ਨਵੀਂ ਦਿੱਲੀ: ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਗਏ ਮੈਚ 'ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 54 ਦੌੜਾਂ ਨਾਲ ਹਰਾ ਦਿੱਤਾ। ਜਿਸ ਕਾਰਨ ਭਾਰਤੀ ਟੀਮ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੇ ਦਰਵਾਜ਼ੇ ਵੀ ਬੰਦ ਹੋ ਗਏ। ਨਿਊਜ਼ੀਲੈਂਡ ਨੇ 4 ਮੈਚਾਂ 'ਚ 3 ਜਿੱਤਾਂ ਨਾਲ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ ਹੈ। ਦੂਜੇ ਪਾਸੇ ਟੀਮ ਇੰਡੀਆ ਅੰਕ ਸੂਚੀ 'ਚ ਤੀਜੇ ਅਤੇ ਪਾਕਿਸਤਾਨ ਚੌਥੇ ਸਥਾਨ 'ਤੇ ਹੈ। ਜਿਸ ਕਾਰਨ ਭਾਰਤ ਅਤੇ ਪਾਕਿਸਤਾਨ ਟੂਰਨਾਮੈਂਟ ਤੋਂ ਬਾਹਰ ਹੋ ਗਏ।
New Zealand seal semi-final spot with a thumping win over Pakistan 🇳🇿👌#WhateverItTakes #PAKvNZ
— ICC (@ICC) October 14, 2024
📝: https://t.co/TCPW5fDBHI pic.twitter.com/3GDf4lnrk1
ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਹਰਾਇਆ
ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 6 ਵਿਕਟਾਂ ਗੁਆ ਕੇ 110 ਦੌੜਾਂ ਬਣਾਈਆਂ ਪਰ ਪਾਕਿਸਤਾਨ ਦੀ ਟੀਮ ਇਸ ਛੋਟੇ ਟੀਚੇ ਨੂੰ ਵੀ ਹਾਸਲ ਨਹੀਂ ਕਰ ਸਕੀ ਅਤੇ ਪੂਰੀ ਟੀਮ 11.4 ਓਵਰਾਂ 'ਚ 56 ਦੌੜਾਂ 'ਤੇ ਹੀ ਢੇਰ ਹੋ ਗਈ। ਪਾਕਿਸਤਾਨ ਲਈ ਮੁਨੀਬਾ ਅਲੀ ਨੇ 15 ਦੌੜਾਂ ਅਤੇ ਕਪਤਾਨ ਫਾਤਿਮਾ ਨੇ 21 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕਿਆ।
ਬੱਲੇਬਾਜ਼ੀ ਫਲਾਪ ਰਹੀ
ਨਿਊਜ਼ੀਲੈਂਡ ਦੀ ਗੇਂਦਬਾਜ਼ੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਦੇ ਸਾਰੇ ਗੇਂਦਬਾਜ਼ਾਂ ਨੇ ਵਿਕਟਾਂ ਲਈਆਂ। ਪਰ ਅਮੀਲਾ ਕੇਰ ਸਭ ਤੋਂ ਵੱਧ ਤਿੰਨ ਵਿਕਟਾਂ ਲੈਣ ਵਿੱਚ ਕਾਮਯਾਬ ਰਹੀ। ਨਿਊਜ਼ੀਲੈਂਡ ਦੀ ਬੱਲੇਬਾਜ਼ੀ ਫਲਾਪ ਰਹੀ, ਜਿਸ ਕਾਰਨ ਉਨ੍ਹਾਂ ਦੀ ਟੀਮ 110 ਦੌੜਾਂ ਹੀ ਬਣਾ ਸਕੀ ਪਰ ਉਨ੍ਹਾਂ ਦੇ ਗੇਂਦਬਾਜ਼ਾਂ ਨੇ ਛੋਟੇ ਟੀਚੇ ਦਾ ਬਚਾਅ ਕੀਤਾ ਅਤੇ ਟੀਮ ਨੂੰ ਸੈਮੀਫਾਈਨਲ 'ਚ ਪਹੁੰਚਾ ਦਿੱਤਾ। ਇਸ ਨਾਲ ਟੀਮ ਇੰਡੀਆ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ। ਇਸ ਵਾਰ ਭਾਰਤੀ ਟੀਮ ਟੂਰਨਾਮੈਂਟ ਵਿੱਚ ਸਿਰਫ਼ 2 ਮੈਚ ਹੀ ਜਿੱਤ ਸਕੀ।