ETV Bharat / sports

ਸਾਕਸ਼ੀ ਮਲਿਕ ਨੂੰ ਬ੍ਰਿਜ ਭੂਸ਼ਣ ਤੋਂ ਮਿਲ ਰਹੀਆਂ ਧਮਕੀਆਂ, ਪ੍ਰਧਾਨ ਮੰਤਰੀ ਮੋਦੀ ਅਤੇ ਖੇਡ ਮੰਤਰੀ ਨੂੰ ਕੀਤੀ ਇਹ ਅਪੀਲ

ਸਾਬਕਾ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨਾਲ ਜੁੜੇ ਲੋਕਾਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ।

ਸਾਕਸ਼ੀ ਮਲਿਕ ਅਤੇ ਬ੍ਰਿਜਭੂਸ਼ਣ ਸ਼ਰਨ ਸਿੰਘ
ਸਾਕਸ਼ੀ ਮਲਿਕ ਅਤੇ ਬ੍ਰਿਜਭੂਸ਼ਣ ਸ਼ਰਨ ਸਿੰਘ (ANI and IANS Photo)
author img

By ETV Bharat Sports Team

Published : Nov 7, 2024, 12:21 PM IST

ਨਵੀਂ ਦਿੱਲੀ: ਸਾਬਕਾ ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਵੀਡੀਓ 'ਚ ਸਾਕਸ਼ੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐੱਫਆਈ) ਵਿਰੁੱਧ ਆਵਾਜ਼ ਉਠਾਈ ਸੀ।

ਬ੍ਰਿਜਭੂਸ਼ਣ ਨਾਲ ਜੁੜੇ ਲੋਕਾਂ ਤੋਂ ਮਿਲ ਰਹੀਆਂ ਧਮਕੀਆਂ

ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਕਸ਼ੀ ਮਲਿਕ ਨੇ ਇਸ ਤੋਂ ਪਹਿਲਾਂ ਡਬਲਯੂਐੱਫਆਈ ਅਤੇ ਇਸ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਪ੍ਰਦਰਸ਼ਨ ਕੀਤਾ ਸੀ, ਜਿਸ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਸਰਕਾਰ ਨੇ WFI ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਮਲਿਕ ਦਾ ਕਹਿਣਾ ਹੈ ਕਿ ਸੰਗਠਨ ਨੇ ਆਪਣੀਆਂ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ WFI ਨੇ ਕੰਮ ਰੋਕਣ ਦੇ ਅਦਾਲਤੀ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।

ਸਾਕਸ਼ੀ ਮਲਿਕ
ਸਾਕਸ਼ੀ ਮਲਿਕ (IANS Photo)

WFI ਨੇ ਸ਼ੁਰੂ ਕੀਅਆਂ ਆਪਣੀਆਂ ਗਤੀਵਿਧੀਆਂ

ਸਾਕਸ਼ੀ ਮਲਿਕ ਨੇ ਵੀਡੀਓ 'ਚ ਕਿਹਾ, 'ਸਤਿਕਾਰਯੋਗ ਪ੍ਰਧਾਨ ਮੰਤਰੀ ਅਤੇ ਖੇਡ ਮੰਤਰੀ, ਮੈਂ ਤੁਹਾਨੂੰ ਨਮਸਕਾਰ ਕਰਦੀ ਹਾਂ। ਪਿਛਲੇ ਸਾਲ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਤੋਂ ਬਾਅਦ ਹਰ ਕਿਸੇ ਨੇ ਬ੍ਰਿਜ ਭੂਸ਼ਣ ਸਿੰਘ ਦਾ ਦਬਦਬਾ ਅਤੇ ਧੱਕੇਸ਼ਾਹੀ ਵੇਖੀ, ਜਿਸ ਨੇ ਮੈਨੂੰ ਬਹੁਤ ਪ੍ਰੇਸ਼ਾਨ ਕੀਤਾ ਅਤੇ ਮੈਨੂੰ ਕੁਸ਼ਤੀ ਤੋਂ ਦੂਰ ਰਹਿਣ ਲਈ ਮਜਬੂਰ ਕੀਤਾ। ਇਸ ਤੋਂ ਬਾਅਦ ਸਰਕਾਰ ਨੇ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ ਫੈਡਰੇਸ਼ਨ ਨੇ ਆਪਣੀਆਂ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ'।

ਮੋਦੀ ਜੀ ਸਾਡੀ ਕੁਸ਼ਤੀ ਨੂੰ ਬਚਾਅ ਲਓ

ਮਲਿਕ ਨੇ ਕਿਹਾ ਕਿ WFI ਹੁਣ ਨੌਜਵਾਨ ਐਥਲੀਟਾਂ 'ਤੇ ਦਬਾਅ ਬਣਾ ਰਿਹਾ ਹੈ। ਉਨ੍ਹਾਂ ਨੇ ਡਬਲਯੂਐਫਆਈ ਦੇ ਕੰਮ ਜਾਰੀ ਰੱਖਣ 'ਤੇ ਆਪਣੇ ਭਵਿੱਖ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ, 'ਅਦਾਲਤ ਨੇ ਸਵਾਲ ਉਠਾਇਆ ਕਿ ਸਰਕਾਰ ਦੁਆਰਾ ਪਾਬੰਦੀ ਲਗਾਏ ਜਾਣ ਤੋਂ ਬਾਅਦ ਫੈਡਰੇਸ਼ਨ ਆਪਣਾ ਕੰਮ ਕਿਵੇਂ ਜਾਰੀ ਰੱਖ ਸਕਦੀ ਹੈ। ਹਾਈ ਕੋਰਟ ਨੇ ਇਸ 'ਤੇ ਰੋਕ ਲਗਾ ਦਿੱਤੀ, ਪਰ ਡਬਲਯੂਐਫਆਈ ਨੇ ਕਿਸੇ ਆਦੇਸ਼ ਦੀ ਪਾਲਣਾ ਨਹੀਂ ਕੀਤੀ। ਜਦੋਂ ਅਦਾਲਤ ਨੇ ਉਨ੍ਹਾਂ ਨੂੰ ਮੁੜ ਫਟਕਾਰ ਲਗਾਈ ਤਾਂ ਫੈਡਰੇਸ਼ਨ ਨੇ ਨੌਜਵਾਨ ਅਥਲੀਟਾਂ ਨੂੰ ਅੱਗੇ ਕਰ ਦਿੱਤਾ। ਮੈਂ ਸਮਝਦੀ ਹਾਂ ਕਿ ਇਹ ਨੌਜਵਾਨ ਅਥਲੀਟ ਕਿਸ ਮੁਸ਼ਕਿਲ ਸਥਿਤੀ ਵਿੱਚ ਹਨ; ਉਨ੍ਹਾਂ ਦਾ ਕਰੀਅਰ ਫੈਡਰੇਸ਼ਨ 'ਤੇ ਨਿਰਭਰ ਕਰਦਾ ਹੈ'।

ਬ੍ਰਿਜ ਭੂਸ਼ਣ ਸ਼ਰਨ ਸਿੰਘ
ਬ੍ਰਿਜ ਭੂਸ਼ਣ ਸ਼ਰਨ ਸਿੰਘ (IANS Photo)

ਉਨ੍ਹਾਂ ਕਿਹਾ, 'ਪ੍ਰਧਾਨ ਮੰਤਰੀ ਜੀ, ਜੇਕਰ ਤੁਹਾਨੂੰ ਲੱਗਦਾ ਹੈ ਕਿ ਬ੍ਰਿਜ ਭੂਸ਼ਣ ਦੇ ਦਬਦਬੇ ਵਾਲੇ ਸੰਘ 'ਚ ਇਨ੍ਹਾਂ ਕੁੜੀਆਂ ਦਾ ਭਵਿੱਖ ਸੁਰੱਖਿਅਤ ਹੈ, ਤਾਂ ਤੁਹਾਨੂੰ ਮੁਅੱਤਲੀ ਹਟਾ ਲੈਣੀ ਚਾਹੀਦੀ ਹੈ। ਨਹੀਂ ਤਾਂ ਸਥਾਈ ਹੱਲ ਲੱਭਣ ਦੀ ਲੋੜ ਹੈ'।

ETV Bharat Logo

Copyright © 2024 Ushodaya Enterprises Pvt. Ltd., All Rights Reserved.