ਹੈਦਰਾਬਾਦ: IPL 2024 ਦਾ 66ਵਾਂ ਮੈਚ ਸਨਰਾਈਜ਼ਰਸ ਹੈਦਰਾਬਾਦ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਇਸ ਸਥਿਤੀ ਵਿੱਚ ਦੋਵੇਂ ਟੀਮਾਂ ਨੂੰ 1-1 ਅੰਕ ਮਿਲ ਗਿਆ ਹੈ। ਇਸ ਇਕ ਅੰਕ ਦੀ ਬਦੌਲਤ ਸਨਰਾਈਜ਼ਰਸ ਹੈਦਰਾਬਾਦ ਨੇ ਪਲੇਆਫ ਲਈ ਟਿਕਟ ਬੁੱਕ ਕਰ ਲਈ ਹੈ।
ਸਨਰਾਈਜ਼ਰਸ ਹੈਦਰਾਬਾਦ ਆਈਪੀਐਲ 2024 ਦੇ ਪਲੇਆਫ ਲਈ ਕੁਆਲੀਫਾਈ ਕਰਨ ਵਾਲੀ ਤੀਜੀ ਟੀਮ ਬਣ ਗਈ ਹੈ। ਸਨਰਾਈਜ਼ਰਸ ਹੈਦਰਾਬਾਦ ਦੇ 13 ਮੈਚਾਂ 'ਚ 15 ਅੰਕ ਹਨ ਅਤੇ ਉਹ ਅੰਕ ਸੂਚੀ 'ਚ ਤੀਜੇ ਸਥਾਨ 'ਤੇ ਪਹੁੰਚ ਗਈ ਹੈ। ਸਨਰਾਈਜ਼ਰਸ ਹੈਦਰਾਬਾਦ ਐਤਵਾਰ ਨੂੰ ਆਪਣੇ ਆਖਰੀ ਘਰੇਲੂ ਮੈਚ 'ਚ ਪੰਜਾਬ ਕਿੰਗਜ਼ ਨਾਲ ਭਿੜੇਗੀ। ਪਲੇਆਫ ਲਈ ਆਪਣੀ ਟਿਕਟ ਪਹਿਲਾਂ ਹੀ ਬੁੱਕ ਕਰ ਚੁੱਕੀ ਹੈਦਰਾਬਾਦ ਦੀ ਟੀਮ ਇਹ ਮੈਚ ਜਿੱਤ ਕੇ ਟਾਪ-2 'ਚ ਜਗ੍ਹਾ ਬਣਾਉਣਾ ਚਾਹੇਗੀ। ਗੁਜਰਾਤ 14 ਮੈਚਾਂ ਤੋਂ ਬਾਅਦ ਸਿਰਫ 12 ਅੰਕਾਂ ਤੱਕ ਹੀ ਪਹੁੰਚ ਸਕੀ ਹੈ। ਪਿਛਲੀ ਵਾਰ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਸੀ, ਜਦਕਿ ਕੋਲਕਾਤਾ ਨੂੰ ਪਲੇਆਫ ਦੀ ਟਿਕਟ ਮਿਲੀ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਸਨਰਾਈਜ਼ਰਜ਼ ਹੈਦਰਾਬਾਦ: ਪੈਟ ਕਮਿੰਸ (ਕਪਤਾਨ), ਟ੍ਰੈਵਿਸ ਹੈੱਡ, ਨਿਤੀਸ਼ ਰੈੱਡੀ, ਹੇਨਰਿਕ ਕਲਾਸਨ (ਵਿਕਟਕੀਪਰ), ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਸਨਵੀਰ ਸਿੰਘ, ਭੁਵਨੇਸ਼ਵਰ ਕੁਮਾਰ, ਟੀ ਨਟਰਾਜਨ, ਜੈਦੇਵ ਉਨਾਦਕਟ, ਵਿਜੇਕਾਂਤ।
ਗੁਜਰਾਤ ਟਾਇਟਨਸ: ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਡੇਵਿਡ ਮਿਲਰ, ਸ਼ਾਹਰੁਖ ਖਾਨ, ਮੈਥਿਊ ਵੇਡ (ਵਿਕਟਕੀਪਰ), ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਉਮੇਸ਼ ਯਾਦਵ, ਮੋਹਿਤ ਸ਼ਰਮਾ ਅਤੇ ਕਾਰਤਿਕ ਤਿਆਗੀ।
- ਕੋਹਲੀ ਨੇ ਸੰਨਿਆਸ ਨੂੰ ਲੈ ਕੇ ਕਹੀ ਅਜਿਹੀ ਗੱਲ, ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਹੋਏ ਭਾਵੁਕ - IPL 2024
- ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ, ਵੀਡੀਓ ਸ਼ੇਅਰ ਕਰਕੇ ਦਿੱਤੀ ਜਾਣਕਾਰੀ - Sunil Chhetri Retirement
- ਹੈਦਰਾਬਾਦ ਕੋਲ ਹੈ ਟਾਪ-2 'ਚ ਜਗ੍ਹਾ ਬਣਾਉਣ ਦਾ ਮੌਕਾ, ਜਾਣੋ ਕਿਹੜੀ ਟੀਮ ਪਲੇਆਫ ਲਈ ਕਰੇਗੀ ਕੁਆਲੀਫਾਈ - IPL Playoff Scenario