ਚੇਨਈ: ਚੇਨਈ ਸੁਪਰ ਕਿੰਗਜ਼ ਨੇ ਘਰੇਲੂ ਮੈਦਾਨ 'ਤੇ ਸਨਰਾਈਜ਼ਰਸ ਹੈਦਰਾਬਾਦ ਨੂੰ 78 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 3 ਵਿਕਟਾਂ ਦੇ ਨੁਕਸਾਨ 'ਤੇ 212 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਿਸ ਦੇ ਜਵਾਬ 'ਚ ਸਨਰਾਈਜ਼ਰਜ਼ ਹੈਦਰਾਬਾਦ ਦੀ ਪੂਰੀ ਟੀਮ 18.5 ਓਵਰਾਂ 'ਚ ਸਿਰਫ 134 ਦੌੜਾਂ 'ਤੇ ਹੀ ਸਿਮਟ ਗਈ ਅਤੇ 78 ਦੌੜਾਂ ਨਾਲ ਮੈਚ ਹਾਰ ਗਈ। ਹੈਦਰਾਬਾਦ ਲਈ ਏਡੇਨ ਮਾਰਕਰਮ (32) ਸਭ ਤੋਂ ਵੱਧ ਸਕੋਰਰ ਰਹੇ। ਜਦਕਿ ਚੇਨਈ ਵੱਲੋਂ ਤੇਜ਼ ਗੇਂਦਬਾਜ਼ ਤੁਸ਼ਾਰ ਦੇਸ਼ਪਾਂਡੇ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਮੁਸਤਫਿਜ਼ੁਰ ਰਹਿਮਾਨ ਅਤੇ ਮਤਿਸ਼ਾ ਪਥੀਰਾਨਾ ਨੂੰ ਵੀ 2-2 ਸਫਲਤਾ ਮਿਲੀ। ਇਸ ਜਿੱਤ ਨਾਲ ਚੇਨਈ ਅੰਕ ਸੂਚੀ ਵਿਚ ਤੀਜੇ ਸਥਾਨ 'ਤੇ ਆ ਗਈ ਹੈ।
ਸਨਰਾਈਜ਼ਰਸ ਹੈਦਰਾਬਾਦ 'ਤੇ ਚੇਨਈ ਸੁਪਰ ਕਿੰਗਜ਼ ਦੀ ਇਸ ਧਮਾਕੇਦਾਰ ਜਿੱਤ ਦੇ ਹੀਰੋ ਕਪਤਾਨ ਰੁਤੂਰਾਜ ਗਾਇਕਵਾੜ ਰਹੇ, ਜਿਨ੍ਹਾਂ ਨੇ 54 ਗੇਂਦਾਂ 'ਤੇ 10 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 98 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਰਿਤੂਰਾਜ ਦੀ ਇਸ ਸ਼ਾਨਦਾਰ ਪਾਰੀ ਲਈ ਉਸ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਦਿੱਤਾ ਗਿਆ।
ਚੇਪੌਕ ਸਟੇਡੀਅਮ 'ਚ ਐਤਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ 'ਚ 3 ਵਿਕਟਾਂ 'ਤੇ 212 ਦੌੜਾਂ ਬਣਾਈਆਂ। ਜਵਾਬ 'ਚ ਹੈਦਰਾਬਾਦ ਦੀ ਟੀਮ 18.5 ਓਵਰਾਂ 'ਚ 134 ਦੌੜਾਂ 'ਤੇ ਹੀ ਸਿਮਟ ਗਈ। ਰੂਤੂਰਾਜ ਗਾਇਕਵਾੜ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 54 ਗੇਂਦਾਂ 'ਤੇ 98 ਦੌੜਾਂ ਦੀ ਪਾਰੀ ਖੇਡੀ।
ਮੈਚ ਲਈ ਦੋਵਾਂ ਟੀਮਾਂ ਦੇ ਪਲੇਇੰਗ-11
ਚੇਨਈ ਸੁਪਰ ਕਿੰਗਜ਼: ਰੁਤੁਰਾਜ ਗਾਇਕਵਾੜ (ਕਪਤਾਨ), ਅਜਿੰਕਿਆ ਰਹਾਣੇ, ਮੋਈਨ ਅਲੀ, ਡੇਰਿਲ ਮਿਸ਼ੇਲ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਐਮਐਸ ਧੋਨੀ (ਵਿਕਟਕੀਪਰ), ਮੁਸਤਫਿਜ਼ੁਰ ਰਹਿਮਾਨ, ਦੀਪਕ ਚਾਹਰ, ਮੈਥਿਸ਼ ਪਥੀਰਾਨਾ ਅਤੇ ਤੁਸ਼ਾਰ ਦੇਸ਼ਪਾਂਡੇ।
ਸਨਰਾਈਜ਼ਰਜ਼ ਹੈਦਰਾਬਾਦ: ਪੈਟ ਕਮਿੰਸ (ਕਪਤਾਨ), ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਏਡਨ ਮਾਰਕਰਮ, ਹੇਨਰਿਕ ਕਲਾਸੇਨ (ਵਿਕਟਕੀਪਰ), ਨਿਤੀਸ਼ ਕੁਮਾਰ ਰੈਡੀ, ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਭੁਵਨੇਸ਼ਵਰ ਕੁਮਾਰ, ਟੀ ਨਟਰਾਜਨ ਅਤੇ ਜੈਦੇਵ ਉਨਾਦਕਟ।