ਨਵੀਂ ਦਿੱਲੀ : ਦੱਖਣੀ ਅਫਰੀਕਾ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਦੂਜੇ ਮੈਚ 'ਚ ਅਫਗਾਨਿਸਤਾਨ ਨੇ ਦੱਖਣੀ ਅਫਰੀਕਾ ਨੂੰ 177 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕਬਜ਼ਾ ਕਰ ਲਿਆ। ਇਸ ਤੋਂ ਪਹਿਲਾਂ ਅਫਗਾਨਿਸਤਾਨ ਨੇ ਪਹਿਲੇ ਟੀ-20 ਮੈਚ 'ਚ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਇਸ ਮੈਚ 'ਚ ਅਫਗਾਨਿਸਤਾਨ ਦੇ ਸਪਿਨਰ ਰਾਸ਼ਿਦ ਖਾਨ ਨੇ ਆਪਣੇ ਜਨਮਦਿਨ 'ਤੇ 5 ਵਿਕਟਾਂ ਲਈਆਂ।
FIVE-WICKET HAUL FOR RASHID KHAN. 👑
— Johns. (@CricCrazyJohns) September 20, 2024
- The birthday boy magic against South Africa, What a spell, incredible from the main man, ruling the white ball format for Afghanistan, 5 for 19 from 9 overs. 🥶 pic.twitter.com/7x8DDiSTTF
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਅਫਗਾਨਿਸਤਾਨ ਨੇ ਸ਼ਾਨਦਾਰ ਕ੍ਰਿਕਟ ਖੇਡਦੇ ਹੋਏ 4 ਵਿਕਟਾਂ ਗੁਆ ਕੇ 311 ਦੌੜਾਂ ਦਾ ਵੱਡਾ ਸਕੋਰ ਬਣਾਇਆ। ਅਫਗਾਨਿਸਤਾਨ ਲਈ ਰਹਿਮਾਨੁੱਲਾ ਗੁਰਬਾਜ਼ ਨੇ 105 ਦੌੜਾਂ ਦੀ ਪਾਰੀ ਖੇਡੀ। ਆਪਣੀ ਪਾਰੀ ਦੌਰਾਨ ਉਸ ਨੇ 10 ਚੌਕੇ ਅਤੇ 3 ਛੱਕੇ ਲਗਾਏ। ਇਸ ਤੋਂ ਇਲਾਵਾ ਰਹਿਮਤ ਸ਼ਾਹ ਨੇ 50 ਗੇਂਦਾਂ ਵਿੱਚ ਅਤੇ ਅਜ਼ਮਤੁੱਲਾਬ ਉਮਰਜ਼ਈ ਨੇ 50 ਗੇਂਦਾਂ ਵਿੱਚ 86 ਦੌੜਾਂ ਦੀ ਪਾਰੀ ਖੇਡੀ।
ਅਫਗਾਨਿਸਤਾਨ ਦੇ 312 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਇਕ ਵਾਰ ਫਿਰ ਨਾਕਾਮ ਸਾਬਤ ਹੋਈ। ਅਫਰੀਕਾ ਨੇ ਇਕ ਤੋਂ ਬਾਅਦ ਇਕ ਵਿਕਟਾਂ ਗੁਆ ਦਿੱਤੀਆਂ ਅਤੇ ਪੂਰੀ ਟੀਮ 134 ਦੌੜਾਂ 'ਤੇ ਢੇਰ ਹੋ ਗਈ। ਅਫਗਾਨਿਸਤਾਨ ਲਈ ਰਾਸ਼ਿਦ ਖਾਨ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਕਟਾਂ ਲਈਆਂ। ਖਾਸ ਗੱਲ ਇਹ ਸੀ ਕਿ ਇਸ ਦਿਨ ਇਸ ਕ੍ਰਿਕਟਰ ਦਾ ਜਨਮ ਦਿਨ ਵੀ ਸੀ। ਰਾਸ਼ਿਦ ਨੇ 9 ਓਵਰਾਂ 'ਚ 19 ਦੌੜਾਂ ਦੇ ਕੇ 5 ਵਿਕਟਾਂ ਲਈਆਂ।
ਦੱਖਣੀ ਅਫਰੀਕਾ ਲਈ ਕਪਤਾਨ ਤੇਂਬਾ ਬਾਵੁਮਾ ਨੇ ਸਭ ਤੋਂ ਵੱਧ 38 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਟੀਮ ਦੇ ਸਾਰੇ ਬੱਲੇਬਾਜ਼ ਫਲਾਪ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਅਫਗਾਨਿਸਤਾਨ ਨੇ ਦੱਖਣੀ ਅਫਰੀਕਾ ਨੂੰ ਵਨਡੇ ਸੀਰੀਜ਼ 'ਚ ਹਰਾਇਆ ਹੈ।
- ਹਾਕੀ 'ਚ ਏਸ਼ੀਆ ਫਤਹਿ ਕਰਕੇ ਪਰਤੇ ਪੰਜਾਬ ਦੇ ਪੁੱਤਰਾਂ ਦਾ ਅੰਮ੍ਰਿਤਸਰ ਵਿਖੇ ਕੀਤਾ ਗਿਆ ਸਨਮਾਨ, ਖਿਡਾਰੀਆਂ ਨੇ ਕੀਤਾ ਸਭ ਦਾ ਧੰਨਵਾਦ - Hockey players welcomed
- ਅੰਨ੍ਹੇਵਾਹ ਪੈਸੇ ਕਮਾਉਣ ਲਈ ਜੁਰਮ ਦੀ ਦੁਨੀਆ 'ਚ ਆਏ ਇਹ ਖਿਡਾਰੀ, ਨਸ਼ਾ ਤਸਕਰੀ ਦੇ ਇਲਜ਼ਾਮ 'ਚ ਹੋਏ ਗ੍ਰਿਫਤਾਰ - drugs smuggling and trafficking
- ਬੁਮਰਾਹ ਨੇ ਪਹਿਲੇ ਹੀ ਓਵਰ ਵਿੱਚ ਉਖਾੜੇ ਸਟੰਪ, ਬੱਲੇਬਾਜ਼ਾਂ ਨੂੰ ਕੀਤਾ ਚਿਤ, ਵੀਡੀਓ ਵਾਇਰਲ - JASPRIT BUMRAH VIRAL VIDEO
ਅਫਗਾਨਿਸਤਾਨ ਕ੍ਰਿਕਟ ਟੀਮ 'ਚ ਪਿਛਲੇ ਕੁਝ ਸਾਲਾਂ 'ਚ ਕ੍ਰਿਕਟ 'ਚ ਕਾਫੀ ਸੁਧਾਰ ਹੋਇਆ ਹੈ। ਭਾਵੇਂ ਉਹ ਵਨਡੇ ਵਿਸ਼ਵ ਕੱਪ 2023 ਦਾ ਪ੍ਰਦਰਸ਼ਨ ਹੋਵੇ ਜਾਂ ਹਾਲ ਹੀ ਵਿੱਚ ਖੇਡੇ ਗਏ ਟੀ-20 ਵਿਸ਼ਵ ਕੱਪ ਦਾ ਪ੍ਰਦਰਸ਼ਨ। ਅਫਗਾਨਿਸਤਾਨ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ 'ਚ ਪਹੁੰਚੀ ਸੀ। ਇਹ ਟੀਮ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਤੋਂ ਹਾਰ ਗਈ ਸੀ। ਇਸ ਤੋਂ ਪਹਿਲਾਂ ਇਸ ਨੇ ਨਿਊਜ਼ੀਲੈਂਡ, ਇੰਗਲੈਂਡ ਅਤੇ ਆਸਟ੍ਰੇਲੀਆ ਨੂੰ ਹਰਾਇਆ ਸੀ।