ETV Bharat / politics

ਆਪ ਆਗੂ ਡਿੰਪਲ ਬਦੇਸ਼ਾਂ ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ - AAP leader Dimple arrested

Vigilance arrested AAP leader Dimple : ਵਿਜੀਲੈਂਸ ਦੀ ਟੀਮ ਨੇ ਪਟਿਆਲਾ ਦੇ ਨਾਭਾਗੇਟ ਇਲਾਕੇ ਵਿੱਚ ਇੱਕ ਔਰਤ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਔਰਤ ਦੀ ਪਛਾਣ ਡਿੰਪਲ ਬਦੇਸ਼ਾਂ ਵਜੋਂ ਹੋਈ ਹੈ ਜੋ ਕਿ ਆਮ ਆਦਮੀ ਪਾਰਟੀ ਦੀ ਸਰਗਰਮ ਆਗੂ ਵੀ ਦੱਸੀ ਜਾ ਰਹੀ ਹੈ।

VIGILANCE ARRESTED AAP LEADER
ਆਪ ਆਗੂ ਡਿੰਪਲ ਬਦੇਸ਼ਾਂ ਗ੍ਰਿਫ਼ਤਾਰ (ETV BHARAT PUNJAB (ਰਿਪੋਟਰ ,ਪਟਿਆਲਾ))
author img

By ETV Bharat Punjabi Team

Published : Sep 21, 2024, 7:12 AM IST

Updated : Sep 21, 2024, 10:14 AM IST

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਔਰਤ ਡਿੰਪਲ ਬਦੇਸ਼ਾਂ ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫ਼ਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੀ ਗਈ ਮਹਿਲਾ ਆਮ ਆਦਮੀ ਪਾਰਟੀ ਦੀ ਸਰਗਰਮ ਆਗੂ ਵੀ ਦੱਸੀ ਜਾ ਰਹੀ ਹੈ।

ਆਪ ਆਗੂ ਡਿੰਪਲ ਬਦੇਸ਼ਾਂ ਗ੍ਰਿਫ਼ਤਾਰ (ETV BHARAT PUNJAB (ਰਿਪੋਟਰ ,ਪਟਿਆਲਾ))

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

20 ਹਜ਼ਾਰ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਭੁਗਤਾਨ

ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ, ਵਾਸੀ ਰਾਮ ਬਾਗ ਕਲੋਨੀ, ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ, ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ।

ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Last Updated : Sep 21, 2024, 10:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.