ਚੇਨਈ: ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਤੀਜਾ ਮੈਚ ਜਿੱਤ ਲਿਆ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 22ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 7 ਵਿਕਟਾਂ ਨਾਲ ਹਰਾਇਆ। CSK ਨੇ ਆਪਣੇ ਘਰੇਲੂ ਮੈਦਾਨ ਚੇਪੌਕ 'ਤੇ ਆਪਣੇ ਸਾਰੇ ਮੈਚ ਜਿੱਤੇ ਹਨ। ਕੇਕੇਆਰ ਨੂੰ ਮੌਜੂਦਾ ਸੀਜ਼ਨ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਟੀਮ ਨੇ ਲਗਾਤਾਰ 3 ਮੈਚ ਜਿੱਤੇ ਸਨ।
CSK ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੇਕੇਆਰ ਨੇ 20 ਓਵਰਾਂ 'ਚ 9 ਵਿਕਟਾਂ 'ਤੇ 137 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਅਤੇ ਤੁਸ਼ਾਰ ਦੇਸ਼ਪਾਂਡੇ ਨੇ 3-3 ਵਿਕਟਾਂ ਲਈਆਂ। CSK ਨੇ 17.4 ਓਵਰਾਂ 'ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਦੇ ਕਪਤਾਨ ਰੁਤੁਰਾਜ ਗਾਇਕਵਾੜ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ। ਕੇਕੇਆਰ ਦੇ ਕਪਤਾਨ ਸ਼੍ਰੇਅਸ ਅਈਅਰ ਨੇ 34 ਦੌੜਾਂ ਬਣਾਈਆਂ ਜਦਕਿ ਸੁਨੀਲ ਨਰਾਇਣ ਨੇ 27 ਦੌੜਾਂ ਦਾ ਯੋਗਦਾਨ ਪਾਇਆ। ਅੰਗਕ੍ਰਿਸ਼ ਰਘੂਵੰਸ਼ੀ 24 ਦੌੜਾਂ ਬਣਾ ਕੇ ਆਊਟ ਹੋ ਗਏ। ਤੁਸ਼ਾਰ ਦੇਸ਼ਪਾਂਡੇ ਅਤੇ ਰਵਿੰਦਰ ਜਡੇਜਾ ਨੇ 3-3 ਵਿਕਟਾਂ ਲਈਆਂ। ਮੁਸਤਫਿਜ਼ੁਰ ਰਹਿਮਾਨ ਨੇ 2 ਵਿਕਟਾਂ ਹਾਸਲ ਕੀਤੀਆਂ।
ਕੋਲਕਾਤਾ ਨਾਈਟ ਰਾਈਡਰਜ਼: ਸ਼੍ਰੇਅਸ ਅਈਅਰ (ਕਪਤਾਨ), ਫਿਲ ਸਾਲਟ, ਸੁਨੀਲ ਨਾਰਾਇਣ, ਵੈਂਕਟੇਸ਼ ਅਈਅਰ, ਅੰਗਕ੍ਰਿਸ਼ ਰਘੂਵੰਸ਼ੀ, ਰਿੰਕੂ ਸਿੰਘ, ਆਂਦਰੇ ਰਸਲ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਵੈਭਵ ਅਰੋੜਾ ਅਤੇ ਵਰੁਣ ਚੱਕਰਵਰਤੀ।
ਚੇਨਈ ਸੁਪਰ ਕਿੰਗਜ਼ (CSK): ਰੁਤੁਰਾਜ ਗਾਇਕਵਾੜ (ਕਪਤਾਨ), ਰਚਿਨ ਰਵਿੰਦਰਾ, ਅਜਿੰਕਿਆ ਰਹਾਣੇ, ਡੇਰਿਲ ਮਿਸ਼ੇਲ, ਸਮੀਰ ਰਿਜ਼ਵੀ, ਰਵਿੰਦਰ ਜਡੇਜਾ, ਐਮਐਸ ਧੋਨੀ (ਵਿਕਟਕੀਪਰ), ਸ਼ਾਰਦੁਲ ਠਾਕੁਰ, ਮੁਸਤਫਿਜ਼ੁਰ ਰਹਿਮਾਨ, ਤੁਸ਼ਾਰ ਦੇਸ਼ਪਾਂਡੇ ਅਤੇ ਮਹਿਸ਼ ਟਿਕਸ਼ਨ।