ਮੁੰਬਈ: ਮੁੰਬਈ ਇੰਡੀਅਨਜ਼ ਨੇ ਘਰੇਲੂ ਮੈਦਾਨ 'ਤੇ ਸਨਰਾਈਜ਼ਰਸ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ। ਮੁੰਬਈ ਨੇ ਹੈਦਰਾਬਾਦ ਵੱਲੋਂ ਦਿੱਤੇ 174 ਦੌੜਾਂ ਦੇ ਟੀਚੇ ਨੂੰ 17.2 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਆਸਾਨੀ ਨਾਲ ਹਾਸਲ ਕਰ ਲਿਆ। ਮੁੰਬਈ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ ਅਤੇ ਆਪਣਾ ਸੈਂਕੜਾ ਵੀ ਪੂਰਾ ਕੀਤਾ। ਸੂਰਿਆ ਨੇ 51 ਗੇਂਦਾਂ 'ਚ 102 ਦੌੜਾਂ ਦਾ ਸ਼ਾਨਦਾਰ ਸੈਂਕੜਾ ਲਗਾਇਆ। ਤਿਲਕ ਵਰਮਾ ਵੀ 37 ਦੌੜਾਂ ਬਣਾ ਕੇ ਅਜੇਤੂ ਰਹੇ। ਇਸ ਜਿੱਤ ਨਾਲ ਮੁੰਬਈ ਦੀ ਟੀਮ ਅੰਕ ਸੂਚੀ ਵਿੱਚ ਇੱਕ ਸਥਾਨ ਦੇ ਫਾਇਦੇ ਨਾਲ 9ਵੇਂ ਸਥਾਨ 'ਤੇ ਪਹੁੰਚ ਗਈ ਹੈ।
ਮੁੰਬਈ ਇੰਡੀਅਨਜ਼ ਦੀ ਇਸ ਜਿੱਤ ਦਾ ਹੀਰੋ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਰਿਹਾ, ਜਿਸ ਨੇ ਸ਼ੁਰੂਆਤੀ ਤਿੰਨ ਵਿਕਟਾਂ ਡਿੱਗਣ ਤੋਂ ਬਾਅਦ ਨਾ ਸਿਰਫ ਟੀਮ ਨੂੰ ਸੰਭਾਲਿਆ ਸਗੋਂ ਅੰਤ ਤੱਕ ਵਿਕਟ 'ਤੇ ਟਿਕ ਕੇ ਆਪਣੀ ਟੀਮ ਨੂੰ ਜਿੱਤ ਵੱਲ ਵੀ ਲਿਜਾਇਆ। ਸੂਰਿਆ ਨੇ 51 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਸ਼ਾਨਦਾਰ ਸੈਂਕੜਾ ਲਗਾਇਆ। ਇਸ ਪਾਰੀ 'ਚ ਸੂਰਿਆ ਨੇ 12 ਚੌਕੇ ਅਤੇ 6 ਛੱਕੇ ਲਗਾਏ। ਇਸ ਸ਼ਾਨਦਾਰ ਪ੍ਰਦਰਸ਼ਨ ਲਈ ਉਸ ਨੂੰ 'ਪਲੇਅਰ ਆਫ ਦ ਮੈਚ' ਦਾ ਐਵਾਰਡ ਦਿੱਤਾ ਗਿਆ।
ਵਾਨਖੇੜੇ ਸਟੇਡੀਅਮ 'ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 173 ਦੌੜਾਂ ਬਣਾਈਆਂ। ਟ੍ਰੈਵਿਸ ਹੈੱਡ ਨੇ 48 ਅਤੇ ਪੈਟ ਕਮਿੰਸ ਨੇ 35 ਦੌੜਾਂ ਬਣਾਈਆਂ। ਮੁੰਬਈ ਵੱਲੋਂ ਹਾਰਦਿਕ ਪੰਡਯਾ ਅਤੇ ਪੀਯੂਸ਼ ਚਾਵਲਾ ਨੇ 3-3 ਵਿਕਟਾਂ ਲਈਆਂ। ਮੁੰਬਈ ਨੇ 17.2 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ।
ਦੋਵਾਂ ਟੀਮਾਂ ਦਾ ਪਲੇਇੰਗ-11
ਮੁੰਬਈ ਇੰਡੀਅਨਜ਼: ਹਾਰਦਿਕ ਪੰਡਯਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਰੋਹਿਤ ਸ਼ਰਮਾ, ਨਮਨ ਧੀਰ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਟਿਮ ਡੇਵਿਡ, ਅੰਸ਼ੁਲ ਕੰਬੋਜ, ਪੀਯੂਸ਼ ਚਾਵਲਾ, ਜਸਪ੍ਰੀਤ ਬੁਮਰਾਹ, ਨੁਵਾਨ ਤੁਸ਼ਾਰਾ।
ਸਨਰਾਈਜ਼ਰਜ਼ ਹੈਦਰਾਬਾਦ: ਪੈਟ ਕਮਿੰਸ (ਕਪਤਾਨ), ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਮਯੰਕ ਅਗਰਵਾਲ, ਨਿਤੀਸ਼ ਰੈੱਡੀ, ਹੇਨਰਿਕ ਕਲਾਸਨ (ਵਿਕਟਕੀਪਰ), ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਮਾਰਕੋ ਜੈਨਸਨ, ਭੁਵਨੇਸ਼ਵਰ ਕੁਮਾਰ, ਟੀ ਨਟਰਾਜਨ।