੁਖਬੀਰ ਬਾਦਲ ਦੀ ਸਜ਼ਾ ਦਾ 9ਵਾਂ ਦਿਨ, ਗੁਰਦੁਆਰਾ ਟੁੱਟੀ ਗੰਢੀ ਸਾਹਿਬ 'ਚ ਕਰ ਰਹੇ ਸੇਵਾ
- 1984 ਦੇ ਧਰਮੀ ਫੌਜੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਦਿੱਤਾ ਮੰਗ ਪੱਤਰ
ਭਲਕੇ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ
ਦੱਸ ਦਈਏ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਪਿਛਲੇ ਦੋ ਦਿਨ ਤੋਂ ਚੱਲ ਰਿਹਾ ਹੈ। ਅੱਜ ਨਾਮਜ਼ਦਗੀਆਂ ਭਰਨ ਦਾ ਤੀਜਾ ਦਿਨ ਹੈ ਅਤੇ ਭਲਕੇ ਨਾਮਜ਼ਦਗੀਆਂ ਦਾਖਿਲ ਕਰਨ ਦਾ ਆਖਰੀ ਦਿਨ ਹੋਵੇਗਾ। ਆਮ ਆਦਮੀ ਪਾਰਟੀ ਨੇ ਜਿੱਥੇ 784 ਉਮੀਦਵਾਰਾਂ ਦੀ ਕੁੱਲ੍ਹ ਲਿਸਟ ਜਾਰੀ ਕੀਤੀ ਹੈ ਉੱਥੇ ਹੀ ਕਾਂਗਰਸ ਵੱਲੋਂ 63 ਉਮੀਦਵਾਰ ਜਦੋਂ ਕਿ ਭਾਜਪਾ ਵੱਲੋਂ 90 ਤੋਂ ਵੱਧ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਇਸੇ ਤਰ੍ਹਾਂ ਅਕਾਲੀ ਦਲ ਵੱਲੋਂ 37 ਉਮੀਦਵਾਰ ਐਲਾਨੇ ਜਾ ਚੁੱਕੇ ਹਨ। 21 ਦਸੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਕੱਲ੍ਹ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਰਹੇਗਾ।