ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਗੇਂਦਬਾਜ਼ ਆਈਸੀਸੀ ਵਨਡੇ ਵਿਸ਼ਵ ਕੱਪ 2023 ਤੋਂ ਸੱਟ ਕਾਰਨ ਟੀਮ ਇੰਡੀਆ ਤੋਂ ਬਾਹਰ ਸਨ। ਹੁਣ ਉਨ੍ਹਾਂ ਨੂੰ ਲੈ ਕੇ ਇਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ। ਦਰਅਸਲ ਸ਼ਮੀ ਸੱਟ ਕਾਰਨ ਆਈਪੀਐਲ 2024 ਤੋਂ ਬਾਹਰ ਹੋ ਗਏ ਹਨ। ਪੀਟੀਆਈ ਦੀਆਂ ਰਿਪੋਰਟਾਂ ਮੁਤਾਬਕ ਸ਼ਮੀ ਪੂਰੇ ਆਈਪੀਐਲ ਤੋਂ ਬਾਹਰ ਹਨ। ਉਹ ਆਪਣੇ ਗਿੱਟੇ ਦੀ ਸਰਜਰੀ ਕਰਵਾਉਣ ਲਈ ਬ੍ਰਿਟੇਨ ਜਾਣਗੇ।
ਮੁਹੰਮਦ ਸ਼ਮੀ ਦਾ ਆਈਪੀਐਲ ਤੋਂ ਬਾਹਰ ਹੋਣਾ ਸ਼ੁਭਮਨ ਗਿੱਲ ਲਈ ਵੀ ਚਿੰਤਾ ਦਾ ਵਿਸ਼ਾ ਹੈ। ਹਾਰਦਿਕ ਪੰਡਯਾ ਦੇ ਗੁਜਰਾਤ ਟਾਈਟਨਸ ਦੀ ਕਪਤਾਨੀ ਛੱਡਣ ਤੋਂ ਬਾਅਦ ਸ਼ੁਭਮਨ ਗਿੱਲ ਨੂੰ ਟੀਮ ਦੀ ਕਮਾਨ ਸੰਭਾਲ ਦਿੱਤੀ ਗਈ ਹੈ। ਹੁਣ ਉਹ ਆਪਣੇ ਮੁੱਖ ਤੇਜ਼ ਗੇਂਦਬਾਜ਼ ਦੇ ਬਿਨਾਂ IPL 2024 'ਚ ਐਂਟਰੀ ਕਰਨ ਜਾ ਰਹੇ ਹਨ। ਅਜਿਹੇ 'ਚ ਨਵੇਂ ਕਪਤਾਨ ਸ਼ੁਭਮਨ ਗਿੱਲ ਲਈ ਸ਼ਮੀ ਦੇ ਬਿਨਾਂ ਖੇਡਣਾ ਆਸਾਨ ਨਹੀਂ ਹੋਵੇਗਾ।
ਸ਼ਮੀ ਨੂੰ ਆਖਰੀ ਵਾਰ ਆਈਸੀਸੀ ਵਨਡੇ ਵਿਸ਼ਵ ਕੱਪ 2023 ਵਿੱਚ ਕ੍ਰਿਕਟ ਦੇ ਮੈਦਾਨ ਵਿੱਚ ਦੇਖਿਆ ਗਿਆ ਸੀ। ਉਨ੍ਹਾਂ ਨੂੰ ਆਖਰੀ ਵਾਰ ਵਿਸ਼ਵ ਕੱਪ ਫਾਈਨਲ 'ਚ ਆਸਟ੍ਰੇਲੀਆ ਖਿਲਾਫ ਖੇਡਦੇ ਦੇਖਿਆ ਗਿਆ ਸੀ। ਉਨ੍ਹਾਂ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਮੈਚ 'ਚ 7 ਵਿਕਟਾਂ ਲੈ ਕੇ ਆਪਣੇ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਦਿੱਤਾ ਸੀ।
ਸ਼ਮੀ ਨੂੰ ਦੱਖਣੀ ਅਫਰੀਕਾ ਦੌਰੇ ਲਈ ਟੀਮ 'ਚ ਸ਼ਾਮਲ ਕੀਤਾ ਗਿਆ ਸੀ ਪਰ ਫਿਰ ਸੱਟ ਕਾਰਨ ਉਨ੍ਹਾਂ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ। ਸ਼ਮੀ ਨੂੰ ਹਾਲ ਹੀ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਅਰਜੁਨ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।