ਐਂਟੀਗੁਆ (ਵੈਸਟ ਇੰਡੀਜ਼) :ਭਾਰਤੀ ਟੀਮ ਨੇ ਸ਼ਨੀਵਾਰ ਨੂੰ ਐਂਟੀਗੁਆ ਦੇ ਮੈਦਾਨ 'ਤੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾ ਦਿੱਤਾ ਹੈ। ਸੁਪਰ-8 ਪੜਾਅ 'ਚ ਟੀਮ ਇੰਡੀਆ ਦੀ ਇਹ ਦੂਜੀ ਜਿੱਤ ਹੈ। ਇਸ ਨਾਲ ਟੀਮ ਸੈਮੀਫਾਈਨਲ ਦੇ ਨੇੜੇ ਪਹੁੰਚ ਗਈ ਹੈ। ਬੰਗਲਾਦੇਸ਼ ਦੇ ਕਪਤਾਨ ਨਜ਼ਮੁਲ ਹਸਨ ਸ਼ਾਂਤੋ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੱਲੇਬਾਜ਼ੀ ਪਿੱਚ 'ਤੇ ਸੂਰਿਆ ਕੁਮਾਰ ਨੂੰ ਛੱਡ ਕੇ ਟੀਮ ਇੰਡੀਆ ਦੇ ਹਰ ਟਾਪ ਆਰਡਰ ਬੱਲੇਬਾਜ਼ ਨੇ 196 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ ਭਾਰਤੀ ਪਾਰੀ ਦੀ ਆਖਰੀ ਗੇਂਦ 'ਤੇ ਚੌਕਾ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ।
ਇੰਝ ਰਹੀ ਪਾਰੀ: ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 196 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ ਭਾਰਤੀ ਪਾਰੀ ਦੀ ਆਖਰੀ ਗੇਂਦ 'ਤੇ ਚੌਕਾ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਜਦੋਂ ਭਾਰਤ ਨੇ ਇਸ ਪਿੱਚ 'ਤੇ ਗੇਂਦਬਾਜ਼ੀ ਸ਼ੁਰੂ ਕੀਤੀ ਤਾਂ ਬੰਗਲਾਦੇਸ਼ੀ ਬੱਲੇਬਾਜ਼ਾਂ ਨੂੰ ਦੌੜਾਂ ਨਹੀਂ ਬਣਾਉਣ ਦਿੱਤੀਆਂ ਗਈਆਂ। ਕੁਲਦੀਪ ਯਾਦਵ ਨੇ ਆਪਣੇ 4 ਓਵਰਾਂ 'ਚ 3 ਵਿਕਟਾਂ ਲਈਆਂ ਅਤੇ ਸਿਰਫ 19 ਦੌੜਾਂ ਹੀ ਦਿੱਤੀਆਂ। ਕੈਪਟਨ ਨਜ਼ਮੁਲ ਹੁਸੈਨ ਸ਼ਾਂਤੋ ਇਕੱਲੇ ਹੀ ਲੜਾਈ ਲੜਦਾ ਰਿਹਾ। ਇਸ ਮੈਚ 'ਚ ਕਈ ਰਿਕਾਰਡ ਬਣੇ। ਵਿਰਾਟ ਕੋਹਲੀ ਵਿਸ਼ਵ ਕੱਪ 'ਚ 3 ਹਜ਼ਾਰ ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। ਸ਼ਾਕਿਬ ਅਲ ਹਸਨ ਟੀ-20 ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਵਿੱਚ ਸਭ ਤੋਂ ਵੱਧ ਸਕੋਰ ਬਣਿਆ।
ਹਾਰਦਿਕ ਪੰਡਯਾ ਬਣੇ ਪਲੇਅਰ ਆਫ ਦਾ ਮੈਚ: ਬੰਗਲਾਦੇਸ਼ ਖਿਲਾਫ ਭਾਰਤ ਦੀ ਜਿੱਤ ਦਾ ਹੀਰੋ ਆਲਰਾਊਂਡਰ ਹਾਰਦਿਕ ਪੰਡਯਾ ਰਿਹਾ। ਉਸ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 27 ਗੇਂਦਾਂ 'ਚ 50 ਦੌੜਾਂ ਦਾ ਨਾਬਾਦ ਅਰਧ ਸੈਂਕੜਾ ਜੜਿਆ ਅਤੇ ਭਾਰਤ ਦੇ ਸਕੋਰ ਨੂੰ 190 ਤੋਂ ਪਾਰ ਪਹੁੰਚਾਇਆ। ਫਿਰ ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ ਭਾਰਤ ਨੂੰ ਸ਼ੁਰੂਆਤੀ ਸਫਲਤਾ ਦਿਵਾਈ। ਹਾਰਦਿਕ ਨੂੰ ਮੈਚ 'ਚ ਹਰਫਨਮੌਲਾ ਪ੍ਰਦਰਸ਼ਨ ਲਈ 'ਪਲੇਅਰ ਆਫ ਦਿ ਮੈਚ' ਦਾ ਪੁਰਸਕਾਰ ਦਿੱਤਾ ਗਿਆ।
ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ (ODI+T20): ਵਿਰਾਟ ਕੋਹਲੀ ਨੇ ਵਿਸ਼ਵ ਕੱਪ, ਵਨਡੇ ਵਿਸ਼ਵ ਕੱਪ ਅਤੇ ਟੀ-20 ਵਿਸ਼ਵ ਕੱਪ ਸਮੇਤ 3 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਅਜਿਹਾ ਕਰਨ ਵਾਲਾ ਉਹ ਪਹਿਲਾ ਖਿਡਾਰੀ ਬਣ ਗਿਆ ਹੈ। ਉਸ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਹਨ। ਜਿਸ ਦੇ ਵਿਸ਼ਵ ਕੱਪ 'ਚ 2 ਹਜ਼ਾਰ 637 ਦੌੜਾਂ ਹਨ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਵਿੱਚ ਸਭ ਤੋਂ ਵੱਧ ਸਕੋਰ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਅੱਜ ਦੇ ਮੈਚ ਵਿੱਚ ਦੋਵਾਂ ਪਾਰੀਆਂ ਸਮੇਤ ਸਭ ਤੋਂ ਵੱਧ ਦੌੜਾਂ ਬਣਾਈਆਂ ਗਈਆਂ। ਅੱਜ ਦੋਵਾਂ ਟੀਮਾਂ ਨੇ ਮਿਲ ਕੇ 342 ਦੌੜਾਂ ਬਣਾਈਆਂ। ਜਿਸ ਵਿੱਚ 13 ਵਿਕਟਾਂ ਡਿੱਗੀਆਂ। ਇਸ ਤੋਂ ਪਹਿਲਾਂ 2018 ਵਿੱਚ ਇੱਕ ਮੈਚ ਵਿੱਚ ਦੋਵਾਂ ਟੀਮਾਂ ਨੇ ਮਿਲ ਕੇ 335 ਦੌੜਾਂ ਬਣਾਈਆਂ ਸਨ। ਜਿਸ ਵਿੱਚ 9 ਵਿਕਟਾਂ ਡਿੱਗੀਆਂ।