ETV Bharat / sports

ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ, ਮੁਹੰਮਦ ਸ਼ਮੀ ਦੀ 14 ਮਹੀਨਿਆਂ ਬਾਅਦ ਟੀਮ ਵਿੱਚ ਵਾਪਸੀ - IND VS ENG 3RD T20

ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜੋਸ ਬਟਲਰ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ।

ਸੂਰਿਆਕੁਮਾਰ ਯਾਦਵ ਅਤੇ ਜੋਸ ਬਟਲਰ
ਸੂਰਿਆਕੁਮਾਰ ਯਾਦਵ ਅਤੇ ਜੋਸ ਬਟਲਰ (IANS Photo)
author img

By ETV Bharat Sports Team

Published : Jan 28, 2025, 7:18 PM IST

ਰਾਜਕੋਟ(ਗੁਜਰਾਤ) : ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਅੱਜ ਰਾਜਕੋਟ ਦੇ ਨਿਰੰਜਨ ਸ਼ਾਹ ਕ੍ਰਿਕਟ ਸਟੇਡੀਅਮ 'ਚ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਖੇਡ ਰਹੀਆਂ ਹਨ। ਇਸ ਮੈਚ ਦੇ ਟਾਸ ਲਈ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਅਤੇ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਮੈਦਾਨ 'ਤੇ ਆਏ। ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਇੰਗਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ।

ਮੁਹੰਮਦ ਸ਼ਮੀ ਦੀ ਟੀਮ ਇੰਡੀਆ 'ਚ ਵਾਪਸੀ

ਇਸ ਮੈਚ ਲਈ ਟੀਮ ਇੰਡੀਆ ਨੇ ਪਲੇਇੰਗ-11 'ਚ ਵੱਡਾ ਬਦਲਾਅ ਕੀਤਾ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਲੱਗਭਗ 14 ਮਹੀਨਿਆਂ ਬਾਅਦ ਟੀਮ ਇੰਡੀਆ 'ਚ ਵਾਪਸੀ ਹੋਈ ਹੈ। ਉਨ੍ਹਾਂ ਨੇ ਟੀਮ ਇੰਡੀਆ ਲਈ ਆਪਣਾ ਆਖਰੀ ਮੈਚ 19 ਨਵੰਬਰ ਨੂੰ ਆਸਟ੍ਰੇਲੀਆ ਦੇ ਖਿਲਾਫ ਖੇਡਿਆ ਸੀ, ਜੋ ਕਿ ਆਈਸੀਸੀ ਵਨਡੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਸੀ, ਜਿੱਥੇ ਭਾਰਤ ਆਸਟ੍ਰੇਲੀਆ ਤੋਂ ਹਾਰ ਗਿਆ ਸੀ।

ਇਸ ਤੋਂ ਬਾਅਦ ਸ਼ਮੀ ਦੀ ਅੱਡੀ ਦੀ ਸਰਜਰੀ ਹੋਈ ਅਤੇ ਫਿਟਨੈੱਸ ਮੁੜ ਤੋਂ ਬੰਗਾਲ ਲਈ ਘਰੇਲੂ ਕ੍ਰਿਕਟ 'ਚ ਵਾਪਸੀ ਕੀਤੀ, ਜਿਸ ਤੋਂ ਬਾਅਦ ਹੁਣ ਉਹ ਟੀਮ ਇੰਡੀਆ 'ਚ ਵਾਪਸੀ ਕਰ ਚੁੱਕੇ ਹਨ। ਉਨ੍ਹਾਂ ਨੂੰ ਅਰਸ਼ਦੀਪ ਸਿੰਘ ਦੀ ਥਾਂ ਪਲੇਇੰਗ-11 ਵਿੱਚ ਮੌਕਾ ਦਿੱਤਾ ਗਿਆ ਹੈ। ਭਾਰਤ ਨੇ ਸ਼ਮੀ ਦੇ ਰੂਪ 'ਚ ਸਿਰਫ ਇਕ ਬਦਲਾਅ ਕੀਤਾ ਹੈ।

ਇੰਗਲੈਂਡ ਨੇ ਆਪਣੇ ਪਲੇਇੰਗ-11 'ਚ ਨਹੀਂ ਕੀਤਾ ਕੋਈ ਬਦਲਾਅ

ਇਸ ਤੋਂ ਇਲਾਵਾ ਧਰੁਵ ਜੁਰੇਲ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ 'ਚ ਬਰਕਰਾਰ ਰੱਖਿਆ ਗਿਆ ਹੈ। ਭਾਰਤੀ ਕ੍ਰਿਕਟ ਟੀਮ ਇਸ ਮੈਚ 'ਚ 4 ਸਪਿਨ ਗੇਂਦਬਾਜ਼ਾਂ ਨਾਲ ਮੈਦਾਨ 'ਚ ਉਤਰ ਰਹੀ ਹੈ। ਇਸ ਮੈਚ ਲਈ ਇੰਗਲੈਂਡ ਦੀ ਟੀਮ ਨੇ ਆਪਣੇ ਪਿਛਲੇ ਮੈਚ ਦੇ ਪਲੇਇੰਗ 11 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਭਾਰਤ ਅਤੇ ਇੰਗਲੈਂਡ ਦੀ ਪਲੇਇੰਗ-11

ਭਾਰਤ: ਸੰਜੂ ਸੈਮਸਨ (ਵਿਕਟ ਕੀਪਰ), ਅਭਿਸ਼ੇਕ ਸ਼ਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਧਰੁਵ ਜੁਰੇਲ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਮੁਹੰਮਦ ਸ਼ਮੀ, ਵਰੁਣ ਚੱਕਰਵਰਤੀ।

ਇੰਗਲੈਂਡ: ਬੇਨ ਡਕੇਟ, ਫਿਲਿਪ ਸਾਲਟ (ਵਿਕਟ-ਕੀਪਰ), ਜੋਸ ਬਟਲਰ (ਕਪਤਾਨ), ਹੈਰੀ ਬਰੂਕ, ਲਿਆਮ ਲਿਵਿੰਗਸਟੋਨ, ​​ਜੈਮੀ ਸਮਿਥ, ਜੈਮੀ ਓਵਰਟਨ, ਬ੍ਰਾਈਡਨ ਕਾਰਸੇ, ਜੋਫਰਾ ਆਰਚਰ, ਆਦਿਲ ਰਾਸ਼ਿਦ, ਮਾਰਕ ਵੁੱਡ।

ETV Bharat Logo

Copyright © 2025 Ushodaya Enterprises Pvt. Ltd., All Rights Reserved.