ਪੁਣੇ (ਮਹਾਰਾਸ਼ਟਰ) : ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡੇ ਗਏ ਚੌਥੇ ਟੀ-20 ਮੈਚ 'ਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਜੋਸ ਬਟਲਰ ਦੀ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ ਜਿੱਤ ਲਈ ਹੈ। ਚਾਰ ਮੈਚਾਂ ਦੀ ਸਮਾਪਤੀ ਤੋਂ ਬਾਅਦ ਇਹ ਸੀਰੀਜ਼ 3-1 ਨਾਲ ਬਰਾਬਰ ਹੈ। ਹੁਣ ਟੀਮ ਇੰਡੀਆ ਕੋਲ ਵਾਨਖੇੜੇ 'ਚ ਹੋਣ ਵਾਲੇ ਪੰਜਵੇਂ ਅਤੇ ਆਖਰੀ ਮੈਚ 'ਚ 4-1 ਨਾਲ ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ।
An all-round show helps India clinch the T20I series in Pune, taking an unassailable 3-1 lead 👏#INDvsENG 📝: https://t.co/pZoGk04y47 pic.twitter.com/rxSeWCVy7J
— ICC (@ICC) January 31, 2025
ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਕੇ ਲੜੀ ਜਿੱਤੀ:
ਇਸ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਟੀਮ ਇੰਡੀਆ ਨੇ ਹਾਰਦਿਕ ਪੰਡਯਾ ਅਤੇ ਸ਼ਿਵਮ ਦੂਬੇ ਦੇ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ। ਭਾਰਤ ਵੱਲੋਂ ਦਿੱਤੇ 182 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ 19.4 ਓਵਰਾਂ ਵਿੱਚ 166 ਦੌੜਾਂ ’ਤੇ ਆਲ ਆਊਟ ਹੋ ਗਈ। ਇਸ ਨਾਲ ਭਾਰਤ ਨੇ ਇਹ ਮੈਚ 15 ਦੌੜਾਂ ਨਾਲ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰ ਲਈ।
𝗪𝗛𝗔𝗧. 𝗔. 𝗪𝗜𝗡! 👏 👏#TeamIndia held their composure & sealed a 1⃣5⃣-run victory in the 4th T20I to bag the series, with a game to spare! 🙌 🙌
— BCCI (@BCCI) January 31, 2025
Scorecard ▶️ https://t.co/pUkyQwxOA3 #INDvENG | @IDFCFIRSTBank pic.twitter.com/Jjz5Cem2US
ਇੰਗਲੈਂਡ ਚੰਗੀ ਸ਼ੁਰੂਆਤ ਤੋਂ ਬਾਅਦ ਹਾਰਿਆ:
ਫਿਲ ਸਾਲਟ ਅਤੇ ਬੇਨ ਡਕੇਟ ਨੇ ਇੰਗਲੈਂਡ ਨੂੰ ਚੰਗੀ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 62 ਦੌੜਾਂ ਜੋੜੀਆਂ ਪਰ ਫਿਰ ਡਕੇਟ 39 ਅਤੇ ਸਾਲਟ 29 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਬਟਲਰ 2 ਦੌੜਾਂ ਬਣਾ ਕੇ ਆਊਟ ਹੋਏ ਅਤੇ ਲਿਆਮ ਲਿਵਿੰਗਸਟੋਨ 9 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਦੌਰਾਨ ਹੈਰੀ ਬਰੂਕ ਨੇ ਸ਼ਾਨਦਾਰ ਅਰਧ ਸੈਂਕੜਾ ਜੜਦਿਆਂ 25 ਗੇਂਦਾਂ 'ਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 50 ਦੌੜਾਂ ਪੂਰੀਆਂ ਕੀਤੀਆਂ ਪਰ ਉਹ 51 ਦੌੜਾਂ ਦੇ ਨਿੱਜੀ ਸਕੋਰ 'ਤੇ ਵਰੁਣ ਚੱਕਰਵਰਤੀ ਦਾ ਸ਼ਿਕਾਰ ਬਣ ਗਏ।
Chopped 🔛
— BCCI (@BCCI) January 31, 2025
Wicket No. 3⃣ for Harshit Rana! 👌 👌#TeamIndia a wicket away from a win!
Follow The Match ▶️ https://t.co/pUkyQwxOA3#INDvENG | @IDFCFIRSTBank pic.twitter.com/yEf4COEGA7
ਹਰਸ਼ਿਤ ਅਤੇ ਬਿਸ਼ਨੋਈ ਨੇ ਬੱਲੇਬਾਜ਼ ਕੀਤੇ ਪਰੇਸ਼ਾਨ:
ਇਸ ਤੋਂ ਬਾਅਦ ਇੰਗਲੈਂਡ ਦਾ ਕੋਈ ਹੋਰ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ ਅਤੇ ਇੰਗਲੈਂਡ 166 ਦੇ ਸਕੋਰ 'ਤੇ ਢਹਿ ਗਿਆ। ਇਸ ਮੈਚ 'ਚ ਸ਼ਿਵਮ ਦੂਬੇ ਦੇ ਸਿਰ 'ਤੇ ਬੱਲੇਬਾਜ਼ੀ ਕਰਦੇ ਹੋਏ ਗੇਂਦ ਲੱਗੀ, ਜਿਸ ਕਾਰਨ ਹਰਸ਼ਿਤ ਰਾਣਾ ਬਦਲਵੇਂ ਖਿਡਾਰੀ ਦੇ ਰੂਪ 'ਚ ਮੈਦਾਨ 'ਤੇ ਆਏ। ਇਸ ਤੇਜ਼ ਗੇਂਦਬਾਜ਼ ਨੇ ਆਪਣੇ ਅੰਤਰਰਾਸ਼ਟਰੀ ਟੀ-20 ਡੈਬਿਊ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 4 ਓਵਰਾਂ 'ਚ 33 ਦੌੜਾਂ ਦੇ ਕੇ ਮਹੱਤਵਪੂਰਨ 3 ਵਿਕਟਾਂ ਲੈ ਕੇ ਭਾਰਤ ਨੂੰ ਜਿੱਤ ਦਿਵਾਈ। ਭਾਰਤ ਲਈ ਰਵੀ ਬਿਸ਼ਨੋਈ ਨੇ 4 ਓਵਰਾਂ 'ਚ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਵਰੁਣ ਚੱਕਰਵਰਤੀ ਨੇ 4 ਓਵਰਾਂ ਵਿੱਚ 28 ਦੌੜਾਂ ਦੇ ਕੇ 2 ਵਿਕਟਾਂ ਅਤੇ ਅਰਸ਼ਦੀਪ ਸਿੰਘ ਨੇ 3.4 ਓਵਰਾਂ ਵਿੱਚ 35 ਦੌੜਾਂ ਦੇ ਕੇ 1 ਵਿਕਟ ਲਈ।
Ravi Bishnoi with his third wicket of the match! 🙌 🙌#TeamIndia are chipping away here in Pune! 👍 👍
— BCCI (@BCCI) January 31, 2025
Follow The Match ▶️ https://t.co/pUkyQwxOA3#INDvENG | @IDFCFIRSTBank pic.twitter.com/9npk3SZxbv
𝗜𝗻𝗻𝗶𝗻𝗴𝘀 𝗕𝗿𝗲𝗮𝗸!#TeamIndia posted 181/9 on the board! 👌 👌
— BCCI (@BCCI) January 31, 2025
5⃣3⃣ for Hardik Pandya
5⃣3⃣ for Shivam Dube
3⃣0⃣ for Rinku Singh
2⃣9⃣ for Abhishek Sharma
Over to our bowlers now! 👍 👍
Follow The Match ▶️ https://t.co/pUkyQwxOA3#INDvENG | @IDFCFIRSTBank pic.twitter.com/83OOqZ2apD
ਹਾਰਦਿਕ ਪੰਡਯਾ ਅਤੇ ਸ਼ਿਵਮ ਦੂਬੇ ਨੇ ਬਣਾਏ ਅਰਧ ਸੈਂਕੜੇ :
ਇਸ ਤੋਂ ਪਹਿਲਾਂ ਭਾਰਤ ਲਈ ਅਭਿਸ਼ੇਕ ਸ਼ਰਮਾ ਨੇ 29 ਦੌੜਾਂ ਅਤੇ ਰਿੰਕੂ ਸਿੰਘ ਨੇ 30 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਹਾਰਦਿਕ ਪੰਡਯਾ ਨੇ 30 ਗੇਂਦਾਂ 'ਚ 4 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 53 ਦੌੜਾਂ ਬਣਾਈਆਂ ਅਤੇ ਸ਼ਿਵਮ ਦੂਬੇ ਨੇ 34 ਗੇਂਦਾਂ 'ਚ 7 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 53 ਦੌੜਾਂ ਬਣਾਈਆਂ। ਇੰਗਲੈਂਡ ਲਈ ਸਾਕਿਬ ਮਹਿਮੂਦ ਨੇ 4 ਓਵਰਾਂ 'ਚ 35 ਦੌੜਾਂ ਦੇ ਕੇ 3 ਵਿਕਟਾਂ ਅਤੇ ਜੈਮੀ ਓਵਰਟਨ ਨੇ 4 ਓਵਰਾਂ 'ਚ 32 ਦੌੜਾਂ ਦੇ ਕੇ 2 ਵਿਕਟਾਂ ਲਈਆਂ।